09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਮੈਰਿਟ 'ਚ ਆਈ ਵਿਦਿਆਰਥਣ ਦਾ ਜਵੱਦੀ ਟਕਸਾਲ ਵਲੋਂ ਸਨਮਾਨ <br/>

Ad Position 21
No active advertisement
ਅਜੀਤ ਡੈਸਕ 23-05-2026
ਲੁਧਿਆਣਾ, 22 ਮਈ (ਪਰਮਿੰਦਰ ਸਿੰਘ ਆਹੂਜਾ)-ਪਿਛਲੇ ਦਿਨੀਂ ਸੀ.ਬੀ.ਐਸ.ਸੀ. ਦੇ ਨਤੀਜੇ ਵਿਚ ਗੁਰੂ ਨਾਨਕ ਪਬਲਿਕ ਸਕੂਲ ਸਰਾਭਾ ਨਗਰ ਲੁਧਿਆਣਾ ਦੀ ਵਿਦਿਆਰਥਣ ਹਰਪੁਨੀਤ ਕੌਰ ਨੇ 12ਵੀਂ ਜਮਾਤ ਦੇ ਹਿਊਮੈਂਨਟੀਜ਼ ਗਰੁੱਪ ਵਿਚੋਂ 97 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ | ਸਿੱਖ ਪੰਥ ਦੀ ਸਿਰਮੌਰ ਸੰਸਥਾ ਜਵੱਦੀ ਟਕਸਾਲ ਵਲੋਂ ਹਰਪੁਨੀਤ ਕੌਰ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਨੇ ਕਿਹਾ ਕਿ ਹਰਪੁਨੀਤ ਕੌਰ ਗੁਰੂ ਸਾਹਿਬ ਦੀ ਕਿਰਪਾ ਸਦਕੇ ਆਪਣੀ ਸਖ਼ਤ ਮਿਹਨਤ ਕਰਕੇ ਇਸ ਮੁਕਾਮ 'ਤੇ ਪਹੁੰਚੀ ਹੈ | ਉਨ੍ਹਾਂ ਕਿਹਾ ਕਿ ਬੱਚੀ ਦੀ ਇਸ ਪ੍ਰਾਪਤੀ ਪਿੱਛੇ ਪੂਰੇ ਪਰਿਵਾਰ ਦਾ ਵਿਸ਼ੇਸ਼ ਯੋਗਦਾਨ ਹੈ | ਗੌਰਤਲਬ ਹੈ ਕਿ ਹਰਪੁਨੀਤ ਨੇ ਸਕੂਲ ਵਿਚੋਂ ਆਪਣੇ ਗਰੁੱਪ ਵਿਚ ਚਾਰ ਵਿਸ਼ਿਆਂ ਵਿਚ ਸਭ ਤੋਂ ਵੱਧ ਅੰਕ ਪ੍ਰਾਪਤ ਕਰਕੇ ਮੈਰਿਟ ਵਿਚ ਆਪਣੀ ਜਗ੍ਹਾ ਬਣਾਈ ਹੈ | ਬਾਬਾ ਜੀ ਨੇ ਜਿੱਥੇ ਪਰਿਵਾਰ ਨੂੰ ਵਧਾਈ ਦਿੱਤੀ, ਉੱਥੇ ਬੱਚੀ ਦੀ ਅਗਲੇਰੇ ਭਵਿੱਖ ਵਿਚ ਸਫਲਤਾ ਦੀ ਕਾਮਨਾ ਕੀਤੀ | ਇਸ ਮੌਕੇ ਨਾਇਬ ਸਿੰਘ, ਅੰਮਿ੍ਤਪਾਲ ਸਿੰਘ ਗਰੇਵਾਲ, ਸਕੱਤਰ ਸਿੰਘ ਅਤੇ ਟਕਸਾਲ ਦੇ ਸਿੰਘ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਟੈਂਡਰ ਦਿਵਾਉਣ ਦਾ ਝਾਂਸਾ ਦੇ ਕੇ ਲੱਖਾਂ ਦੀ ਧੋਖਾਧੜੀ ਕਰਨ ਦੇ ਮਾਮਲੇ 'ਚ ਪਿਓ ਪੁੱਤਰ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਵਿਖੇ 2 ਰੋਜ਼ਾ ਕਥਾ ਅਤੇ ਕੀਰਤਨ ਸਮਾਗਮ ਅੱਜ ਅਤੇ ਕੱਲ੍ਹ
Ad Position 24