ਲੁਧਿਆਣਾ, 23 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਲੁਹਾਰਾ ਪੁਲ 'ਤੇ ਦੋ ਮੋਟਰਸਾਈਕਲ ਸਵਾਰ ਲੁਟੇਰੇ ਇਕ ਅÏਰਤ ਪਾਸੋਂ ਉਸ ਦਾ ਐਕਟਿਵਾ ਖੋਹ ਕੇ ਫ਼ਰਾਰ ਹੋ ਗਏ¢ ਪੁਲਿਸ ਵਲੋਂ ਇਸ ਸਬੰਧੀ ਸਤਿਗੁਰੂ ਨਗਰ ਦੀ ਰਹਿਣ ਵਾਲੀ ਸੀਤਾ ਦੇਵੀ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ¢ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਆਪਣੇ ਰਿਸ਼ਤੇਦਾਰਾਂ ਨੂੰ ਰੇਲਵੇ ਸਟੇਸ਼ਨ 'ਤੇ ਛੱਡ ਕੇ ਵਾਪਸ ਆ ਰਹੀ ਸੀ | ਜਦੋਂ ਉਹ ਲੁਹਾਰਾ ਪੁਲ 'ਤੇ ਪਹੁੰਚੀ ਤਾਂ ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਨੇ ਉਸ ਨੰੂ ਰੋਕ ਲਿਆ ਅਤੇ ਉਸ ਪਾਸੋਂ ਚਾਬੀ ਦੀ ਮੰਗ ਕੀਤੀ | ਜਦੋਂ ਉਸਨੇ ਚਾਬੀ ਦੇਣ ਤੋਂ ਇਨਕਾਰ ਕੀਤਾ ਤਾਂ ਇਹ ਲੁਟੇਰੇ ਉਸ ਨਾਲ ਉਲਝ ਪਏ ਅਤੇ ਉਸ ਪਾਸੋਂ ਜ਼ਬਰਦਸਤੀ ਐਕਟਿਵਾ ਖੋਹ ਕੇ ਫ਼ਰਾਰ ਹੋ ਗਏ, ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਲੁਟੇਰਿਆਂ ਦਾ ਪਤਾ ਨਹੀਂ ਲੱਗਾ ਹੈ | ਪੁਲਿਸ ਨੇ ਉਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰੇ ਦੀ ਫੁਟੇਜ ਵੀ ਚੈਕ ਕੀਤੀ ਤਾਂ ਜੋ ਲੁਟੇਰਿਆਂ ਦਾ ਪਤਾ ਲਗਾਇਆ ਜਾ ਸਕੇ |