ਲੁਧਿਆਣਾ, 24 ਮਈ (ਡਾ.ਤਰਲੋਚਨ ਸਿੰਘ)-ਮੈਡੀਵੇਜ ਹਸਪਤਾਲ, ਫਿਰੋਜ਼ਪੁਰ ਰੋਡ, ਨੇੜੇ ਚੂੰਗੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 1.30 ਵਜੇ ਤੱਕ ਮੁਫ਼ਤ ਮੈਡੀਕਲ ਕੈਂਪ ਲਗਾਇਆ | ਕੈਂਪ 'ਚ ਹਸਪਤਾਲ ਦੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਮਰੀਜ਼ਾਂ ਦੀ ਜਾਂਚ ਕੀਤੀ ਗਈ ਤੇ ਲੋੜਵੰਦਾਂ ਨੂੰ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ | ਕੈਂਪ ਸੰਬੰਧੀ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ. ਅਜਮੇਰ ਸਿੰਘ ਕਾਲੜਾ ਨੇ ਦੱਸਿਆ ਕਿ ਕੈਂਪ ਵਿਚ ਹੱਡੀਆਂ ਤੇ ਜੋੜਾਂ ਦੇ ਮਾਹਿਰ ਡਾ. ਇਸ਼ਫਾਕ ਸਦੀਕ ਮੀਰ, ਨਿਊਰੋਲੋਜੀ ਦੇ ਮਾਹਿਰ ਡਾ. ਦੀਪ ਸਖਿਾ ਸਿੰਗਲਾ ਤੇ ਕੰਨ ਨੱਕ ਗਲੇ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਗੋਪਿਕਾ ਤਲਵਾੜ ਵਲੋਂ ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਗਈਆਂ | ਉਨ੍ਹਾਂ ਨੇ ਦੱਸਿਆ ਕਿ ਕੈਂਪ ਵਿਚ ਬਲੱਡ ਪ੍ਰੈਸ਼ਰ, ਬਲੱਡ ਸ਼ੂਗਰ, ਹੱਡੀਆਂ ਦੀ ਮਜ਼ਬੂਤੀ ਤੇ ਸੁਣਨ ਸ਼ਕਤੀ ਦੀ ਜਾਂਚ ਮੁਫ਼ਤ ਕੀਤੀ ਗਈ | ਉਨ੍ਹਾਂ ਹੋਰ ਦੱਸਿਆ ਕਿ ਕੈਂਪ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਉਨ੍ਹਾਂ ਦੀਆਂ ਬਿਮਾਰੀਆਂ ਲਈ ਭਵਿੱਖ ਵਿਚ ਕੀਤੇ ਜਾਣ ਵਾਲੇ ਟੈਸਟਾਂ ਵਿਚ ਹਸਪਤਾਲ ਵਲੋਂ ਭਾਰੀ ਛੋਟ ਦਿੱਤੀ ਗਈ | ਇਨ੍ਹਾਂ ਤੋਂ ਇਲਾਵਾ ਮਰੀਜ਼ਾਂ ਦੀ ਸੀ. ਟੀ. ਸਕੈਨ, ਅਲਟਰਾਸਾਊਾਡ ਸਕੈਨ, ਲੈਬੋਰਟਰੀ ਦੇ ਟੈਸਟਾਂ 'ਚ ਹਸਪਤਾਲ ਵਲੋਂ 20 ਫੀਸਦੀ ਦੀ ਛੋਟ ਦਿੱਤੀ ਗਈ | ਇਸ ਮੌਕੇ ਉਕਤ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ. ਅਜਮੇਰ ਸਿੰਘ ਕਾਲੜਾ ਨੇ ਦੱਸਿਆ ਕਿ ਭਵਿੱਖ ਵਿਚ ਵੀ ਅਜਿਹੇ ਮੁਫ਼ਤ ਮੈਡੀਕਲ