22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਜੀ.ਏ.ਡੀ. ਅਕੈਡਮੀ ਵਿਖੇ ਅੰਗਰੇਜ਼ੀ ਕਵਿਤਾ ਪਾਠ ਮੁਕਾਬਲਾ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 24-05-2026
ਲਾਡੋਵਾਲ, 23 ਮਈ (ਬਲਬੀਰ ਸਿੰਘ ਰਾਣਾ)-ਜੀ.ਏ.ਡੀ. ਅਕੈਡਮੀ (ਸੀਨੀਅਰ ਸੈਕੰਡਰੀ ਸਕੂਲ) ਲਾਦੀਆਂ ਖੁਰਦ, ਲੁਧਿਆਣਾ ਵਲੋਂ ਪਹਿਲੀ ਕਲਾਸ ਤੋਂ ਪੰਜਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਵਿਚ ਅੰਗਰੇਜ਼ੀ ਕਵਿਤਾ ਪਾਠ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਦਾ ਉਦੇਸ਼ ਵਿਦਿਆਰਥੀਆਂ 'ਚ ਆਤਮ-ਵਿਸ਼ਵਾਸ, ਰਚਨਾਤਮਿਕਤਾ ਅਤੇ ਸੰਚਾਰ ਕੌਸ਼ਲ ਨੂੰ ਉਤਸ਼ਾਹਿਤ ਕਰਨਾ ਸੀ | ਇਸ ਸਬੰਧੀ ਗੱਲਬਾਤ ਕਰਦਿਆਂ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਹਰਗੁਲਾਬ ਸਿੰਘ, ਚੇਅਰਮੈਨ ਪਰਮਪ੍ਰੀਤ ਸਿੰਘ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਅਤੇ ਭਾਵਪੂਰਨ ਅੰਦਾਜ਼ ਨਾਲ ਕਵਿਤਾਵਾਂ ਦਾ ਪਾਠ ਕੀਤਾ ਅਤੇ ਆਪਣੀ ਪ੍ਰਤਿਭਾ ਤੇ ਆਤਮ-ਵਿਸ਼ਵਾਸ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਵਾਹ ਵਾਹ ਖੱਟੀ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ ਤਾਂ ਜੋ ਉਨ੍ਹਾਂ ਦਾ ਆਤਮ-ਵਿਸ਼ਵਾਸ ਅਤੇ ਸੰਚਾਰ ਕੌਸ਼ਲ ਹੋਰ ਵਿਕਸਿਤ ਅਤੇ ਮਜ਼ਬੂਤ ਹੋ ਸਕੇ | ਸਮਾਗਮ ਦੇ ਅਖੀਰ ਵਿਚ ਮੈਨੇਜਿੰਗ ਡਾਇਰੈਕਟਰ ਹਰਗੁਲਾਬ ਸਿੰਘ, ਚੇਅਰਮੈਨ ਪਰਮਪ੍ਰੀਤ ਸਿੰਘ ਅਤੇ ਪਿ੍ੰਸੀਪਲ ਸੁਨੀਤਾ ਕੁਮਾਰੀ ਆਦਿ ਨੇ ਜੇਤੂਆਂ ਨੂੰ ਹਾਰਦਿਕ ਵਧਾਈ ਦਿੱਤੀ ਅਤੇ ਸਾਰੇ ਭਾਗੀਦਾਰਾਂ ਦੇ ਯਤਨਾਂ ਦੀ ਪੁਰਜ਼ੋਰ ਸਰਾਹਨਾ ਕੀਤੀ ਅਤੇ ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ.ਪਬਲਿਕ ਸਕੂਲ ਵਿਖੇ ਇਕ ਖੋਜ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ <br/> ਅਗਲੀ ਖ਼ਬਰ ਰੇਲਵੇ ਸਟੇਸ਼ਨ 'ਤੇ ਬਿਜਲੀ ਦੀ ਤਾਰ ਕੱਟਣ ਕਾਰਨ ਬਿਜਲੀ ਸਪਲਾਈ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ
Ad Position 24