ਲੁਧਿਆਣਾ, 23 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਹੈਬੋਵਾਲ ਸਥਿਤ ਹਿੰਦੁਸਤਾਨ ਪੈਟਰੋਲੀਅਮ ਦੇ ਪੈਟਰੋਲ ਪੰਪ 'ਤੇ ਅੱਜ ਦੁਪਹਿਰ ਬਾਅਦ ਥਾਰ ਸਵਾਰ ਨੌਜਵਾਨਾਂ ਵਲੋਂ ਸ਼ਰੇਆਮ ਗੁੰਡਾਗਰਦੀ ਕਰਦਿਆਂ ਪੰਪ ਮੁਲਾਜ਼ਮਾਂ ਦੀ ਕੁੱਟਮਾਰ ਕੀਤੀ ਗਈ | ਜਾਣਕਾਰੀ ਅਨੁਸਾਰ ਘਟਨਾ ਦੁਪਹਿਰ ਉਸ ਵਕਤ ਵਾਪਰੀ, ਜਦੋਂ ਪੈਟਰੋਲ ਪੰਪ 'ਤੇ ਪੈਟਰੋਲ ਪੰਪ ਦੇ ਪੈਸਿਆਂ ਨੂੰ ਲੈ ਕੇ ਥਾਰ ਸਵਾਰ ਨÏਜਵਾਨ ਮੁਲਾਜ਼ਮਾਂ ਨਾਲ ਉਲਝ ਪਿਆ | ਇਸ ਦÏਰਾਨ ਥਾਰ ਸਵਾਰ ਨÏਜਵਾਨ ਨੇ ਆਪਣੇ ਸਾਥੀ ਬੁਲਾ ਲਏ, ਜਿਨ੍ਹਾਂ ਨੇ ਪੈਟਰੋਲ ਪੰਪ 'ਤੇ ਮÏਜੂਦ ਮੁਲਾਜ਼ਮਾਂ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ | ਬਾਅਦ ਵਿਚ ਇਹ ਨÏਜਵਾਨ ਧਮਕੀਆਂ ਦੇ ਕੇ ਫ਼ਰਾਰ ਹੋ ਗਏ | ਸੂਚਨਾ ਮਿਲਦੇ ਹੀ ਪੁਲਿਸ ਮੁਲਾਜ਼ਮ ਮÏਕੇ 'ਤੇ ਪਹੁੰਚੇ | ਐਸ.ਐਚ.ਓ. ਕੁਲਵੰਤ ਕੌਰ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਪੰਪ ਮਾਲਕਾਂ ਵਲੋਂ ਇਸ ਸਬੰਧੀ ਕੋਈ ਵੀ ਬਿਆਨ ਦਰਜ ਨਹੀਂ ਕਰਵਾਇਆ ਗਿਆ ਹੈ¢ ਉਨ੍ਹਾਂ ਦੱਸਿਆ ਕਿ ਬਿਆਨ ਦਰਜ ਕਰਵਾਉਣ ਤੋਂ ਬਾਅਦ ਇਸ ਮਾਮਲੇ ਵਿਚ ਢੁਕਵੀਂ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਗੁੰਡਾਗਰਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਘਟਨਾ ਕਾਰਨ ਉਥੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ¢ ਇਹ ਸਾਰੀ ਘਟਨਾ ਸੀ.ਸੀ. ਟੀਵੀ ਕੈਮਰੇ ਵਿਚ ਕੈਦ ਹੋ ਗਈ, ਜਿਸ ਆਧਾਰ 'ਤੇ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਨੇ ਸੀ.ਸੀ. ਟੀਵੀ ਕੈਮਰੇ ਦੀ ਫੁਟੇਜ ਵੀ ਕਬਜ਼ੇ ਵਿਚ ਲੈ ਲਈ ਹੈ |