21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਬੱਚਿਆਂ ਵਿਚ ਵਧ ਰਹੀ ਮੋਟਾਪੇ ਦੀ ਸਮੱਸਿਆ ਚਿੰਤਾ ਦਾ ਵਿਸ਼ਾ-ਡਾ. ਹਰਪ੍ਰੀਤ ਸਿੰਘ ਜੌਲੀ <br/>

Ad Position 21
No active advertisement
ਅਜੀਤ ਡੈਸਕ 24-05-2026
ਆਲਮਗੀਰ, 23 ਮਈ (ਜਰਨੈਲ ਸਿੰਘ ਪੱਟੀ)-ਅੱਜ-ਕੱਲ੍ਹ ਦੇ ਸਮੇਂ ਵਿਚ ਬੱਚਿਆਂ ਵਿਚ ਮੋਟਾਪੇ ਦੀ ਸਮੱਸਿਆ ਤੇਜ਼ੀ ਨਾਲ ਵੱਧ ਰਹੀ ਹੈ, ਜੋ ਮਾਪਿਆਂ ਅਤੇ ਡਾਕਟਰਾਂ ਲਈ ਚਿੰਤਾ ਦਾ ਵਿਸ਼ਾ ਬਣਦੀ ਜਾ ਰਹੀ ਹੈ | ਮੋਬਾਈਲ ਫ਼ੋਨ, ਟੀਵੀ, ਜੰਕ ਫੂਡ ਅਤੇ ਖੇਡਾਂ ਤੋਂ ਦੂਰ ਹੋ ਰਹੀ ਜੀਵਨ ਸ਼ੈਲੀ ਕਾਰਨ ਬੱਚਿਆਂ ਦਾ ਵਜ਼ਨ ਤੇਜ਼ੀ ਨਾਲ ਵਧ ਰਿਹਾ ਹੈ | ਮਾਹਿਰਾਂ ਮੁਤਾਬਿਕ ਇਹ ਸਮੱਸਿਆ ਭਵਿੱਖ ਵਿਚ ਕਈ ਗੰਭੀਰ ਬਿਮਾਰੀਆਂ ਨੂੰ ਜਨਮ ਦੇ ਸਕਦੀ ਹੈ | ਮੈਸ਼ ਪ੍ਰੋਲਾਈਫ ਸੁਪਰ ਸਪੈਸ਼ਲਿਟੀ ਹਸਪਤਾਲ ਪਿੰਡ ਗਿੱਲ ਦੇ ਪ੍ਰਸਿੱਧ ਬੈਰੀਐਟਿ੍ਕ ਅਤੇ ਲੈਪ੍ਰੋਸਕੋਪਿਕ ਸਰਜਨ ਡਾ. ਹਰਪ੍ਰੀਤ ਸਿੰਘ ਜੌਲੀ ਨੇ ਦੱਸਿਆ ਕਿ ਬੱਚਿਆਂ ਵਿਚ ਮੋਟਾਪਾ ਸਿਰਫ਼ ਵਧਦੇ ਵਜ਼ਨ ਤੱਕ ਸੀਮਤ ਨਹੀਂ ਹੁੰਦਾ, ਸਗੋਂ ਇਸ ਨਾਲ ਸ਼ੂਗਰ, ਬਲੱਡ ਪ੍ਰੈਸ਼ਰ, ਦਿਲ ਦੀਆਂ ਬਿਮਾਰੀਆਂ ਅਤੇ ਹੱਡੀਆਂ ਦੀਆਂ ਸਮੱਸਿਆਵਾਂ ਦਾ ਖਤਰਾ ਵੀ ਵਧ ਜਾਂਦਾ ਹੈ | ਕਈ ਬੱਚੇ ਛੋਟੀ ਉਮਰ ਵਿਚ ਹੀ ਥਕਾਵਟ, ਸਾਹ ਚੜ੍ਹਨਾ ਅਤੇ ਆਤਮ ਵਿਸ਼ਵਾਸ ਦੀ ਘਾਟ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਦੇ ਹਨ | ਡਾ. ਜੌਲੀ ਨੇ ਕਿਹਾ ਕਿ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਬੱਚਿਆਂ ਨੂੰ ਪੌਸ਼ਟਿਕ ਖੁਰਾਕ ਦੇਣ ਅਤੇ ਹਰ ਰੋਜ਼ ਖੇਡਾਂ ਜਾਂ ਕਸਰਤ ਲਈ ਪ੍ਰੇਰਿਤ ਕਰਨ | ਉਨ੍ਹਾਂ ਦੱਸਿਆ ਕਿ ਜੇਕਰ ਸਮੇਂ ਸਿਰ ਧਿਆਨ ਨਾ ਦਿੱਤਾ ਜਾਵੇ ਤਾਂ ਬੱਚਿਆਂ ਵਿਚ ਮੋਟਾਪਾ ਵੱਡੀ ਉਮਰ ਵਿਚ ਗੰਭੀਰ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ | ਇਸ ਲਈ ਬੱਚਿਆਂ ਦੀ ਰੋਜ਼ਾਨਾ ਡਾਈਟ ਵਿਚ ਫਲ, ਸਬਜ਼ੀਆਂ, ਦੁੱਧ ਅਤੇ ਘਰੇਲੂ ਖਾਣੇ ਨੂੰ ਤਰਜੀਹ ਦੇਣੀ ਚਾਹੀਦੀ ਹੈ | ਮੈਸ਼ ਪ੍ਰੋਲਾਈਫ ਹਸਪਤਾਲ ਵਲੋਂ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਸਮੇਂ ਸਮੇਂ 'ਤੇ ਸਲਾਹ ਅਤੇ ਜਾਂਚ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਯੂ.ਪੀ.ਐਸ.ਸੀ. ਪ੍ਰੀਖਿਆ ਦੇ ਸੁਚਾਰੂ ਸੰਚਾਲਨ ਲਈ ਧਾਰਾ 163 ਲਾਗੂ <br/> ਅਗਲੀ ਖ਼ਬਰ ਸਟੱਡੀ ਸਰਕਲ ਵਲੋਂ ਸਾਂਝ ਅਤੇ ਸੇਵਾ-ਖੇਤਰੀ ਗੁਰਦੁਆਰਾ ਕਮੇਟੀਆਂ ਦੀ ਵਿਸ਼ੇਸ਼ ਇਕੱਤਰਤ <br/>
Ad Position 24