ਲੁਧਿਆਣਾ, 23 ਮਈ (ਪਰਮਿੰਦਰ ਸਿੰਘ ਆਹੂਜਾ)-ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ 'ਤੇ ਪਿਛਲੇ ਦਿਨੀਂ ਲੁਧਿਆਣਾ 'ਚ ਹੋਏ ਵੱਡੇ ਸਮਾਗਮ ਦੀ ਸਫਲਤਾ ਨੂੰ ਮੁੱਖ ਰੱਖਦਿਆਂ ਅੱਜ ਗੁਰਦੁਆਰਾ ਸਿੰਘ ਸਭਾ ਸਬਜ਼ੀ ਮੰਡੀ ਵਿਖੇ ਇਕ ਵਿਸ਼ੇਸ਼ ਸਨਮਾਨ ਸਮਾਗਮ ਰੱਖਿਆ ਗਿਆ, ਜਿਸ 'ਚ ਵਿਸ਼ੇਸ਼ ਤÏਰ 'ਤੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਦੇ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ ਤੋਂ ਇਲਾਵਾ ਬਾਬਾ ਅਜੀਤ ਸਿੰਘ, ਜਸਦੀਪ ਸਿੰਘ ਕਾਉਂਕੇ ਅਤੇ ਹੋਰ ਆਗੂਆਂ ਨੇ ਵਿਸ਼ੇਸ਼ ਤÏਰ 'ਤੇ ਸ਼ਿਰਕਤ ਕੀਤੀ | ਮਹਾਰਾਜ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਸੰਬੰਧੀ ਪਿਛਲੇ ਦਿਨੀਂ ਹੋਏ ਸਮਾਗਮ ਵਿਚ ਦਿਨ-ਰਾਤ ਮਿਹਨਤ ਕਰਨ ਵਾਲੇ 313 ਆਗੂਆਂ ਅਤੇ ਵਰਕਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਸਮਾਗਮ ਵਿਚ ਵਿਸ਼ੇਸ਼ ਤÏਰ 'ਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗÏਹਰ ਵਿਸ਼ੇਸ਼ ਤÏਰ 'ਤੇ ਆਗੂਆਂ ਨੂੰ ਸਨਮਾਨਿਤ ਕਰਨ ਲਈ ਹਾਜ਼ਰ ਹੋਏ | ਹਾਜ਼ਰ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਜਥੇਦਾਰ ਹੀਰਾ ਸਿੰਘ ਗਾਬੜੀਆ ਅਤੇ ਬਾਬਾ ਅਜੀਤ ਸਿੰਘ ਨੇ ਕਿਹਾ ਕਿ ਪਾਰਟੀ ਲਈ ਸੇਵਾ ਕਰਨ ਵਾਲੇ ਹਰੇਕ ਵਰਕਰ ਅਤੇ ਆਗੂ ਦਾ ਸਨਮਾਨ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜ਼ਿਲੇ੍ਹ ਵਿਚ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਉਹ ਕੋਈ ਕਸਰ ਨਹੀਂ ਛੱਡਣਗੇ | ਇਨ੍ਹਾਂ ਆਗੂਆਂ ਨੇ ਕਿਹਾ ਕਿ ਵਰਕਰਾਂ ਦੀ ਏਕਤਾ ਹੀ ਦਰਸਾਉਂਦੀ ਹੈ ਕਿ ਆਉਣ ਵਾਲਾ ਸਮਾਂ ਪੰਜਾਬ ਦੇ ਅੰਦਰ ਸ਼੍ਰੋਮਣੀ ਅਕਾਲੀ ਦਲ ਦਾ ਹੈ | ਇਸ ਮÏਕੇ ਪਰਉਪਕਾਰ ਸਿੰਘ ਘੁੰਮਣ, ਜਗਜੀਤ ਸਿੰਘ ਜੱਗਾ, ਰਖਵਿੰਦਰ ਸਿੰਘ ਗਾਬੜੀਆ, ਹਰਪ੍ਰੀਤ ਸਿੰਘ ਸੋਨੀ ਡੰਗ, ਰਸ਼ਪਾਲ ਸਿੰਘ, ਬੀਬੀ ਗੁਰਪ੍ਰੀਤ ਕÏਰ ਸਿਵੀਅ, ਨਰੇਸ਼ ਧੀਂਗਾਨ, ਜਗਦੇਵ ਸਿੰਘ ਗੋਹਲਵੜੀਆ, ਗੁਰਚਰਨ ਸਿੰਘ ਗੁਰੂ, ਇੰਦਰਪਾਲ ਸਿੰਘ ਮਰਵਾਹਾ, ਸੱਜਣ ਅਟਵਾਲ, ਕੁਲਜੀਤ ਸਿੰਘ ਧੰਜਲ, ਸੁਰਜੀਤ ਸਿੰਘ ਪ੍ਰਧਾਨ ਦੰਗਾ ਪੀੜਿਤ, ਬੀਬੀ ਗੁਰਦੀਪ ਕÏਰ, ਧਰਮ ਸਿੰਘ ਬਾਜਵਾ, ਸੁਖਵਿੰਦਰ ਸਿੰਘ ਸੁੱਖੀ, ਗੁਰਦੀਪ ਸਿੰਘ ਲੀਲ, ਰਾਜਾ ਕੰਗ, ਪੱਪੂ ਗੁੱਜਰ, ਦਲਬੀਰ ਸਿੰਘ ਚੀਮਾ, ਸ਼ਿੰਗਾਰਾ ਸਿੰਘ, ਸੁਖਵਿੰਦਰ ਸਿੰਘ ਸੁਖੀ, ਭੂਸ਼ਣ ਕੁਮਾਰ, ਹਰਪਾਲ ਸਿੰਘ ਬਟਨ, ਲੱਕੀ ਸਰਪੰਚ, ਪ੍ਰਭਜੋਤ ਸਿੰਘ ਗੋਰਾ ਕਿਰਪਾਨਾਂ ਵਾਲਾ, ਕੰਵਲਜੀਤ ਸਿੰਘ ਤਰਮਜੀਤ ਸਿੰਘ ਸੰਨੀ, ਸਿਮਰਨ ਉਬਰਾਏ, ਗੁਰਪ੍ਰੀਤ ਸਿੰਘ ਮਸÏਣ, ਦਲਬੀਰ ਸਿੰਘ, ਮਾਸਟਰ ਅਜੀਤ ਸਿੰਘ, ਗੁਰਮੇਲ ਸਿੰਘ ਐਸ ਡੀ ਓ, ਕÏਰ ਸਿੰਘ, ਜਗਦੀਸ਼ ਸਿੰਘ, ਕੁਲਦੀਪ ਸਿੰਘ, ਰਾਜਵਿੰਦਰ ਸਿੰਘ, ਦਰਸ਼ਨ ਸਿੰਘ, ਪ੍ਰਤਾਪ ਸਿੰਘ, ਕੁਲਵਿੰਦਰ ਸਿੰਘ ਪਿ੍ੰਸ, ਭੁਪਿੰਦਰ ਚੀਮਾ, ਜਗਦੀਸ਼ ਬਿੱਟੂ, ਜਥੇਦਾਰ ਨਛੱਤਰ ਸਿੰਘ, ਥਾਣੇਦਾਰ ਰਘਬੀਰ ਸਿੰਘ, ਜਗਤਾਰ ਸਿੰਘ ਐਤੀਆਣਾ, ਕੁਲਦੀਪ ਸਿੰਘ ਖਾਲਸਾ, ਭੁਪਿੰਦਰ ਸਿੰਘ ਕਾਕਾ, ਚਰਨ ਸਿੰਘ, ਦਵਿੰਦਰ ਸਿੰਘ ਮਾਨ, ਬਲਜੀਤ ਸਿੰਘ ਬਿੰਦਰਾ, ਗੁਰਮੀਤ ਸਿੰਘ ਸਿੱਧੂ, ਮਾਤਾ ਹੁਸ਼ਿਆਰ ਕÏਰ, ਨੀਰਜ ਯੇਕੀ, ਹਰਮਨਪ੍ਰੀਤ ਸਿੰਘ ਉਪਲ ਆਦਿ ਹਾਜ਼ਰ ਸਨ |