21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਰਾਜਪਾਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ ਦਾ ਸਰਨਾ ਨੇ ਕੀਤਾ ਸਵਾਗਤ <br/>

Ad Position 21
No active advertisement
ਅਜੀਤ ਡੈਸਕ 24-05-2026
ਲੁਧਿਆਣਾ, 23 ਮਈ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਦਾ ਸਵਾਗਤ ਕੀਤਾ ਹੈ | ਉਨ੍ਹਾਂ ਦੱਸਿਆ ਕਿ ਰਾਜਪਾਲ ਵਲੋਂ ਇਸ ਸਬੰਧੀ ਮਾਮਲੇ ਨੂੰ ਗੰਭੀਰਤਾ ਨਾਲ ਪੰਜਾਬ ਸਰਕਾਰ ਅੱਗੇ ਰੱਖਣ ਦਾ ਵੀ ਕਿਹਾ ਗਿਆ ਹੈ | ਇੱਥੇ ਜਾਰੀ ਇਕ ਬਿਆਨ ਵਿਚ ਸਰਨਾ ਨੇ ਕਿਹਾ ਕਿ ਰਾਜਪਾਲ ਦੇ ਦਖ਼ਲ ਨੇ ਇਸ ਮਾਮਲੇ ਵਿਚ ਗੰਭੀਰਤਾ ਅਤੇ ਸੰਵਿਧਾਨਕ ਜ਼ਿੰਮੇਵਾਰੀ ਨੂੰ ਇਕ ਨਾਜ਼ੁਕ ਪੜਾਅ 'ਤੇ ਲਿਆਂਦਾ ਹੈ | ਉਨ੍ਹਾਂ ਕਿਹਾ ਕਿ ਕਟਾਰੀਆ ਦੀ ਪਹੁੰਚ ਸਿੱਖ ਸੰਸਥਾਵਾਂ ਅਤੇ ਵਿਸ਼ਾਲ ਪੰਥ ਦੁਆਰਾ ਸਿੱਖ ਧਾਰਮਿਕ ਮਾਮਲਿਆਂ ਅਤੇ ਮਰਿਆਦਾ ਵਿਚ ਦਖ਼ਲ ਦੇਣ ਦੇ ਕਥਿਤ ਕਾਨੂੰਨ ਦੇ ਪ੍ਰਬੰਧਾਂ ਬਾਰੇ ਉਠਾਈਆਂ ਜਾ ਰਹੀਆਂ ਚਿੰਤਾਵਾਂ ਨੂੰ ਮਾਨਤਾ ਦਿੰਦੀ ਹੈ | ਰਾਜਪਾਲ ਨੇ ਲੁਧਿਆਣਾ ਦੇ ਆਲਮਗੀਰ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਜਥੇਦਾਰ ਸਾਹਿਬ ਨਾਲ ਨਿੱਜੀ ਤੌਰ 'ਤੇ ਮੁਲਾਕਾਤ ਕਰਕੇ ਅਤੇ ਇਸ ਮੁੱਦੇ 'ਤੇ ਸੁਹਿਰਦ ਸ਼ਮੂਲੀਅਤ ਦਾ ਭਰੋਸਾ ਦੇ ਕੇ ਸੰਵੇਦਨਸ਼ੀਲਤਾ ਨਾਲ ਕੰਮ ਕੀਤਾ ਹੈ | ਉਨ੍ਹਾਂ ਕਿਹਾ ਕਿ ਅਜਿਹੀ ਪਹੁੰਚ ਗੱਲਬਾਤ ਅਤੇ ਲੋਕਤੰਤਰੀ ਜਵਾਬਦੇਹੀ ਨੂੰ ਮਜ਼ਬੂਤ ਕਰਦਾ ਹੈ |

Ad Position 22
No active advertisement
ਪਿਛਲੀ ਖ਼ਬਰ ਪ੍ਰੈਸਟੀਜ਼ ਹੋਂਡਾ ਵਿਖੇ ਨਵੀਂ ਹੋਂਡਾ ਸਿਟੀ ਕਾਰ ਲਾਂਚ ਕੀਤੀ <br/> ਅਗਲੀ ਖ਼ਬਰ ਜਾਖ਼ਲ ਬੀ.ਡੀ.ਪੀ.ਓ. ਦਫ਼ਤਰ ਵਿੱਚ ਸਫ਼ਾਈ ਕਰਮਚਾਰੀਆਂ ਦਾ ਧਰਨਾ 9ਵੇਂ ਦਿਨ ਵੀ ਜਾਰੀ-ਕਿਸਾਨ ਆਗੂ ਜੱਗੀ ਮਹਿਲ ਨੇ ਦਿੱਤਾ...
Ad Position 24