21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਪਿੰਡ ਬਹਾਦਰ ਕੇ ਦੀ ਪੰਚਾਇਤ ਆਮ ਆਦਮੀ ਪਾਰਟੀ 'ਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 24-05-2026
ਲਾਡੋਵਾਲ, 23 ਮਈ (ਬਲਬੀਰ ਸਿੰਘ ਰਾਣਾ)-ਵਿਧਾਨ ਸਭਾ ਹਲਕਾ ਗਿੱਲ ਵਿਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਪਿੰਡ ਬਹਾਦਰ ਕੇ ਦੀ ਪੰਚਾਇਤ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਕੰਮਾਂ ਤੋਂ ਖੁਸ਼ ਹੋ ਕੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੀ ਅਗਵਾਈ ਹੇਠ ਪਾਰਟੀ ਵਿਚ ਸ਼ਾਮਿਲ ਹੋਈ | ਇਸ ਮੌਕੇ ਸਰਪ੍ਰਸਤ ਦਲਜੀਤ ਸਿੰਘ ਚੱਠਾ ਅਤੇ ਸਰਪੰਚ ਬਲਜੀਤ ਸਿੰਘ ਭੱਟੀ ਨੇ ਦੱਸਿਆ ਕਿ ਸਾਡਾ 'ਆਪ' ਵਿਚ ਰਲਣ ਦਾ ਮੁੱਖ ਕਾਰਨ ਇਹ ਹੈ ਕਿ ਹਲਕਾ ਗਿੱਲ ਦੇ ਵਿਧਾਇਕ ਸੰਗੋਵਾਲ ਵਲੋਂ ਹਲਕੇ ਅੰਦਰ ਕਰਵਾਏ ਜਾ ਰਹੇ ਰਿਕਾਰਡ ਤੋੜ ਵਿਕਾਸ ਕਾਰਜਾਂ ਨੂੰ ਵੇਖਦਿਆਂ ਸਾਡੀ ਪੰਚਾਇਤ ਨੇ ਫ਼ੈਸਲਾ ਕੀਤਾ ਕਿ ਜੇਕਰ ਪਿੰਡ ਦਾ ਚਹੁਮੁਖੀ ਵਿਕਾਸ ਕਰਵਾਉਣਾ ਹੈ ਤਾਂ ਸਾਨੂੰ ਆਮ ਆਦਮੀ ਪਾਰਟੀ ਦੀ ਬੇੜੀ ਵਿਚ ਸਵਾਰ ਹੋਣਾ ਜ਼ਰੂਰੀ ਹੈ | ਇਸ ਮੌਕੇ ਵਿਧਾਇਕ ਸੰਗੋਵਾਲ ਨੇ ਬਹਾਦਰ ਕੇ ਦੀ ਪੰਚਾਇਤ ਨੂੰ 'ਆਪ' ਵਿਚ ਸ਼ਾਮਿਲ ਕਰਨ 'ਤੇ ਸਵਾਗਤ ਕਰਦਿਆਂ ਕਿਹਾ ਕਿ ਪਿੰਡ ਬਹਾਦਰ ਕੇ ਦੀ ਪੰਚਾਇਤ ਨੂੰ ਪਾਰਟੀ ਵਿਚ ਆਉਣ 'ਤੇ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ | ਇਸ ਮੌਕੇ ਮੁੱਖ ਸਰਪ੍ਰਸਤ ਦਲਜੀਤ ਸਿੰਘ ਚੱਠਾ, ਪਿੰਡ ਬਹਾਦਰਕੇ ਦੇ ਸਰਪੰਚ ਬਲਜੀਤ ਸਿੰਘ ਅਤੇ ਪਰਵੀਨ ਕੁਮਾਰ, ਕਿਰਨਜੀਤ ਕੌਰ, ਬਚਨ ਕੌਰ, ਰਾਜੇਸ਼ ਕੁਮਾਰ, ਸਨੀ ਚੀਮਾ, ਅਮਨਦੀਪ ਸਿੰਘ (ਸਾਰੇ ਪੰਚ) ਤੋਂ ਇਲਾਵਾ ਕੁਲਦੀਪ ਸਿੰਘ ਚੀਮਾ ਪਿੰਡ ਦੇ ਹੋਰ ਪਤਵੰਤਿਆਂ ਨੇ 'ਆਪ' ਵਿਚ ਸ਼ਮੂਲੀਅਤ ਕੀਤੀ, ਜਦਕਿ ਪੀ.ਏ. ਜਸਵਿੰਦਰ ਸਿੰਘ ਜੱਸੀ, ਰਵੀ ਝਮਟ, ਜਗਰੂਪ ਸਿੰਘ ਜਰਖੜ, ਦਵਿੰਦਰ ਪਾਲ ਸਿੰਘ ਲਾਡੀ, ਸੁਖਦੇਵ ਸਿੰਘ ਡੇਹਲੋਂ, ਬਲਰਾਜ ਸਿੰਘ ਗਿੱਲ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਸਾਹਿਬਜੀਤ ਸਿੰਘ ਸਾਬੀ ਜਰਖੜ ਚੇਅਰਮੈਨ ਬਲਾਕ ਸੰਮਤੀ, ਸੋਨੀ ਗਿੱਲ, ਗੁਰਦੀਪ ਸਿੰਘ ਪੱਦੀ, ਹਰਵਿੰਦਰ ਸਿੰਘ ਰਣੀਆਂ, ਗਗਨਦੀਪ ਸਿੰਘ ਕਾਲਖ, ਹਰਨੇਕ ਸਿੰਘ ਲਾਦੀਆਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਅਦਿਤਿਆ ਜੈਨ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੈਟਰੋਲ ਪੰਪ 'ਤੇ ਗੁੰਡਾਗਰਦੀ ਹਥਿਆਰਬੰਦ ਥਾਰ ਸਵਾਰਾਂ ਵਲੋਂ ਪੈਟਰੋਲ ਪੰਪ ਮੁਲਾਜ਼ਮਾਂ 'ਤੇ ਹਮਲਾ ਅਗਲੀ ਖ਼ਬਰ ਪ੍ਰੈਸਟੀਜ਼ ਹੋਂਡਾ ਵਿਖੇ ਨਵੀਂ ਹੋਂਡਾ ਸਿਟੀ ਕਾਰ ਲਾਂਚ ਕੀਤੀ <br/>
Ad Position 24