28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਐਨ. ਐਸ. ਪੀ. ਐਸ. ਵਿਖੇ ਪੂਲ ਪਾਰਟੀ ਦਾ ਆਯੋਜਨ <br/>

Ad Position 21
No active advertisement
ਅਜੀਤ ਡੈਸਕ 25-05-2026
ਆਲਮਗੀਰ, 24 ਮਈ (ਜਰਨੈਲ ਸਿੰਘ ਪੱਟੀ)-ਛੋਟੇ-ਛੋਟੇ ਬੱਚਿਆਂ ਨੂੰ ਆਰਾਮਦਾਇਕ ਮਹਿਸੂਸ ਕਰਵਾਉਣ ਲਈ ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਦੇ ਕਿੰਡਰਗਾਰਟਨ ਦੇ ਵਿਦਿਆਰਥੀਆਂ ਲਈ ਪੂਲ ਪਾਰਟੀ ਦਾ ਆਯੋਜਨ ਕੀਤਾ | ਨਰਸਰੀ ਤੇ ਐਲ. ਕੇ. ਜੀ. ਦੇ ਵਿਦਿਆਰਥੀਆਂ ਨੇ ਇਕ ਦੂਜੇ 'ਤੇ ਪਾਣੀ ਦੇ ਛਿੱਟੇ ਮਾਰੇ ਤੇ ਰੰਗ-ਬਿਰੰਗੇ ਪਹਿਰਾਵੇ ਪਹਿਨ ਕੇ ਬਹੁਤ ਆਨੰਦ ਮਾਣਿਆ | ਉਹ ਪਾਣੀ ਦੀ ਸਤ੍ਹਾ 'ਤੇ ਤੈਰਦੇ ਪਾਣੀ ਦੇ ਗੋਲਿਆਂ ਮਸਤੀ ਕਰਦੇ ਨਜ਼ਰ ਆਏ | ਉਨ੍ਹਾਂ ਨੇ ਆਪਣੀਆਂ ਮਾਤਾਵਾਂ, ਅਧਿਆਪਕਾਂ ਦੀ ਨਿਗਰਾਨੀ ਹੇਠ ਪੂਲ ਪਾਰਟੀ ਦਾ ਆਨੰਦ ਮਾਣਿਆ | ਸਕੂਲ ਦੀ ਪਿ੍ੰਸੀਪਲ ਹਰਮੀਤ ਕੌਰ ਵੜੈਚ ਨੇ ਉਨ੍ਹਾਂ ਨੂੰ ਸੁਰੱਖਿਅਤ ਅਤੇ ਆਰਾਮਦਾਇਕ ਗਰਮੀਆਂ ਦੇ ਮੌਸਮ ਦੀ ਕਾਮਨਾ ਕੀਤੀ | ਉਨ੍ਹਾਂ ਨੇ ਸੁਝਾਅ ਦਿੱਤਾ ਕਿ ਉਨ੍ਹਾਂ ਨੂੰ ਜੰਕ ਫੂਡ ਤੋਂ ਪ੍ਰਹੇਜ਼ ਕਰਕੇ ਅਤੇ ਕੁਦਰਤੀ ਤੇ ਰਵਾਇਤੀ ਪੀਣ ਵਾਲੇ ਪਦਾਰਥ ਨਾਲ ਆਪਣੇ ਆਪ ਨੂੰ ਹਾਈਡਰੇਟ ਰੱਖਣਾ ਚਾਹੀਦਾ ਹੈ | ਉਨ੍ਹਾਂ ਨੇ ਬੱਚਿਆਂ ਨੂੰ ਘਰ ਦਾ ਬਣਿਆ ਭੋਜਨ ਖਾਣ ਲਈ ਪ੍ਰੇਰਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਜਵੱਦੀ ਟਕਸਾਲ ਵਿਖੇ ਨਾਮ ਸਿਮਰਨ ਸਮਾਗਮ <br/> ਅਗਲੀ ਖ਼ਬਰ ਸਿੱਖ ਮਿਸ਼ਨਰੀ ਪਬਲਿਕ ਹਾਈ ਸਕੂਲ ਵਿਖੇ ਸਕੂਲ ਪ੍ਰਬੰਧਕ ਕਮੇਟੀ ਤੇ ਮਾਪਿਆਂ ਦੀ ਮੀਟਿੰਗ <br/>
Ad Position 24