ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਨਸ਼ਾ ਕਰਦੇ ਅਤੇ ਵੇਚਦੇ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਪਹਿਲੇ ਮਾਮਲੇ 'ਚ ਥਾਣਾ ਦਰੇਸੀ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਸੰਬੰਧੀ ਇਲਾਕੇ 'ਚ ਮੌਜੂਦ ਸਨ ਤਾਂ ਸੁੰਦਰ ਨਗਰ ਪੁਲੀ ਕੋਲ ਬੈਠ ਕੇ ਨਸ਼ਾ ਕਰ ਰਹੇ ਵਿਅਕਤੀ ਨੂੰ ਕਾਬੂ ਕੀਤਾ ਹੈ | ਮੁਲਜ਼ਮ ਦੀ ਸ਼ਨਾਖ਼ਤ ਵਿਸ਼ਾਲ ਕੁਮਾਰ ਵਜੋਂ ਹੋਈ ਹੈ | ਦੂਜੇ ਮਾਮਲੇ 'ਚ ਥਾਣਾ ਸਲੇਮਟਾਬਰੀ ਵਿਖੇ ਤਾਇਨਾਤ ਐਸ. ਆਈ. ਕਸ਼ਮੀਰ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਸੰਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਗੁੱਗਾ ਮਾੜੀ ਨੇੜੇ ਰੇਲਵੇ ਲਾਈਨਾਂ ਪਾਸੋਂ ਮੁਲਜ਼ਮ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ 40 ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ | ਮੁਲਜ਼ਮ ਦੀ ਸ਼ਨਾਖ਼ਤ ਮਨਦੀਪ ਸਿੰਘ ਵਜੋਂ ਹੋਈ ਹੈ | ਤੀਜੇ ਮਾਮਲੇ 'ਚ ਥਾਣਾ ਜੋਧੇਵਾਲ ਵਿਖੇ ਤਾਇਨਾਤ ਹੈੱਡ ਕਾਂਸਟੇਬਲ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਸੰਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਜਨਤਾ ਕਾਲੋਨੀ ਟਾਵਰ ਲਾਈਨ ਪਾਸ ਬੈਠ ਕੇ ਨਸ਼ਾ ਕਰ ਰਹੇ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ | ਮੁਲਜ਼ਮਾਂ ਦੀ ਸ਼ਨਾਖ਼ਤ ਕੁਲਵਿੰਦਰ ਸਿੰਘ ਤੇ ਅਮਨਦੀਪ ਸਿੰਘ ਵਜੋਂ ਹੋਈ ਹੈ | ਚੌਥੇ ਮਾਮਲੇ 'ਚ ਥਾਣਾ ਡਵੀਜ਼ਨ ਨੰਬਰ 2 ਵਿਖੇ ਤਾਇਨਾਤ ਸਹਾਇਕ ਥਾਣੇਦਾਰ ਗੁਰਦੇਵ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਸੰਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਪੁਰਾਣੀ ਜੇਲ੍ਹ ਰੋਡ ਨੇੜੇ ਚਿਲਡਰਨ ਪਾਰਕ ਕੋਲ ਬੈਠ ਕੇ ਨਸ਼ਾ ਕਰ ਰਹੇ ਵਿਅਕਤੀ ਨੂੰ ਕਾਬੂ ਕੀਤਾ ਹੈ | ਮੁਲਜ਼ਮ ਦੀ ਸ਼ਨਾਖ਼ਤ ਆਕਾਸ਼ ਸਿੰਘ ਵਜੋਂ ਹੋਈ ਹੈ | ਪੰਜਵੇਂ ਮਾਮਲੇ 'ਚ ਥਾਣਾ ਡਵੀਜ਼ਨ ਨੰਬਰ 3 ਵਿਖੇ ਤਾਇਨਾਤ ਐਸ. ਆਈ. ਗੁਰਮੇਲ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਸੰਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਗੰਦਾ ਨਾਲਾ ਪੁਲੀ ਪਾਸ ਬੈਠ ਕੇ ਨਸ਼ਾ ਕਰ ਰਹੇ ਵਿਅਕਤੀ ਨੂੰ ਕਾਬੂ ਕੀਤਾ ਹੈ | ਮੁਲਜ਼ਮ ਦੀ ਸ਼ਨਾਖ਼ਤ ਰੋਹਿਤ ਕੁਮਾਰ ਵਜੋਂ ਹੋਈ ਹੈ | ਛੇਵੇਂ ਮਾਮਲੇ 'ਚ ਥਾਣਾ ਡਵੀਜ਼ਨ ਨੰਬਰ 4 ਵਿਖੇ ਤਾਇਨਾਤ ਸਹਾਇਕ ਥਾਣੇਦਾਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਸੰਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਕਿਲ੍ਹਾ ਮੁਹੱਲਾ ਪੁਰਾਣੇ ਖੰਡਰ ਨੁਮਾ ਕਿਲੇ 'ਚ ਬੈਠ ਕੇ ਨਸ਼ਾ ਕਰਦੇ ਵਿਅਕਤੀ ਨੂੰ ਕਾਬੂ ਕੀਤਾ ਹੈ | ਮੁਲਜ਼ਮ ਦੀ ਸ਼ਨਾਖ਼ਤ ਵਿਸ਼ੂਜੀਤ ਸਿੰਘ ਵਜੋਂ ਹੋਈ ਹੈ | ਸੱਤਵੇਂ ਮਾਮਲੇ 'ਚ ਥਾਣਾ ਪੀ. ਏ. ਯੂ. ਵਿਖੇ ਤਾਇਨਾਤ ਥਾਣੇਦਾਰ ਮਹਿੰਦਰ ਕੁਮਾਰ ਨੇ ਦੱਸਿਆ ਕਿ ਉਹ ਗਸ਼ਤ ਸੰਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਬੇ-ਆਬਾਦ ਖਾਲੀ ਪਲਾਟ ਬਚਨ ਸਿੰਘ ਮਾਰਗ ਨੇੜੇ ਗੰਦਾ ਨਾਲਾ ਪੁਲੀ ਪਾਸ ਬੈਠ ਕੇ ਨਸ਼ਾ ਕਰ ਰਹੇ ਵਿਅਕਤੀ ਨੂੰ ਕਾਬੂ ਕੀਤਾ ਹੈ | ਮੁਲਜ਼ਮ ਦੀ ਸ਼ਨਾਖ਼ਤ ਸ਼ਾਮ ਵਜੋਂ ਹੋਈ ਹੈ | ਅੱਠਵੇਂ ਮਾਮਲੇ 'ਚ ਥਾਣਾ ਸਰਾਭਾ ਨਗਰ ਵਿਖੇ ਤਾਇਨਾਤ ਏ. ਐਸ. ਆਈ. ਅਜੀਤਪਾਲ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਸੰਬੰਧੀ ਇਲਾਕੇ 'ਚ ਮੌਜੂਦ ਸਨ ਤਾਂ ਸ਼ਮਸ਼ਾਨਘਾਟ ਪਿੰਡ ਬਾੜੇਵਾਲ ਪਾਸ ਬੈਠ ਕੇ ਨਸ਼ਾ ਕਰਦੇ ਵਿਅਕਤੀ ਨੂੰ ਕਾਬੂ ਕੀਤਾ | ਮੁਲਜ਼ਮ ਦੀ ਸ਼ਨਾਖ਼ਤ ਰਜਿੰਦਰ ਕੁਮਾਰ ਵਜੋਂ ਹੋਈ ਹੈ | ਨੌਵੇਂ ਮਾਮਲੇ 'ਚ ਥਾਣਾ ਡਵੀਜ਼ਨ ਨੰਬਰ 8 ਵਿਖੇ ਤਾਇਨਾਤ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਸੰਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਰਾਮ ਨਗਰ ਪੁਲੀ ਕੁੰਦਨਪੁਰੀ ਪਾਸੋਂ ਮੁਲਜ਼ਮ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ | ਮੁਲਜ਼ਮ ਦੀ ਸ਼ਨਾਖ਼ਤ ਅਸਲਮ ਖ਼ਾਨ ਵਜੋਂ ਹੋਈ ਹੈ | ਦਸਵੇਂ ਮਾਮਲੇ ਵਿਚ ਥਾਣਾ ਮਾਡਲ ਟਾਊਨ ਵਿਖੇ ਤਾਇਨਾਤ ਐਸ. ਆਈ. ਰੂਪ ਲਾਲ ਨੇ ਦੱਸਿਆ ਕਿ ਉਹ ਗਸ਼ਤ ਸੰਬੰਧੀ ਇਲਾਕੇ 'ਚ ਮੌਜੂਦ ਸਨ ਤਾਂ ਪੁਰੀ ਹਸਪਤਾਲ ਦੇ ਸਾਹਮਣੇ ਖਾਲੀ ਗਰਾਊਾਡ 'ਚ ਬੈਠ ਕੇ ਨਸ਼ਾ ਕਰਦੇ ਵਿਅਕਤੀ ਨੂੰ ਕਾਬੂ ਕੀਤਾ | ਮੁਲਜ਼ਮ ਦੀ ਸ਼ਨਾਖ਼ਤ ਬਲਜਿੰਦਰ ਸਿੰਘ ਵਜੋਂ ਹੋਈ ਹੈ | 11ਵੇਂ ਮਾਮਲੇ 'ਚ ਥਾਣਾ ਜਮਾਲਪੁਰ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਲਖਵੀਰ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਸਬੰਧੀ ਇਲਾਕੇ 'ਚ ਮੌਜੂਦ ਸਨ ਤਾਂ ਪਾਹੜਵਾਲ ਰੋਡ 'ਤੇ ਬੈਠ ਕੇ ਨਸ਼ਾ ਕਰਦੇ ਵਿਅਕਤੀ ਨੂੰ ਕਾਬੂ ਕੀਤਾ ਹੈ | ਮੁਲਜ਼ਮ ਦੀ ਸ਼ਨਾਖ਼ਤ ਹਿੰਮਤ ਕੁਮਾਰ ਵਜੋਂ ਹੋਈ ਹੈ | 12ਵੇਂ ਮਾਮਲੇ 'ਚ ਥਾਣਾ ਫੋਕਲ ਪੁਆਇੰਟ ਵਿਖੇ ਤਾਇਨਾਤ ਹੌਲਦਾਰ ਹਰਬੰਸ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਸੰਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਸ਼ਿਵ ਕਾਲੋਨੀ ਢੰਡਾਰੀ ਖੁਰਦ ਲਾਗੇ ਬੈਠ ਕੇ ਨਸ਼ਾ ਕਰਦੇ ਵਿਅਕਤੀ ਨੂੰ ਕਾਬੂ ਕੀਤਾ ਹੈ | ਮੁਲਜ਼ਮ ਦੀ ਸ਼ਨਾਖ਼ਤ ਸੁਨੀਲ ਕੁਮਾਰ ਵਜੋਂ ਹੋਈ ਹੈ | 13ਵੇਂ ਮਾਮਲੇ 'ਚ ਥਾਣਾ ਟਿੱਬਾ ਵਿਖੇ ਤਾਇਨਾਤ ਏ. ਐਸ. ਆਈ. ਰਾਜਿੰਦਰ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਸੰਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਲਈਅਰ ਵੈਲੀ ਬੰਦਾ ਬਹਾਦਰ ਕਾਲੋਨੀ ਪਾਸ ਬੈਠ ਕੇ ਨਸ਼ਾ ਕਰ ਰਹੇ ਵਿਅਕਤੀ ਨੂੰ ਕਾਬੂ ਕੀਤਾ | ਮੁਲਜ਼ਮ ਦੀ ਸ਼ਨਾਖ਼ਤ ਨਰਿੰਦਰ ਕੁਮਾਰ ਵਜੋਂ ਹੋਈ ਹੈ |