22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਟੀ. ਐਸ. ਕਾਕਾ ਵਲੋਂ ਨੌਜਵਾਨਾਂ ਨੂੰ ਆਧੁਨਿਕ ਜਿੰਮ ਅਰਪਣ <br/>

Ad Position 21
No active advertisement
ਅਜੀਤ ਡੈਸਕ 24-05-2026
ਡਾਬਾ/ਲੁਹਾਰਾ, 23 ਮਈ (ਕੁਲਵੰਤ ਸਿੰਘ ਸੱਪਲ)-ਮਹਾਂਨਗਰ ਲੁਧਿਆਣਾ ਦੇ ਪਿੰਡ ਲੁਹਾਰਾ ਤੋਂ ਪ੍ਰਸਿੱਧ ਸਮਾਜ ਸੇਵੀ ਟੀਐਸ ਕਾਕਾ ਵਲੋਂ ਆਪਣੇ 61ਵੇਂ ਜਨਮ ਦਿਨ ਮੌਕੇ ਨੌਜਵਾਨਾਂ ਦੀ ਸਿਹਤ ਅਤੇ ਫਿਟਨੈੱਸ ਨੂੰ ਸਮਰਪਿਤ ਇਕ ਆਧੁਨਿਕ ਜਿੰਮ ਅਰਪਣ ਕੀਤਾ ਗਿਆ | ਉਨ੍ਹਾਂ ਦੇ ਇਸ ਉਪਰਾਲੇ ਨੂੰ ਇਲਾਕੇ ਵਿਚ ਖੂਬ ਸਰਾਹਿਆ ਜਾ ਰਿਹਾ ਹੈ ਕਿਉਂਕਿ ਇਹ ਜਿੰਮ ਨੌਜਵਾਨਾਂ ਨੂੰ ਤੰਦਰੁਸਤ ਜੀਵਨ ਸ਼ੈਲੀ ਵੱਲ ਪ੍ਰੇਰਿਤ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿਚ ਵੀ ਮਦਦਗਾਰ ਸਾਬਤ ਹੋਵੇਗਾ | ਜਿੰਮ ਦੀ ਸ਼ੁਰੂਆਤ ਗੁਰਦੁਆਰਾ ਸਿੰਘ ਸਭਾ ਲੁਹਾਰਾ ਦੇ ਹੈਡ ਗ੍ਰੰਥੀ ਭਾਈ ਗੁਰਦੀਪ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਕੀਤੀ ਗਈ | ਇਸ ਮੌਕੇ ਇਲਾਕੇ ਦੇ ਵੱਡੀ ਗਿਣਤੀ ਵਿਚ ਨੌਜਵਾਨਾਂ, ਬੀਬੀਆਂ ਅਤੇ ਪਤਵੰਤੇ ਵਿਅਕਤੀਆਂ ਨੇ ਹਾਜ਼ਰੀ ਭਰ ਕੇ ਟੀ.ਐਸ. ਕਾਕਾ ਦੇ ਇਸ ਲੋਕ ਭਲਾਈ ਦੇ ਕੰਮ ਦੀ ਭਰਪੂਰ ਸ਼ਲਾਘਾ ਕੀਤੀ | ਇਸ ਮੌਕੇ ਕਾਕਾ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਸਭ ਤੋਂ ਵੱਡੀ ਲੋੜ ਹੈ | ਉਨ੍ਹਾਂ ਦੱਸਿਆ ਕਿ ਇਹ ਜਿੰਮ ਇਲਾਕੇ ਦੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕਰਨ ਲਈ ਸਮਰਪਿਤ ਕੀਤਾ ਗਿਆ ਹੈ | ਸਮਾਗਮ ਦੌਰਾਨ ਬਾਬਾ ਗੁਰਦੀਪ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸਿੰਘ ਸਭਾ ਪਿੰਡ ਲੁਹਾਰਾ, ਅਵਤਾਰ ਸਿੰਘ ਲੁਹਾਰਾ, ਕਰਨਬੀਰ ਸਿੰਘ ਬਿਲਖੂ, ਢਾਡੀ ਸਿਕੰਦਰ ਸਿੰਘ ਲੁਹਾਰਾ ਪ੍ਰਧਾਨ ਗੁਰਦੁਆਰਾ ਰੇਰੂ ਸਾਹਿਬ ਲੁਹਾਰਾ, ਜਗਦੀਪ ਸਿੰਘ ਲੁਹਾਰਾ, ਸਤਪਾਲ ਸਿੰਘ ਮਠਾੜੂ, ਡਾ. ਅਵਤਾਰ ਸਿੰਘ ਤਾਰੀ, ਜੀਤ ਸਿੰਘ ਲੁਹਾਰਾ, ਗੁਰਿੰਦਰ ਸਿੰਘ ਖਾਲਸਾ, ਅੰਗਦ ਸਿੰਘ, ਓਕਾਰ ਸਿੰਘ, ਲਖਬੀਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦੀ ਸਾਕੇ ਨੂੰ ਸਮਰਪਿਤ ਕੀਰਤਨ ਸਮਾਗਮ <br/> ਅਗਲੀ ਖ਼ਬਰ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਪਹਿਲਵਾਨ ਦੀ ਅਗਵਾਈ 'ਚ ਹੋਈ ਕਾਂਗਰਸ ਦੀ ਮੀਟਿੰਗ <br/>
Ad Position 24