28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਵਿਸ਼ੇਸ਼ ਗੁਰਮਤਿ ਸਮਾਗਮ <br/>

Ad Position 21
No active advertisement
ਅਜੀਤ ਡੈਸਕ 25-05-2026
ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ, ਜਿਸ 'ਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸਰਬਜੀਤ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਦੇ ਕੀਰਤਨੀ ਜਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਇਸ ਦੌਰਾਨ ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਸਾਨੂੰ ਜਿਥੇ ਸਾਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦੀ ਹੈ, ਉੱਥੇ ਨਾਲ ਹੀ ਅਕਾਲ ਪੁਰਖ ਦੀ ਬੰਦਗੀ ਕਰਨ ਦਾ ਸੰਦੇਸ਼ ਵੀ ਦਿੰਦੀ ਹੈ | ਇਸ ਮੌਕੇ ਸੁਸਾਇਟੀ ਦੇ ਪ੍ਰਮੁੱਖ ਮੈਂਬਰਾਂ ਨੇ ਕੀਰਤਨੀ ਜਥੇ ਦੇ ਮੈਂਬਰਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ | ਸਮਾਗਮ ਦੌਰਾਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪਿ੍ਤਪਾਲ ਸਿੰਘ, ਸੁਰਿੰਦਰਪਾਲ ਸਿੰਘ ਭੁਟੀਆਨੀ, ਗੁਰਦੀਪ ਸਿੰਘ ਡੀਮਾਰਟੇ, ਐਨ. ਐਸ. ਕਥੂਰੀਆਂ, ਬਲਜੀਤ ਸਿੰਘ ਦੂਆ, ਤਰਲੋਚਨ ਸਿੰਘ ਸਾਂਭਰ, ਰਜਿੰਦਰ ਸਿੰਘ ਮੱਕੜ, ਹਰਵਿੰਦਰ ਸਿੰਘ, ਜਤਿੰਦਰ ਸਿੰਘ ਪ੍ਰਧਾਨ, ਕੰਵਲਪ੍ਰੀਤ ਸਿੰਘ ਸਚਦੇਵਾ ਜਗਬੀਰ ਸਿੰਘ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਪ੍ਰੀਤ ਸਿੰਘ ਪਿ੍ੰਸ, ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸਾਹਦੀਪ ਸਿੰਘ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ ਪਰਮਜੀਤ ਸਿੰਘ ਡੀਮਾਰਟੇ, ਅਵਤਾਰ ਸਿੰਘ ਮਿੱਢਾ, ਪਰਮਿੰਦਰਪਾਲ ਸਿੰਘ ਡੀਮਾਰਟੇ, ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ, ਡਾ. ਮਨਰੂਪ ਕੌਰ ਬਾਣੀ ਆਦਿ ਵਿੇਸ਼ ਤੌਰ 'ਤੇ ਹਾਜ਼ਰ ਸਨ!

Ad Position 22
No active advertisement
ਪਿਛਲੀ ਖ਼ਬਰ ਭਾਵਾਧਸ ਨੇ ਸ਼ਰਧਾ ਨਾਲ ਮਨਾਇਆ 62ਵਾਂ ਸਥਾਪਨਾ ਦਿਵਸ <br/> ਅਗਲੀ ਖ਼ਬਰ ਮੇਰੀ ਰਸੋਈ ਸਕੀਮ ਤਹਿਤ ਆਲਮਗੀਰ ਵਿਖੇ ਤਕਸੀਮ ਕੀਤੀਆਂ ਰਾਸ਼ਨ ਕਿੱਟਾਂ <br/>
Ad Position 24