26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਚਾਰ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 25-05-2026
ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਾਇਆ ਪੁਰੀ ਰੋਡ 'ਤੇ ਮਾਮੂਲੀ ਜਿਹੀ ਗੱਲ ਨੂੰ ਲੈ ਕੇ ਹਥਿਆਰਬੰਦ ਹਮਲਾਵਰਾਂ ਵਲੋਂ ਇਕ ਪਰਿਵਾਰ 'ਤੇ ਹਮਲਾ ਕਰ ਦਿੱਤਾ | ਸਿੱਟੇ ਵਜੋਂ ਪਰਿਵਾਰ ਦੇ ਮੁਖੀ ਸਮੇਤ ਚਾਰ ਵਿਅਕਤੀ ਜ਼ਖ਼ਮੀ ਹੋ ਗਏ ਹਨ | ਲੜਾਈ ਦੌਰਾਨ ਗੋਲੀ ਚੱਲਣ ਦੀ ਵੀ ਸੂਚਨਾ ਹੈ, ਪਰ ਪੁਲਿਸ ਵਲੋਂ ਗੋਲੀ ਚੱਲਣ ਦੀ ਘਟਨਾ ਤੋਂ ਇਨਕਾਰ ਕੀਤਾ ਜਾ ਰਿਹਾ ਹੈ | ਜਾਣਕਾਰੀ ਅਨੁਸਾਰ ਮਾਮੂਲੀ ਜਿਹੀ ਗੱਲ ਤੋਂ ਸ਼ੁਰੂ ਹੋਇਆ ਵਿਵਾਦ ਉਸ ਵਕਤ ਗੰਭੀਰ ਰੂਪ ਧਾਰਨ ਕਰ ਗਿਆ, ਜਦੋਂ ਹਥਿਆਰਬੰਦ ਹਮਲਾਵਰਾਂ ਵਲੋਂ ਇਕ ਪਰਿਵਾਰ 'ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਚਾਰ ਵਿਅਕਤੀ ਜ਼ਖ਼ਮੀ ਹੋ ਗਏ | ਜ਼ਖ਼ਮੀ ਹੋਏ ਵਿਅਕਤੀਆਂ ਨੂੰ ਵੱਖ-ਵੱਖ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ | ਲੜਾਈ ਦੌਰਾਨ ਉਥੇ ਭਾਰੀ ਗਿਣਤੀ 'ਚ ਇਲਾਕੇ ਦੇ ਲੋਕ ਇਕੱਠੇ ਹੋ ਗਏ, ਜਿਸ ਕਾਰਨ ਹਮਲਾਵਰ ਆਪਣੀ ਕਾਰ ਛੱਡ ਕੇ ਉਥੋਂ ਭੱਜ ਪਏ | ਲੋਕਾਂ ਵਲੋਂ ਕਾਰ 'ਤੇ ਪਥਰਾਅ ਕੀਤਾ, ਜਿਸ ਕਾਰਨ ਕਾਰ ਦਾ ਨੁਕਸਾਨ ਹੋ ਗਿਆ | ਪੀੜਤ ਮੁਖਤਾਰ ਨੇ ਦੱਸਿਆ ਕਿ ਉਹ ਐਕਸ-ਰੇ ਕਰਵਾਉਣ ਲਈ ਹਸਪਤਾਲ ਜਾ ਰਿਹਾ ਸੀ | ਜਦੋਂ ਉਹ ਮਾਇਆਪੁਰੀ ਰੋਡ 'ਤੇ ਪਹੁੰਚਿਆ ਤਾਂ ਰਸਤੇ ਦੇ ਵਿਚਕਾਰ ਇਕ ਬੋਲੇਰੋ ਗੱਡੀ ਖੜ੍ਹੀ ਸੀ | ਉਸ ਨੇ ਗੱਡੀ ਸਾਈਡ ਕਰਨ ਲਈ ਕਿਹਾ ਤਾਂ ਬੋਲੇਰੋ ਸਵਾਰਾਂ ਨੇ ਉਸ ਨਾਲ ਬਹਿਸ ਸ਼ੁਰੂ ਕਰ ਦਿੱਤੀ | ਕੁਝ ਹੀ ਮਿੰਟਾਂ 'ਚ 10 ਤੋਂ 15 ਲੋਕ ਇਕੱਠੇ ਹੋ ਗਏ ਅਤੇ ਉਸ 'ਤੇ ਹਮਲਾ ਕਰ ਦਿੱਤਾ | ਮੁਖਤਾਰ ਦੇ ਪਿਤਾ ਤੇ ਭਰਾ ਜਦੋਂ ਉਸ ਨੂੰ ਬਚਾਉਣ ਪਹੁੰਚੇ ਤਾਂ ਉਨ੍ਹਾਂ ਨਾਲ ਵੀ ਕੁੱਟਮਾਰ ਕੀਤੀ ਗਈ | ਪਰਿਵਾਰ ਦੀਆਂ ਮਹਿਲਾਵਾਂ ਦਾ ਦੋਸ਼ ਹੈ ਕਿ ਜਦੋਂ ਉਹ ਸ਼ਿਕਾਇਤ ਦੇਣ ਲਈ ਥਾਣੇ ਜਾ ਰਹੀਆਂ ਸਨ ਤਾਂ ਕੁਝ ਲੋਕਾਂ ਨੇ ਉਨ੍ਹਾਂ ਨੂੰ ਆਟੋ 'ਚੋਂ ਖਿੱਚ ਕੇ ਕੁੱਟਮਾਰ ਕੀਤੀ | ਪੀੜਤ ਦੇ ਪਿਤਾ ਨੇ ਦੋਸ਼ ਲਗਾਇਆ ਕਿ ਹਮਲਾਵਰਾਂ ਵਿਚੋਂ ਇਕ ਨੌਜਵਾਨ ਨੇ ਪਿਸਤੌਲ ਕੱਢ ਕੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ | ਉਨ੍ਹਾਂ ਦਾ ਕਹਿਣਾ ਹੈ ਕਿ ਹਮਲੇ ਦੌਰਾਨ ਮੁਖਤਾਰ ਦੇ ਸਿਰ ਤੇ ਹੱਥਾਂ 'ਤੇ ਗੰਭੀਰ ਸੱਟਾਂ ਲੱਗੀਆਂ ਹਨ ਜਦਕਿ ਤਿੰਨ ਹੋਰ ਵਿਅਕਤੀ ਜ਼ਖ਼ਮੀ ਹੋ ਗਏ ਹਨ, ਲੜਾਈ ਦੌਰਾਨ ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਹਾਲ ਦੀ ਘੜੀ ਇਸ ਮਾਮਲੇ 'ਚ ਕੋਈ ਗਿ੍ਫਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਵਲੋਂ ਗੋਲੀ ਚੱਲਣ ਦੀ ਘਟਨਾ ਤੋਂ ਇਨਕਾਰ ਕੀਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਮਹਿਲਾ ਕਮਿਸ਼ਨ ਨੇ 30 ਦਿਨਾ 'ਚ ਐੱਸ. ਐੱਸ. ਪੀ. ਅੰਮਿ੍ਤਸਰ ਤੋਂ ਤਲਬ ਕੀਤੀ ਰਿਪੋਰਟ <br/> ਕੁਸ਼ਤੀ ਮੁਕਾਬਲਿਆਂ... ਅਗਲੀ ਖ਼ਬਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਨਸ਼ਾ ਕਰਦੇ ਤੇ ਵੇਚਦੇ <br/>
Ad Position 24