27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਜਨਗਣਨਾ ਡਿਊਟੀ ਦੌਰਾਨ ਅਧਿਆਪਕ ਦੀ ਹਾਲਤ ਵਿਗੜੀ <br/>

Ad Position 21
No active advertisement
ਅਜੀਤ ਡੈਸਕ 22-05-2026
ਲੁਧਿਆਣਾ, 21 ਮਈ (ਭੁਪਿੰਦਰ ਸਿੰਘ ਬੈਂਸ)-ਸਰਕਾਰੀ ਪ੍ਰਾਇਮਰੀ ਸਕੂਲ ਇੰਦਰਾਪੁਰੀ ਦੇ ਅਧਿਆਪਕ ਰਾਮ ਸਿੰਘ ਦੀ ਜਨਗਣਨਾ ਡਿਊਟੀ ਦੌਰਾਨ ਹਾਲਤ ਨਾਜ਼ੁਕ ਹੋਣ ਤੋ ਬਾਅਦ ਅਧਿਆਪਕ ਜਥੇਬੰਦੀਆਂ ਵਿਚ ਰੋਸ ਪਾਇਆ ਜਾ ਰਿਹਾ ਹੈ | ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਨੇ ਦੋਸ਼ ਲਗਾਇਆ ਕਿ ਅਧਿਆਪਕ ਦੇ ਇਲਾਜ ਵਿਚ ਅਣਗਹਿਲੀ ਕੀਤੀ ਗਈ ਅਤੇ ਸਮੇਂ ਸਿਰ ਉਨ੍ਹਾਂ ਨੰੂ ਪੀ.ਜੀ.ਆਈ ਚੰਡੀਗੜ੍ਹ ਨਹੀਂ ਭੇਜਿਆ ਗਿਆ | ਜਥੇਬੰਦੀ ਦੇ ਆਗੂਆਂ ਰਮਨਜੀਤ ਸਿੰਘ ਸੰਧੂ ਅਤੇ ਰੁਪਿੰਦਰ ਪਾਲ ਸਿੰਘ ਗਿੱਲ ਨੇ ਐਲਾਨ ਕੀਤਾ ਕਿ 21 ਮਈ ਦਿਨ ਸ਼ੁੱਕਰਵਾਰ ਅੱਜ ਦੁਪਹਿਰ 3.00 ਵਜੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਪ੍ਰਗਟ ਕੀਤਾ ਜਾਵੇਗਾ | ਜਥੇਬੰਦੀ ਨੇ ਮੰਗ ਕੀਤੀ ਕਿ ਰਾਮ ਸਿੰਘ ਦੇ ਇਲਾਜ ਦਾ ਸਾਰਾ ਖਰਚਾ ਸਰਕਾਰ ਚੁੱਕੇ, ਉਨ੍ਹਾਂ ਦੀ ਬਦਲੀ ਘਰ ਦੇ ਨੇੜੇ ਕੀਤੀ ਜਾਵੇ ਅਤੇ ਜਨਗਣਨਾ ਡਿਊਟੀ ਕਰ ਰਹੇ ਕਰਮਚਾਰੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ | ਇਸਦੇ ਨਾਲ ਹੀ ਮਹਿਲਾ ਅਧਿਆਪਕਾਂ ਦੀ ਡਿਊਟੀ ਦੋ ਮਹਿਲਾਵਾਂ ਦੀ ਟੀਮ ਵਲੋਂ ਲਗਾਉਣ ਦੀ ਮੰਗ ਵੀ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਵਿਚ ਪ੍ਰੀ ਐੱਸ.ਆਈ.ਆਰ. ਦੌਰਾਨ ਵੋਟਰ ਮੈਪਿੰਗ ਦਾ 82 ਪ੍ਰਤੀਸ਼ਤ ਤੋਂ ਵੱਧ ਕੰਮ ਮੁਕੰਮਲ-ਅਕਾਸ਼ ਬਾਂਸਲ ਅਗਲੀ ਖ਼ਬਰ ਸਹਾਇਕ ਕਮਿਸ਼ਨਰ ਨੀਰਜ ਜੈਨ ਗਿਣਤੀਕਾਰਾਂ ਦੁਆਰਾ ਕੀਤੇ ਜਾ ਰਹੇ ਫੀਲਡ ਸਰਵੇਖਣ ਦਾ ਨਿਰੀਖਣ ਕਰਨ ਲਈ ਫੀਲਡ 'ਚ ਪੁੱਜੇ <br...
Ad Position 24