26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਸਰਾਭਾ ਨਗਰ ਨੇੜੇ ਸਰਕਾਰੀ ਗੁਦਾਮ 'ਚ ਲੱਗੀ ਅੱਗ <br/>

Ad Position 21
No active advertisement
ਅਜੀਤ ਡੈਸਕ 25-05-2026
ਲੁਧਿਆਣਾ, 24 ਮਈ (ਭੁਪਿੰਦਰ ਸਿੰਘ ਬੈਂਸ)-ਲੁਧਿਆਣਾ ਫ਼ਿਰੋਜ਼ਪੁਰ ਰੇਲਵੇ ਲਾਈਨ ਦੇ ਸਰਾਭਾ ਨਗਰ ਰੇਲਵੇ ਲਾਈਨ ਨੇੜੇ ਸਥਿਤ ਪਾਈਪਾਂ ਦੇ ਸਰਕਾਰੀ ਗੋਦਾਮ 'ਚ ਐਤਵਾਰ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ | ਕੁੱਝ ਹੀ ਸਮੇਂ 'ਚ ਅੱਗ ਨੇ ਪੂਰੇ ਗੁਦਾਮ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਕਾਰਨ ਇਲਾਕੇ ਵਿਚ ਹੜਕੰਪ ਮੱਚ ਗਿਆ | ਅੱਗ ਦੀਆਂ ਉੱਚੀਆਂ ਲਪਟਾਂ ਅਤੇ ਕਈ ਕਿੱਲੋਮੀਟਰ ਤੱਕ ਫੈਲ ਕਾਲੇ ਤੇ ਜ਼ਹਿਰੀਲੇ ਧੰੂਏਾ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਬਣ ਗਿਆ, ਧੰੂਏਾ ਦੇ ਕਾਲੇ ਬੱਦਲ ਦੂਰ-ਦੂਰ ਤੱਕ ਨਜ਼ਰ ਆ ਰਹੇ ਸਨ | ਸਥਾਨਕ ਲੋਕ ਘਰਾਂ ਤੇ ਦੁਕਾਨਾਂ ਤੋਂ ਬਾਹਰ ਨਿਕਲੇ ਅੱਗ ਦੇ ਦਿ੍ਸ਼ ਦੇਖਦੇ ਰਹੇ | ਘਟਨਾ ਦੀ ਜਾਣਕਾਰੀ ਮਿਲਦੇ ਹੀ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਟੀਮਾਂ ਮੌਕੇ 'ਤੇ ਪਹੁੰਚ ਗਈਆਂ | ਸੁਰੱਖਿਆ ਦੇ ਮੱਦੇਨਜ਼ਰ ਆਸ-ਪਾਸ ਦੀਆਂ ਕਈ ਸੜਕਾਂ ਨੂੰ ਅਸਥਾਈ ਤੌਰ 'ਤੇ ਬੰਦ ਕਰ ਦਿੱਤਾ ਗਿਆ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਘਟਨਾ ਤੋਂ ਬਚਿਆਂ ਜਾ ਸਕੇ | ਇਸ ਦੌਰਾਨ ਫਾਇਰ ਬਿ੍ਗੇਡ ਦੀਆਂ 3 ਗੱਡੀਆਂ ਤੁਰੰਤ ਮੌਕੇ 'ਤੇ ਪਹੁੰਚੀਆਂ ਤੇ ਕਰਮਚਾਰੀਆਂ ਵਲੋਂ ਕਾਫ਼ੀ ਮਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾ ਲਿਆ | ਗਨੀਮਤ ਰਹੀ ਹੈ ਕਿ ਘਟਨਾ ਵਿਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ | ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ | ਪ੍ਰਸ਼ਾਸਨ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਨਸ਼ਾ ਕਰਦੇ ਤੇ ਵੇਚਦੇ <br/> ਅਗਲੀ ਖ਼ਬਰ ਯੂ. ਪੀ. ਐਸ. ਸੀ. ਪ੍ਰੀਲਿਮਜ਼ ਪ੍ਰੀਖਿਆ ਸ਼ਾਂਤੀਪੂਰਵਕ ਸਮਾਪਤ <br/>
Ad Position 24