27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ ਵਿਖੇ ਦਸਮੀ ਦੇ ਦਿਹਾੜੇ ਮੌਕੇ ਸਮਾਗਮ ਅੱਜ <br/>

Ad Position 21
No active advertisement
ਅਜੀਤ ਡੈਸਕ 25-05-2026
ਢੰਡਾਰੀ ਕਲਾਂ/ਲੁਧਿਆਣਾ, 24 ਮਈ (ਜਸਵੀਰ ਸਿੰਘ ਬੰਗਾ)-ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ 'ਚ ਦਸਮੀ ਦੇ ਦਿਹਾੜੇ ਮੌਕੇ ਮਹੀਨਾਵਾਰ ਧਾਰਮਿਕ ਦੀਵਾਨ 25 ਮਈ ਨੂੰ ਸ਼ਾਮ 7:30 ਤੋਂ ਆਰੰਭ ਹੋਣਗੇ ਅਤੇ ਰਾਤ 9 ਵਜੇ ਚੱਲਣਗੇ | ਸਮਾਗਮ ਸੰਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੁਰੀ ਤੇ ਸੁਖਦੇਵ ਸਿੰਘ ਨੇ ਦੱਸਿਆ ਕਿ ਇਹ ਸਮਾਗਮ ਦਸਮੀ ਦੇ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸਿੰਘਾਂ-ਸ਼ਹੀਦਾਂ ਦੀ ਯਾਦ ਵਿਚ ਹਰ ਮਹੀਨੇ ਸ਼ਾਮ ਨੂੰ ਕਰਵਾਇਆ ਜਾਂਦਾ ਹੈ, ਜਿਸ 'ਚ ਪੰਥ ਦੇ ਪ੍ਰਸਿੱਧ ਪ੍ਰਚਾਰਕ ਅਤੇ ਸੰਤ ਮਹਾਂਪੁਰਖ ਸੰਗਤਾਂ ਨੂੰ ਗੁਰ ਇਤਿਹਾਸ ਅਤੇ ਬਾਣੀ ਸੁਣਾ ਕੇ ਗੁਰਸਿੱਖੀ ਦਾ ਪ੍ਰਚਾਰ ਕਰਦੇ ਹਨ | ਉਨ੍ਹਾਂ ਦੱਸਿਆ ਕਿ ਇਸ ਵਾਰ ਬੀਬੀ ਜਸਪ੍ਰੀਤ ਕੌਰ ਪਟਿਆਲਾ ਵਾਲੇ ਕਥਾ ਵਿਚਾਰ ਸੁਣਾ ਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਣਗੇ | ਸਮਾਗਮ ਦੌਰਾਨ ਬਾਬਾ ਹਰਮੇਸ਼ ਸਿੰਘ ਵਲੋਂ ਸੇਵਾਦਾਰਾਂ ਨੂੰ ਦਸਤਾਰਾਂ ਭੇਟ ਕਰਕੇ ਸਨਮਾਨਿਤ ਕੀਤਾ ਜਾਵੇਗਾ | ਇਸ ਮੌਕੇ ਕਮੇਟੀ ਮੈਂਬਰ ਅਮਰੀਕ ਸਿੰਘ, ਪਿਸ਼ੌਰਾ ਸਿੰਘ, ਅਲਵੇਲ ਸਿੰਘ, ਸੁਖਦੇਵ ਸਿੰਘ ਗਰਚਾ, ਜਗਮੋਹਨ ਸਿੰਘ, ਰਣਜੀਤ ਸਿੰਘ, ਮਲਕੀਤ ਸਿੰਘ, ਨਿਰਮਲ ਸਿੰਘ ਸੈਕਟਰੀ, ਸੰਤੋਖ ਸਿੰਘ, ਗੁਰਜੀਤ ਸਿੰਘ, ਜਸਵੰਤ ਸਿੰਘ ਲਾਲੀ, ਪਰਮਿੰਦਰ ਸਿੰਘ, ਮੋਹਨ ਸਿੰਘ, ਜਗਰੂਪ ਸਿੰਘ, ਦਰਸ਼ਨ ਸਿੰਘ, ਅਮਰੀਕ ਸਿੰਘ ਫ਼ੌਜੀ, ਅਮਰਜੀਤ ਸਿੰਘ, ਹਰਦਿਆਲ ਸਿੰਘ ਲੋਟੇ ਆਦਿ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਨਨਕਾਣਾ ਸਾਹਿਬ ਪਬਲਿਕ ਸਕੂਲ ਦੀ ਅਧਿਆਪਕਾ ਨੇ ਚਮਕਾਇਆ ਸਕੂਲ ਦਾ ਨਾਂਅ <br/> ਅਗਲੀ ਖ਼ਬਰ ਦਫ਼ਤਰ ਦੇ ਤਾਲੇ ਤੋੜ ਕੇ ਨਕਦੀ ਤੇ ਸੋਨੇ ਦੀ ਚੇਨ ਲੈ ਕੇ ਫ਼ਰਾਰ ਹੋਏ ਤਿੰਨ ਨੌਜਵਾਨ ਕਾਬੂ <br/>
Ad Position 24