ਲੁਧਿਆਣਾ, 21 ਮਈ (ਡਾ. ਤਰਲੋਚਨ ਸਿੰਘ)-ਆਮ ਆਦਮੀ ਪਾਰਟੀ ਦੇ ਕÏਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਲੁਧਿਆਣਾ ਵਿਖੇ ਸਥਾਨਕ ਆਗੂਆਂ ਅਤੇ ਵਰਕਰਾਂ ਨਾਲ ਐਸ.ਆਈ.ਆਰ. ਨੂੰ ਲੈ ਕੇ ਇਕ ਮੀਟਿੰਗ ਕੀਤੀ ਗਈ¢ ਮੀਟਿੰਗ ਵਿਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸਥਾਨਕ ਆਗੂਆਂ ਨੂੰ ਕਿਹਾ ਕਿ ਜੇਕਰ ਐਸ.ਆਈ.ਆਰ. ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਉਨ੍ਹਾਂ ਨੂੰ ਕੋਈ ਪਰੇਸ਼ਾਨੀ ਆਉਂਦੀ ਹੈ ਤਾਂ ਉਹ ਪਾਰਟੀ ਹਾਈ ਕਮਾਂਡ ਤੱਕ ਜ਼ਰੂਰ ਪਹੁੰਚਾਉਣ¢ ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਬੰਗਾਲ ਵਿਚ ਜਿਸ ਤਰ੍ਹਾਂ ਲੱਖਾਂ ਲੋਕਾਂ ਦੀਆਂ ਵੋਟਾਂ ਕੱਟੀਆਂ ਗਈਆਂ ਹਨ ਤੇ ਹੁਣ ਉਹ ਪੰਜਾਬ ਵਿਚ ਵੀ ਅਜਿਹਾ ਕੁੱਝ ਕਰ ਸਕਦੀ ਹੈ, ਪਰ ਆਮ ਆਦਮੀ ਪਾਰਟੀ ਭਾਜਪਾ ਨੂੰ ਪੰਜਾਬ ਵਿਚ ਅਜਿਹਾ ਹਰਗਿਜ਼ ਨਹੀਂ ਕਰਨ ਦੇਵੇਗੀ¢ ਉਨ੍ਹਾਂ ਆਗੂਆਂ ਨੂੰ ਕਿਹਾ ਕਿ ਉਹ ਪੂਰੀ ਤਰ੍ਹਾਂ ਚÏਕਸ ਰਹਿਣ ਤੇ ਆਪਣੇ ਵਰਕਰਾਂ ਨੂੰ ਵੀ ਚÏਕਸ ਰਹਿਣ ਲਈ ਕਹਿਣ¢ ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿਰੋਧੀ ਹੈ¢ ਮੀਟਿੰਗ ਵਿਚ ਕੇਜਰੀਵਾਲ ਤੇ ਭਗਵੰਤ ਮਾਨ ਨੇ ਆਗੂਆਂ ਤੇ ਵਰਕਰਾਂ ਨੂੰ ਕਿਹਾ ਕਿ ਉਹ ਪਾਰਟੀ ਦੀਆਂ ਲੋਕ ਹਿਤ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਤਾਂ ਜੋ 2027 ਵਿਚ ਪੰਜਾਬ ਵਿਚ ਮੁੜ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਸਕੇ¢ ਜਦੋਂ ਮੀਟਿੰਗ ਸਬੰਧੀ ਸਥਾਨਕ ਆਗੂਆਂ ਨਾਲ ਗੱਲ ਕੀਤੀ ਗਈ ਤਾਂ ਕੋਈ ਵੀ ਆਗੂ ਇਸ ਸਬੰਧੀ ਗੱਲ ਕਰਨ ਲਈ ਤਿਆਰ ਨਹੀਂ ਸੀ¢