28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਸਰਹੰਦ ਫਤਹਿ ਦਿਵਸ ਦੇ ਸਮਾਗਮਾਂ ਲਈ ਗੁਰਦੁਆਰਾ ਗੁਰੂ ਨਾਨਕ ਸਿਮਰਨ ਕੇਂਦਰ ਵਿਖੇ ਫਾਊਾਡੇਸ਼ਨ ਨੇ ਸ਼ੁਕਰਾਨਾ ਦਿਹਾੜਾ ਮਨਾਇਆ <br/>

Ad Position 21
No active advertisement
ਅਜੀਤ ਡੈਸਕ 25-05-2026
ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਗੁਰੂ ਨਾਨਕ ਸਿਮਰਨ ਕੇਦਰ ਨੇੜੇ ਗਰੀਨ ਸਿਟੀ, ਫਿਰੋਜਪੁਰ ਰੋਡ, ਲੁਧਿਆਣਾ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਦੇ ਸਰਪ੍ਰਸਤ ਵਲੋਂ ਕਿ੍ਸ਼ਨ ਕੁਮਾਰ ਬਾਵਾ, ਸੰਤ ਬਾਬਾ ਸੁਖਬੀਰ ਸਿੰਘ ਖਾਲਸਾ, ਫਤਹਿ ਮਾਰਚ ਕਨਵੀਨਰ ਜਸਵੰਤ ਸਿੰਘ ਛਾਪਾ, ਕੋ ਕਨਵੀਨਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਸਰਪ੍ਰਸਤੀ ਹੇਠ ਸ਼ੁਕਰਾਨਾ ਦਿਹਾੜਾ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਅੰਦਰ ਕਥਾ ਕੀਰਤਨ ਕਰਕੇ ਸ਼ੁਕਰਾਨੇ ਦੀ ਅਰਦਾਸ ਤਖਤ ਸ੍ਰੀ ਪਟਨਾ ਸਾਹਿਬ ਜੀ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੇ ਕੀਤੀ | ਇਸ ਸਮੇਂ ਮਹਾਨ ਯੋਧੇ ਜਰਨੈਲ ਸ਼੍ਰੋਮਣੀ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਤੇ ਗੁਰਮਤਿ ਵਿਚਾਰਾਂ ਰਾਹੀਂ ਚਾਨਣ ਸੰਤ ਬਾਬਾ ਭੁਪਿੰਦਰ ਸਿੰਘ ਪਟਿਆਲਾ ਵਾਲਿਆਂ ਨੇ ਪਾਇਆ | ਸ਼ੁਕਰਾਨਾ ਸਮਾਗਮ 'ਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ ਅਤੇ ਸੰਤ ਬਾਬਾ ਸੁਖਬੀਰ ਸਿੰਘ ਖਾਲਸਾ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ | ਇਸ ਸਮੇਂ ਸੰਤ ਬਾਬਾ ਸੁਖਬੀਰ ਸਿੰਘ ਖਾਲਸਾ ਨੇ ਰਸ ਭਿੰਨਾ ਕੀਰਤਨ ਕੀਤਾ ਤੇ ਸੰਗਤਾਂ ਨੂੰ ਸਤਿਨਾਮ ਵਾਹਿਗੁਰੂ ਦਾ ਜਾਪ ਕਰਵਾਇਆ | ਇਸ ਸਮੇਂ ਸੰਤ ਬਾਬਾ ਸੁਖਬੀਰ ਸਿੰਘ ਖ਼ਾਲਸਾ ਨੇ ਜੈਕਾਰਿਆਂ ਦੀ ਗੂੰਜ 'ਚ 9 ਜੂਨ ਨੂੰ ਸਵੇਰੇ 9 ਵਜੇ ਗੁਰੂ ਨਾਨਕ ਸਿਮਰਨ ਕੇਂਦਰ ਵਿਖੇ ਮਹਾਨ ਯੋਧੇ ਸ਼੍ਰੋਮਣੀ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ 316ਵੇਂ ਸ਼ਹੀਦੀ ਦਿਹਾੜੇ ਦੇ ਬੁੱਤ ਨੂੰ ਸੰਤ ਮਹਾਂਪੁਰਸ਼ ਤੇ ਨਿਹੰਗ ਸਿੰਘ ਜਥੇਬੰਦੀਆਂ ਸਥਾਪਤ ਕਰਨਗੀਆਂ | ਇਸ ਮੌਕੇ ਰਾਜਵੰਤ ਸਿੰਘ ਵੋਹਰਾ, ਪਰਸ਼ੋਤਮ ਸਿੰਘ ਵੋਹਰਾ, ਅਮਰਜੀਤ ਸਿੰਘ ਪਮਾਲੀ, ਰਣਜੀਤ ਸਿੰਘ ਸਿਡਾਨਾ, ਅਜੀਤ ਸਿੰਘ ਬਤਰਾ, ਕੁਲਜੀਤ ਸਿੰਘ ਕਾਕਾ, ਦਵਿੰਦਰ ਸਿੰਘ, ਕੁਲਦੀਪ ਸਿੰਘ ਆਸ, ਇੰਦਰਮੀਤ ਸਿੰਘ, ਭੁਪਿੰਦਰ ਸਿੰਘ ਬਦੋਵਾਲ, ਹਰਜਿੰਦਰ ਸਿੰਘ ਪਮਾਲ, ਕਰਮਜੀਤ ਕੌਰ ਛੰਦੜਾ, ਸੋਨੀਆ ਅਰੋੜਾ, ਚਰਨ ਸਿੰਘ, ਸਤਨਾਮ ਸਿੰਘ,ਬਾਬਾ ਬਲਵਿੰਦਰ ਸਿੰਘ, ਅਨਿਲ ਮਿਡਾ, ਹਰਵਿੰਦਰ ਪਾਲ ਸਿੰਘ ਬਤਰਾ, ਬਲਦੇਵ ਸਿੰਘ ਸੰਧੂ ਭਰਪੂਰ ਸਿੰਘ, ਗੁਰਦੀਪ ਸਿੰਘ ਗਰੇਵਾਲ, ਅਮਰਜੀਤ ਸਿੰਘ ਭੱਟੀ, ਇੰਦਰਜੀਤ ਸਿੰਘ, ਦਲੀਪ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੱਕਰੀ ਪਾਲਣ ਦਾ ਕਿੱਤਾ ਹੋ ਰਿਹਾ ਪ੍ਰਫੁੱਲਿਤ-ਵੈਟਰਨਰੀ ਮਾਹਿਰ <br/> ਅਗਲੀ ਖ਼ਬਰ ਇਨਕਲਾਬੀ ਸ਼ਹੀਦਾਂ ਦੇ ਦਿਨ ਮਨਾਉਣ ਦਾ ਮਕਸਦ ਨਵੀਂ ਪੀੜ੍ਹੀ ਵਿਚ ਦੇਸ਼ ਕੌਮ ਦੀ ਸੇਵਾ ਦੀ ਭਾਵਨਾ ਪੈਦਾ ਕਰਨਾ-ਸਲੂਜਾ <b...
Ad Position 24