26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਜਨਗਣਨਾ ਡਿਊਟੀ ਤੋਂ ਗੈਰ-ਹਾਜ਼ਰ ਅਧਿਆਪਕਾਂ 'ਤੇ ਨਗਰ ਨਿਗਮ ਦਾ ਵੱਡਾ ਡੰਡਾ <br/>

Ad Position 21
No active advertisement
ਅਜੀਤ ਡੈਸਕ 25-05-2026
ਲੁਧਿਆਣਾ, 24 ਮਈ (ਭੁਪਿੰਦਰ ਸਿੰਘ ਬੈਂਸ)-ਜਨਗਣਨਾ ਡਿਊਟੀ ਨੂੰ ਅਣਡਿੱਠਾ ਕਰਨ ਵਾਲੇ ਸਿੱਖਿਆ ਵਿਭਾਗ ਦੇ ਅਧਿਆਪਕਾਂ ਤੇ ਕਰਮਚਾਰੀਆਂ ਖ਼ਿਲਾਫ਼ ਨਗਰ ਨਿਗਮ ਨੇ ਸਖ਼ਤ ਰਵੱਈਆ ਅਪਣਾਉਂਦੇ ਹੋਏ ਵੱਡੀ ਕਾਰਵਾਈ ਦੀ ਸਿਫਾਰਸ਼ ਕੀਤੀ ਹੈ | ਨਗਰ ਨਿਗਮ ਵਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀ (ਡੀ. ਈ. ਓ.) ਨੂੰ ਪੱਤਰ ਲਿਖ ਕੇ ਉਨ੍ਹਾਂ ਅਧਿਆਪਕਾਂ, ਕਰਮਚਾਰੀਆਂ ਨੂੰ ਸਕੂਲਾਂ 'ਚ ਵੀ ਗੈਰ-ਹਾਜ਼ਰ ਦਰਜ ਕਰਨ ਤੇ ਤਨਖਾਹਾਂ ਰੋਕਣ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਨੇ ਜਨਗਣਨਾ ਡਿਊਟੀ ਲਈ ਰਿਪੋਰਟ ਨਹੀਂ ਕੀਤਾ | ਡੀ. ਈ. ਓ. ਨੂੰ ਭੇਜੇ ਪੱਤਰ 'ਚ ਨਗਰ ਨਿਗਮ ਨੇ ਸਪੱਸ਼ਟ ਕੀਤਾ ਹੈ ਕਿ ਜਦ ਤੱਕ ਸੰਬੰਧਿਤ ਜਨਗਣਨਾ ਅਧਿਕਾਰੀ ਵਲੋਂ ਐਨ. ਓ. ਸੀ. ਜਾਰੀ ਨਹੀਂ ਕੀਤੀ ਜਾਂਦੀ, ਤਦ ਤੱਕ ਕਰਮਚਾਰੀਆਂ ਦੀਆਂ ਤਨਖਾਹਾਂ ਰੋਕੀਆਂ ਜਾਣ | ਨਗਰ ਨਿਗਮ ਦੇ ਅਧਿਕਾਰੀਆਂ ਨੇ ਕਿਹਾ ਕਿ ਜਨਗਣਨਾ ਇਕ ਮਹੱਤਵਪੂਰਨ ਤੇ ਸਮਾਂ ਬੱਧ ਰਾਸ਼ਟਰੀ ਕਾਰਜ ਹੈ, ਜਿਸ ਵਿਚ ਲਾਪ੍ਰਵਾਹੀ ਕਿਸੇ ਵੀ ਹਾਲਤ 'ਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਅਧਿਆਪਕ ਜਾਂ ਕਰਮਚਾਰੀ ਹੁਣ ਵੀ ਡਿਊਟੀ ਤੋਂ ਗੈਰਹਾਜ਼ਰ ਰਹਿੰਦਾ ਹੈ ਤਾਂ ਉਸ ਖ਼ਿਲਾਫ਼ ਵਿਭਾਗੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ, ਜਿਸ ਦੀ ਜ਼ਿੰਮੇਵਾਰੀ ਸੰਬੰਧਿਤ ਸਕੂਲ ਮੁਖੀ ਤੇ ਕਰਮਚਾਰੀ ਦੀ ਹੋਵੇਗੀ | ਨਗਰ ਨਿਗਮ ਦੇ ਅਧਿਕਾਰੀਆਂ ਨੇ ਇਹ ਵੀ ਦੱਸਿਆ ਕਿ ਪਹਿਲਾਂ ਕਈ ਵਾਰ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ, ਪਰ ਇਸ ਦੇ ਬਾਵਜੂਦ ਕੁਝ ਅਧਿਆਪਕ, ਕਰਮਚਾਰੀਆਂ ਨੇ ਜਨਗਣਨਾ ਡਿਊਟੀ ਲਈ ਰਿਪੋਰਟ ਨਹੀਂ ਕੀਤਾ | ਉਨ੍ਹਾਂ ਚਿਤਾਵਨੀ ਦਿੱਤੀ ਕਿ ਹੁਣ ਵੀ ਡਿਊਟੀ ਤੋਂ ਕਤਰਾ ਰਹੇ ਕਰਮਚਾਰੀਆਂ ਖ਼ਿਲਾਫ਼ ਹੋਰ ਸਖ਼ਤ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ 'ਚ 8 ਸਾਲਾ ਬੱਚੇ ਦੀ ਹੋਈ ਮੌਤ <br/> ਅਗਲੀ ਖ਼ਬਰ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ
Ad Position 24