21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਯੂ.ਪੀ.ਐਸ.ਸੀ. ਪ੍ਰੀਖਿਆ ਦੇ ਸੁਚਾਰੂ ਸੰਚਾਲਨ ਲਈ ਧਾਰਾ 163 ਲਾਗੂ <br/>

Ad Position 21
No active advertisement
ਅਜੀਤ ਡੈਸਕ 24-05-2026
ਲੁਧਿਆਣਾ, 23 ਮਈ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਮੈਜਿਸਟ੍ਰੇਟ ਹਿਮਾਂਸ਼ੂ ਜੈਨ ਨੇ 24 ਮਈ ਨੂੰ ਹੋਣ ਵਾਲੀ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ. ਪੀ. ਐਸ. ਸੀ.) ਸਿਵਲ ਸੇਵਾਵਾਂ ਪ੍ਰੀਖਿਆ-2026 ਦੇ ਸੁਚਾਰੂ ਅਤੇ ਸ਼ਾਂਤੀਪੂਰਨ ਸੰਚਾਲਨ ਲਈ ਪ੍ਰੀਖਿਆ ਕੇਂਦਰਾਂ ਦੇ ਅੰਦਰ ਅਤੇ ਆਲੇ-ਦੁਆਲੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀ.ਐਨ.ਐਸ.ਐਸ), 2023 ਦੀ ਧਾਰਾ 163 ਦੇ ਤਹਿਤ ਮਨਾਹੀ ਦੇ ਹੁਕਮ ਲਾਗੂ ਕੀਤੇ ਹਨ | ਇਹ ਹੁਕਮ 24 ਮਈ ਨੂੰ ਰਾਤ 12 ਵਜੇ ਤੋਂ ਰਾਤ 8 ਵਜੇ ਤੱਕ ਨਿਰਧਾਰਿਤ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿਚ ਚਾਰ ਜਾਂ ਚਾਰ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ ਲਗਾਈ ਗਈ ਹੈ | ਹਾਲਾਂਕਿ, ਇਹ ਪਾਬੰਦੀ ਹੁਕਮ ਪ੍ਰੀਖਿਆ ਵਿਚ ਸ਼ਾਮਿਲ ਹੋਣ ਵਾਲੇ ਉਮੀਦਵਾਰਾਂ, ਅਧਿਕਾਰਤ ਨਿਗਰਾਨਾਂ ਅਤੇ ਪ੍ਰੀਖਿਆ ਡਿਊਟੀ 'ਤੇ ਤਾਇਨਾਤ ਅਧਿਕਾਰੀਆਂ 'ਤੇ ਲਾਗੂ ਨਹੀਂ ਹੋਣਗੇ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਇਸ ਵੱਕਾਰੀ ਪ੍ਰੀਖਿਆ ਦੇ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ | ਜ਼ਿਲ੍ਹਾ ਮੈਜਿਸਟ੍ਰੇਟ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਪ੍ਰੀਖਿਆ ਦੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਹੁਕਮਾਂ ਦੀ ਪਾਲਨਾ ਕਰਨ ਨੂੰ ਯਕੀਨੀ ਬਣਾਉਣ |

Ad Position 22
No active advertisement
ਪਿਛਲੀ ਖ਼ਬਰ ਨਨਕਾਣਾ ਸਾਹਿਬ ਸੀ.ਸੈਕੰ. ਸਕੂਲ ਖ਼ਾਸੀ ਕਲਾਂ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਬੱਚਿਆਂ ਵਿਚ ਵਧ ਰਹੀ ਮੋਟਾਪੇ ਦੀ ਸਮੱਸਿਆ ਚਿੰਤਾ ਦਾ ਵਿਸ਼ਾ-ਡਾ. ਹਰਪ੍ਰੀਤ ਸਿੰਘ ਜੌਲੀ <br/>
Ad Position 24