ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਨ ਮੌਕੇ ਗੁਰਦੁਆਰਾ ਪੁਰਾਣੀ ਸਬਜ਼ੀ ਮੰਡੀ ਵਿਖੇ ਸਮਾਗਮ ਕਰਵਾਇਆ, ਜਿਸ 'ਚ ਸਾਬਕਾ ਮੰਤਰੀ ਤੇ ਸ਼ੋ੍ਰਮਣੀ ਅਕਾਲੀ ਦਲ ਬੀ. ਸੀ. ਵਿੰਗ ਦੇ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜ੍ਹੀਆ ਤੋਂ ਇਲਾਵਾ ਬਾਬਾ ਅਜੀਤ ਸਿੰਘ, ਸੀਨੀਅਰ ਅਕਾਲੀ ਆਗੂ ਇੰਦਰਪਾਲ ਸਿੰਘ ਮਰਵਾਹਾ ਸਮੇਤ ਕਈ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਜਥੇਦਾਰ ਗਾਬੜੀਆ ਨੇ ਸੀਨੀਅਰ ਅਕਾਲੀ ਆਗੂ ਇੰਦਰਪਾਲ ਸਿੰਘ ਮਰਵਾਹਾ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਉਨ੍ਹਾਂ ਕਿਹਾ ਕਿ ਮਰਵਾਹਾ ਪਾਰਟੀ ਦੇ ਟਕਸਾਲੀ ਆਗੂ ਅਤੇ ਪਾਰਟੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਇਨ੍ਹਾਂ ਦਾ ਹਮੇਸ਼ਾ ਹੀ ਮੋਹਰੀ ਰੋਲ ਹੁੰਦਾ ਹੈ | ਇਸ ਮੌਕੇ ਇੰਦਰਪਾਲ ਸਿੰਘ ਮਰਵਾਹਾ ਨੇ ਕਿਹਾ ਕਿ ਉਹ ਸ਼ੋ੍ਰਮਣੀ ਅਕਾਲੀ ਦਲ ਦੀ ਚੜ੍ਹਦੀ ਕਲਾਂ ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਦਿਨ ਰਾਤ ਇਕ ਕਰ ਰਹੇ ਹਨ | ਉਨ੍ਹਾਂ ਸਾਬਕਾ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ ਤੇ ਸਮੂਹ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਹਮੇਸ਼ਾ ਹੀ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਨਮਾਨ ਦੇ ਕੇ ਨਿਵਾਜਿਆ ਹੈ | ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਸ਼ੋ੍ਰਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਹਾਸਿਲ ਕਰਕੇ ਸੂਬੇ ਵਿਚ ਆਪਣੀ ਸਰਕਾਰ ਬਣਾਏਗਾ |