ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮਟਾਬਰੀ ਅਧੀਨ ਆਉਂਦੇ ਇਲਾਕੇ ਨੇੜੇ ਚੀਮਾ ਦੀ ਕੋਠੀ ਟੀ ਪੁਆਇੰਟ ਤੋਂ ਸੈਰ ਕਰ ਰਹੇ ਵਿਅਕਤੀ ਪਾਸੋਂ ਲੁਟੇਰੇ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ | ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ 'ਚ ਲੇਖ ਰਾਜ ਨੇ ਦੱਸਿਆ ਕਿ ਉਹ ਮੁਹੱਲੇ ਵਿਚ ਸੈਰ ਕਰ ਰਿਹਾ ਸੀ, ਜਦੋਂ ਉਹ ਨੇੜੇ ਚੀਮਾ ਦੀ ਕੋਠੀ ਟੀ-ਪੁਆਇੰਟ ਪਾਸ ਪੁੱਜਾ ਤਾਂ ਸਕੂਟਰੀ 'ਤੇ ਦੋ ਨੌਜਵਾਨ ਆਏ ਤੇ ਉਸ ਨੂੰ ਘੇਰ ਕੇ ਮੋਬਾਈਲ ਫੋਨ ਖੋਹ ਕਰਕੇ ਫ਼ਰਾਰ ਹੋ ਗਏ | ਉਸ ਨੇ ਦੱਸਿਆ ਕਿ ਲੁਟੇਰਿਆਂ ਨੇ ਗੂਗਲ ਪੇ 'ਚੋਂ 4500 ਰੁਪਏ ਕਢਵਾ ਲਏ | ਭਾਲ ਕਰਨ 'ਤੇ ਪਤਾ ਲੱਗਾ ਕਿ ਇੰਦਰਜੀਤ ਸਿੰਘ ਤੇ ਖੁਸ਼ ਮੁਹੰਮਦ ਨੇ ਖੋਹ ਕੀਤੀ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮੇਜਰ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ 'ਤੇ ਇੰਦਰਜੀਤ ਸਿੰਘ ਤੇ ਖੁੁਸ਼ ਮੁਹੰਮਦ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ਵਲੋਂ ਉਨ੍ਹਾਂ ਦੀ ਤਲਾਸ਼ ਕੀਤੀ ਜਾ ਰਹੀ ਹੈ |