22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦੀ ਸਾਕੇ ਨੂੰ ਸਮਰਪਿਤ ਕੀਰਤਨ ਸਮਾਗਮ <br/>

Ad Position 21
No active advertisement
ਅਜੀਤ ਡੈਸਕ 24-05-2026
ਲੁਧਿਆਣਾ, 23 ਮਈ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਪਾਉਂਟਾ ਸਾਹਿਬ ਦੇ ਸ਼ਹੀਦੀ ਸਾਕੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ, ਜਿਸ ਵਿਚ ਵਿਸ਼ੇਸ਼ ਤÏਰ 'ਤੇ ਆਪਣੇ ਕੀਰਤਨੀ ਜਥੇ ਸਮੇਤ ਹਾਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਜਬਰਤੋੜ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਦੇ ਕੀਰਤਨੀ ਜਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ¢ ਇਸ ਦÏਰਾਨ ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ ਨੇ ਕਿਹਾ ਕਿ ਸ਼੍ਰੀ ਪਾਉਂਟਾ ਸਾਹਿਬ ਦਾ ਸ਼ਹੀਦੀ ਸਾਕਾ ਸਿੱਖ ਇਤਿਹਾਸ ਦੀ ਗÏਰਵਸ਼ਾਲੀ ਵਿਰਾਸਤ ਹੈ, ਜੋ ਸਾਨੂੰ ਵਰਤਮਾਨ ਵਿਚ ਵੀ ਹਰ ਪ੍ਰਕਾਰ ਦੇ ਸਮਕਾਲੀ ਜ਼ੁਲਮ, ਜ਼ਬਰ ਤੇ ਅਨਿਆਂ ਵਿਰੁੱਧ ਅੜਨ, ਲੜਨ ਤੇ ਹੱਕ ਸੱਚ ਦੀ ਸਥਾਪਤੀ ਲਈ ਤਨਦੇਹੀ ਨਾਲ ਯਤਨਸ਼ੀਲ ਹੋਣ ਵਾਸਤੇ ਪ੍ਰੇਰਨਾ ਬਖ਼ਸ਼ਦਾ ਹੈ | ਉਨ੍ਹਾਂ ਸ਼੍ਰੀ ਪਾਉਂਟਾ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਨੂੰ ਮਹੰਤਾਂ ਦੇ ਕਬਜ਼ੇ ਤੋਂ ਆਜ਼ਾਦ ਕਰਵਾਉਣ ਲਈ ਗੁਰੂ ਦੀਆਂ ਲਾਡਲੀਆਂ ਫ਼ੌਜਾਂ ਵਲੋਂ ਆਰੰਭੇ ਮੋਰਚੇ ਦÏਰਾਨ ਸ਼ਹੀਦ ਹੋਣ ਵਾਲੇ ਸਮੂਹ ਸਿੰਘਾਂ ਦੀ ਲਾਸਾਨੀ ਸ਼ਹਾਦਤਾਂ ਨੂੰ ਆਪਣਾ ਸਿੱਜਦਾ ਭੇਟ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਅਜੋਕੇ ਸਮੇਂ ਦੀ ਨੌਜਵਾਨ ਪੀੜ੍ਹੀ ਤੇ ਬੱਚਿਆਂ ਨੂੰ ਆਪਣੇ ਗÏਰਵਸ਼ਾਲੀ ਇਤਿਹਾਸ ਅਤੇ ਗੁਰੂ ਸਾਹਿਬਾਂ ਵਲੋਂ ਬਖ਼ਸ਼ੇ ਸਿਮਰਨ ਤੇ ਸ਼ਕਤੀ ਦੇ ਸੰਕਲਪ ਨਾਲ ਜੋੜਨ ਲਈ ਵੱਧ ਤੋਂ ਵੱਧ ਉਪਰਾਲੇ ਤੇ ਯਤਨ ਕਰਨੇ ਚਾਹੀਦੇ ਹਨ ਤਾਂ ਹੀ ਸਿੱਖੀ ਦੀ ਫੁਲਵਾੜੀ ਹੋਰ ਮਹਿਕ ਸਕੇਗੀ | ਇਸ ਦÏਰਾਨ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘਾਂ ਵਲੋਂ ਸਾਂਝੇ ਤÏਰ 'ਤੇ ਕੀਰਤਨੀ ਜਥੇ ਦੇ ਮੈਂਬਰਾਂ ਨੂੰ ਸਿਰੋਪਾਉ ਭੇਟ ਕੀਤੇ ਗਏ¢ ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰ ਮਹਿੰਦਰ ਸਿੰਘ ਡੰਗ, ਅਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਹਰਪਾਲ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ, ਹਰਵਿੰਦਰ ਸਿੰਘ ਕੋਹਲੀ, ਹਰਮੀਤ ਸਿੰਘ ਡੰਗ, ਗੁਰਦੀਪ ਸਿੰਘ ਡੀਮਾਰਟੇ, ਭੁਪਿੰਦਰ ਸਿੰਘ ਜੁਨੇਜਾ, ਖ਼ੁਸ਼ਹਾਲ ਸਿੰਘ, ਜੋਗਿੰਦਰ ਸਿੰਘ ਸਲੂਜਾ, ਅਵਤਾਰ ਸਿੰਘ ਮਿੱਢਾ, ਅਵਤਾਰ ਸਿੰਘ ਬੀਕੇ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਧਾਂਦਰਾ ਵਿਖੇ ਬਾਬਾ ਸੰਦੀਲਾ ਦਾ ਜੋੜ ਮੇਲਾ ਅੱਜ ਅਗਲੀ ਖ਼ਬਰ ਟੀ. ਐਸ. ਕਾਕਾ ਵਲੋਂ ਨੌਜਵਾਨਾਂ ਨੂੰ ਆਧੁਨਿਕ ਜਿੰਮ ਅਰਪਣ <br/>
Ad Position 24