ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਧੋਖਾਧੜੀ ਕਰਨ ਦੇ ਮਾਮਲੇ 'ਚ ਕੇਸ ਦਰਜ <br/>
ਅਜੀਤ ਡੈਸਕ
25-05-2026
ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਨੌਜਵਾਨ ਦੀ ਕੁੱਟਮਾਰ
ਥਾਣਾ ਸਦਰ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਸਨੀ ਸਿੰਘ ਨੇ ਦੱਸਿਆ ਕਿ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਮੁਲਜ਼ਮਾਂ ਨੇ ਫੁੱਲਾਂਵਾਲ ਚੌਕ 'ਚ ਉਸ ਨੂੰ ਘੇਰ ਕੇ ਕੁੱਟਮਾਰ ਕੀਤੀ ਤੇ ਧਮਕੀਆਂ ਦਿੱਤੀਆਂ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਤਿੰਦਰ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ 'ਤੇ ਜਗਦੀਪ ਸਿੰਘ, ਰਾਜਦੀਪ ਸਿੰਘ ਤੇ ਪ੍ਰਗਟ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਲੱਖਾਂ ਦੀ ਧੋਖਾਧੜੀ ਦੇ ਮਾਮਲੇ 'ਚ ਕੇਸ ਦਰਜ
ਥਾਣਾ ਦੁੱਗਰੀ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਰੁਪਿੰਦਰ ਕੌਰ ਨੇ ਦੱਸਿਆ ਕਿ ਮੁਲਜ਼ਮਾਂ ਨੇ ਹਮਮਸ਼ਵਰਾ ਹੋ ਕੇ ਉਸ ਨਾਲ 4 ਲੱਖ ਰੁਪਏ ਦੀ ਧੋਖਾਧੜੀ ਕੀਤੀ | ਜਾਂਚ ਅਧਿਕਾਰੀ ਐਸ. ਆਈ. ਰਵਿੰਦਰ ਕੁਮਾਰ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ 'ਤੇ ਜਸਪ੍ਰੀਤ, ਹਰਪਾਲ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਜਾਇਦਾਦ 'ਤੇ ਨਾਜਾਇਜ਼ ਕਬਜ਼ਾ ਕਰਨ ਦੇ ਮਾਮਲੇ 'ਚ ਕੇਸ ਦਰਜ
ਥਾਣਾ ਦਰੇਸੀ ਅਧੀਨ ਆਉਂਦੇ ਪਿੰਡ ਸੇਖੇਵਾਲ ਵਿਖੇ ਜਾਇਦਾਦ 'ਤੇ ਕਬਜ਼ਾ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਸੀਵਿਕਾ ਧੀਰ ਨੇ ਦੱਸਿਆ ਕਿ ਮੁਲਜ਼ਮ ਨੂੰ ਉਸ ਨੇ ਆਪਣੀ ਜਾਇਦਾਦ ਵਰਤਣ ਲਈ ਦਿੱਤੀ ਸੀ, ਪਰ ਕਥਿਤ ਦੋਸ਼ੀ ਨੇ ਉਸ ਦੀ ਜਾਇਦਾਦ 'ਤੇ ਕਬਜ਼ਾ ਕਰ ਲਿਆ, ਜਿਸ 'ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ 'ਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ 'ਚ ਦੀਪਕ ਧੀਰ ਖ਼ਿਲਾਫ਼ ਕੇਸ ਦਰਜ ਕਰ ਲਿਆ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |