09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਅਕਾਲ ਅਕੈਡਮੀ ਜੰਡਿਆਲੀ ਦੇ ਵਿਦਿਆਰਥੀਆਂ ਨੇ ਗਤਕਾ ਮੁਕਾਬਲਿਆਂ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 23-05-2026
ਜਲੰਧਰ, 22 ਮਈ (ਅ.ਬ.)-ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਜੰਡਿਆਲੀ ਵਿਖੇ ਗਤਕਾ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਵੱਖ-ਵੱਖ ਅਕਾਲ ਅਕੈਡਮੀਆਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ¢ ਇਸ ਮੁਕਾਬਲੇ ਦÏਰਾਨ ਅਕਾਲ ਅਕੈਡਮੀ ਜੰਡਿਆਲੀ ਦੇ ਵਿਦਿਆਰਥੀਆਂ ਨੇ ਬੇਹਤਰੀਨ ਪ੍ਰਦਰਸ਼ਨ ਕਰਦਿਆਂ ਅੰਡਰ-14 ਅਤੇ ਅੰਡਰ-17 ਵਰਗਾਂ ਵਿੱਚ ਸ਼ਾਨਦਾਰ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰÏਸ਼ਨ ਕੀਤਾ ¢ ਮੁਕਾਬਲੇ ਮੁੰਡਿਆਂ ਅਤੇ ਕੁੜੀਆਂ ਦੋਵਾਂ ਵਰਗਾਂ ਲਈ ਕਰਵਾਏ ਗਏ ਸਨ¢ ਵਿਦਿਆਰਥੀਆਂ ਨੇ ਪੂਰੇ ਜੋਸ਼, ਅਨੁਸ਼ਾਸਨ ਅਤੇ ਖੇਡ ਭਾਵਨਾ ਨਾਲ ਗਤਕਾ ਕਲਾ ਦਾ ਪ੍ਰਦਰਸ਼ਨ ਕਰਦਿਆਂ ਆਪਣੀ ਪ੍ਰਤਿਭਾ ਸਾਬਤ ਕੀਤੀ ¢ ਅੰਡਰ-14 ਵਰਗ 'ਚ ਮੁੰਡਿਆਂ ਦੀ ਟੀਮ ਨੇ ਪਹਿਲਾ ਸਥਾਨ ਅਤੇ ਕੁੜੀਆਂ ਦੀ ਟੀਮ ਨੇ ਦੂਸਰਾ ਸਥਾਨ ਹਾਸਿਲ ਕੀਤਾ¢ ਇਸੇ ਤਰ੍ਹਾਂ ਅੰਡਰ-17 ਵਰਗ 'ਚ ਮੁੰਡਿਆਂ ਅਤੇ ਕੁੜੀਆਂ ਦੋਵਾਂ ਟੀਮਾਂ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸਭ ਦਾ ਮਨ ਮੋਹ ਲਿਆ¢ ਇਸ ਮੌਕੇ ਸਕੂਲ ਦੀ ਪਿ੍ੰਸੀਪਲ ਨਵਜੋਤ ਕÏਰ, ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਨੇ ਵਿਦਿਆਰਥੀਆਂ ਦੀ ਇਸ ਉਪਲਬਧੀ 'ਤੇ ਖੁਸ਼ੀ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ¢ ਉਨ੍ਹਾਂ ਕਿਹਾ ਕਿ ਗਤਕਾ ਸਿੱਖ ਧਰਮ ਦੀ ਵਿਰਾਸਤੀ ਖੇਡ ਹੈ, ਜੋ ਬੱਚਿਆਂ 'ਚ ਹਿੰਮਤ, ਅਨੁਸ਼ਾਸਨ ਅਤੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਬਣਾਉਂਦੀ ਹੈ¢ ਇਸ ਮÏਕੇ ਮਾਪਿਆਂ ਨੇ ਵੀ ਵਿਦਿਆਰਥੀਆਂ ਦੀ ਹÏਸਲਾ ਅਫ਼ਜ਼ਾਈ ਕਰਦਿਆਂ ਅਕਾਲ ਅਕੈਡਮੀ ਜੰਡਿਆਲੀ ਦੀਆਂ ਖੇਡ ਪ੍ਰਾਪਤੀਆਂ ਦੀ ਭਰਪੂਰ ਸਰਾਹਨਾ ਕੀਤੀ¢

Ad Position 22
No active advertisement
ਪਿਛਲੀ ਖ਼ਬਰ ਨਿੱਜੀ ਸਕੂਲਾਂ ਦੀ ਫ਼ੀਸ ਵਾਧੇ 'ਚ ਹੁਣ ਪ੍ਰਸ਼ਾਸਨ ਦੀ ਸਖ਼ਤ ਨਜ਼ਰ <br/> ਅਗਲੀ ਖ਼ਬਰ ਦਾਜ ਖਾਤਰ ਤੰਗ-ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਪਤੀ ਖ਼ਿਲਾਫ਼ ਕੇਸ ਦਰਜ <br/>
Ad Position 24