23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਘਰ ਦੇ ਤਾਲੇ ਤੋੜ ਕੇ ਲੱਖਾਂ ਦੇ ਗਹਿਣੇ ਅਤੇ ਨਕਦੀ ਚੋਰੀ <br/>

Ad Position 21
No active advertisement
ਅਜੀਤ ਡੈਸਕ 24-05-2026
ਲੁਧਿਆਣਾ, 23 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਨੀਚੀ ਮੰਗਲੀ ਵਿਚ ਚੋਰ ਇਕ ਘਰ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਮੁੱਲ ਦੇ ਗਹਿਣੇ ਅਤੇ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਮਾਲਕ ਗੁਰਮੀਤ ਸਿੰਘ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਸ ਦੇ ਪਰਿਵਾਰਕ ਮੈਂਬਰ ਵੱਖ-ਵੱਖ ਥਾਵਾਂ 'ਤੇ ਗਏ ਹੋਏ ਸਨ, ਜਦੋਂ ਉਹ ਦੇਰ ਸ਼ਾਮ ਘਰ ਆਇਆ ਤਾਂ ਉਸ ਨੇ ਦੇਖਿਆ ਕਿ ਘਰ ਦੇ ਤਾਲੇ ਟੁੱਟੇ ਹੋਏ ਸਨ ਤੇ ਘਰ ਵਿਚ ਪਏ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਅਤੇ ਇਕ ਲੱਖ ਰੁਪਏ ਦੀ ਨਕਦੀ ਚੋਰੀ ਹੋ ਚੁੱਕੀ ਸੀ, ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਵੀ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |
ਮੋਟਰਸਾਈਕਲ ਚੋਰੀ
ਸਥਾਨਕ ਥਾਣਾ ਡਿਵੀਜ਼ਨ ਨੰਬਰ ਸੱਤ ਦੇ ਘੇਰੇ ਅੰਦਰ ਪੈਂਦੇ ਇਲਾਕੇ ਬੀ.ਸੀ.ਐਮ. ਪਾਰਕ ਦੇ ਬਾਹਰੋਂ ਸੈਕਟਰ 32 ਤੋਂ ਚੋਰਾਂ ਵਲੋਂ ਹਿਤੇਸ਼ ਕੁਮਾਰ ਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ | ਪੁਲਿਸ ਵਲੋਂ ਇਸ ਸੰਬੰਧੀ ਕੇਸ ਦਰਜ ਕੀਤਾ ਗਿਆ ਤੇ ਜਾਂਚ ਕੀਤੀ ਜਾ ਰਹੀ ਹੈ | ਦੂਜੇ ਮਾਮਲੇ ਵਿਚ ਸਥਾਨਕ ਗੁਰੂ ਨਾਨਕ ਕਾਲੋਨੀ ਨੇੜਿਉਂ ਚੋਰਾਂ ਵਲੋਂ ਅਮਰੀਕ ਸਿੰਘ ਦਾ ਵੀ ਮੋਟਰਸਾਈਕਲ ਚੋਰੀ ਕਰ ਲਿਆ ਗਿਆ | ਪੁਲਿਸ ਵਲੋਂ ਇਸ ਸਬੰਧੀ ਵੀ ਕੇਸ ਦਰਜ ਕੀਤਾ ਗਿਆ ਹੈ |
ਕੁੱਟਮਾਰ ਦਾ ਮਾਮਲਾ
ਪੁਲਿਸ ਨੇ ਲਖਵੀਰ ਸਿੰਘ ਵਾਸੀ ਪਿੰਡ ਦਾਦ ਦੀ ਸ਼ਿਕਾਇਤ 'ਤੇ ਹਰਮਿੰਦਰ ਸਿੰਘ, ਬਲਦੇਵ ਸਿੰਘ, ਅਮਰਜੀਤ ਸਿੰਘ ਉਰਫ ਮਿੱਠਾ, ਚਰਨਜੀਤ ਸਿੰਘ, ਸੁਖਵਿੰਦਰ ਸਿੰਘ, ਗੁਰਵਿੰਦਰ ਸਿੰਘ, ਤਜਿੰਦਰ ਸਿੰਘ, ਇੰਦਰ ਸਿੰਘ ਜੱਗੂ ਪਵਨ ਸੁਖਵਿੰਦਰ ਸਿੰਘ ਉਰਫ ਸੁੱਖੀ, ਜਪਿੰਦਰ ਸਿੰਘ ਵਾਸੀ ਪਿੰਡ ਠੱਕਰਵਾਲ ਅਤੇ ਉਨ੍ਹਾਂ ਦੇ 10 ਹੋਰ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਉਸ ਦੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ | ਸ਼ਿਕਾਇਤਕਰਤਾ ਨੇ ਦੱਸਿਆ ਕਿ ਪਿਛਲੇ ਕੁੱਝ ਸਮੇਂ ਤੋਂ ਉਹ ਉਕਤ ਕਥਿਤ ਦੋਸ਼ੀਆਂ ਨੂੰ ਜ਼ਮੀਨ ਪੱਟੇ 'ਤੇ ਦੇ ਰਿਹਾ ਸੀ, ਪਰ ਇਹਨਾਂ ਨੇ ਉਸ ਨੂੰ ਮਾਮਲਾ ਦੇਣਾ ਬੰਦ ਕਰ ਦਿੱਤਾ, ਜਿਸ ਕਾਰਨ ਉਸ ਨੇ ਉਨ੍ਹਾਂ ਨੂੰ ਜ਼ਮੀਨ ਵੀ ਨਹੀਂ ਦਿੱਤੀ, ਜਿਸ ਕਾਰਨ ਇਹ ਕਥਿਤ ਦੋਸ਼ੀ ਉਸ ਨਾਲ ਰੰਜ਼ਿਸ਼ ਰੱਖ ਰਹੇ ਸਨ ਅਤੇ ਰੰਜ਼ਿਸ਼ ਕਾਰਨ ਹੀ ਉਨ੍ਹਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ |
ਨਸ਼ੀਲੀਆਂ ਗੋਲੀਆਂ ਬਰਾਮਦ
ਪੁਲਿਸ ਨੇ ਗੌਰਵ ਸ਼ਰਮਾ ਉਰਫ ਬਨੀ, ਰਵਿੰਦਰ ਸਿੰਘ ਉਰਫ ਬਿੰਦਰੀ ਵਾਸੀ ਪ੍ਰੀਤ ਨਗਰ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 180 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਦੂਜੇ ਮਾਮਲੇ ਵਿਚ ਪੁਲਿਸ ਨੇ ਗੌਰਵ ਸਿੰਘ ਉਰਫ ਗੁਰੂ ਵਾਸੀ ਮਨਜੀਤ ਨਗਰ ਨੂੰ ਵੀ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਵੀ 25 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਪੁਲਿਸ ਵਲੋਂ ਇਹਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਵਲੋਂ ਗੌਰਵ ਰਾਏ ਅਤੇ ਰੁਪਾਲੀ ਤਰੇਹਣ ਦਾ ਸਨਮਾਨ <br/> ਅਗਲੀ ਖ਼ਬਰ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰਨ ਵਾਲੇ ਹਰ ਵਰਕਰ ਦਾ ਸਨਮਾਨ ਕਰਾਂਗੇ-ਗਾਬੜੀਆ, ਬਾਬਾ ਅਜੀਤ ਸਿੰਘ <br/>
Ad Position 24