ਫੁੱਲਾਂਵਾਲ, 21 ਮਈ (ਮਨਜੀਤ ਸਿੰਘ ਦੁੱਗਰੀ)-ਦੂਨ ਔਕਸਫੋਰਡ ਸਕੂਲ (ਸੀਨੀਅਰ ਸੈਕੰਡਰੀ) ਠੱਕਰਵਾਲ ਵਿਖੇ ਕਿੰਡਰਗਾਰਟਨ ਦੇ ਨੰਨੇ੍ਹ-ਮੁੰਨੇ ਬੱਚਿਆਂ ਲਈ ਰੰਗਾਰੰਗ ਪੂਲ ਪਾਰਟੀ ਕਰਵਾਈ ਗਈ, ਜਿਸ ਨੂੰ ਲੈ ਕੇ ਬੱਚਿਆਂ 'ਚ ਬੇਹੱਦ ਉਤਸ਼ਾਹ ਅਤੇ ਖੁਸ਼ੀ ਦੇਖਣ ਨੂੰ ਮਿਲੀ ਅਤੇ ਉਨ੍ਹਾਂ ਨੇ ਪਾਣੀ ਵਿਚ ਖੇਡਾਂ ਦਾ ਖੂਬ ਆਨੰਦ ਮਾਣਿਆ ਅਤੇ ਵੱਖ-ਵੱਖ ਮਨੋਰੰਜਕ ਗਤੀਵਿਧੀਆਂ 'ਚ ਭਾਗ ਲਿਆ | ਪੂਲ ਪਾਰਟੀ ਦੌਰਾਨ ਬੱਚਿਆਂ ਨੇ ਮਨਮੋਹਕ ਡਾਂਸ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ | ਰੰਗ-ਬਿਰੰਗੀ ਸਜਾਵਟ, ਮਿਊਜ਼ਿਕ ਅਤੇ ਖੇਡਾਂ ਨੇ ਸਮਾਗਮ ਨੂੰ ਹੋਰ ਵੀ ਰੌਣਕਮਈ ਬਣਾ ਦਿੱਤਾ | ਸਕੂਲ ਪ੍ਰਬੰਧਕਾਂ ਵਲੋਂ ਬੱਚਿਆਂ ਦੀ ਸੁਰੱਖਿਆ ਅਤੇ ਸੁਵਿਧਾਵਾਂ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ | ਅਧਿਆਪਕਾਂ ਨੇ ਵੀ ਬੱਚਿਆਂ ਨਾਲ ਮਿਲ ਕੇ ਇਸ ਪਲ ਨੂੰ ਯਾਦਗਾਰ ਬਣਾਇਆ | ਇਸ ਪੂਲ ਪਾਰਟੀ ਨੇ ਬੱਚਿਆਂ ਨੂੰ ਨਾ ਸਿਰਫ਼ ਮਨੋਰੰਜਨ ਪ੍ਰਦਾਨ ਕੀਤਾ, ਸਗੋਂ ਉਨ੍ਹਾਂ ਵਿਚ ਆਤਮਵਿਸ਼ਵਾਸ ਅਤੇ ਮਿਲ-ਜੁਲ ਕੇ ਰਹਿਣ ਦੀ ਭਾਵਨਾ ਨੂੰ ਵੀ ਮਜ਼ਬੂਤ ਕੀਤਾ |