28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਸੱਚਖੰਡ ਸ੍ਰੀ ਹਜ਼ੂਰ ਸਾਹਿਬ ਜਥਾ ਕਮੇਟੀ ਵਲੋਂ ਧਾਰਮਿਕ ਯਾਤਰਾ ਲਈ ਭੇਜੀ ਬੱਸ ਰਵਾਨਾ <br/>

Ad Position 21
No active advertisement
ਅਜੀਤ ਡੈਸਕ 25-05-2026
ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਸੱਚਖੰਡ ਸ੍ਰੀ ਹਜ਼ੂਰ ਸਾਹਿਬ ਜਥਾ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਦੀਪਾ ਦੀ ਅਗਵਾਈ ਹੇਠ ਕਰਵਾਈਆਂ ਜਾ ਰਹੀਆਂ ਧਾਰਮਿਕ ਯਾਤਰਾਵਾਂ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਤਖਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਦੇ ਦਰਸ਼ਨਾਂ ਲਈ ਏ. ਸੀ. ਬੱਸ ਯਾਤਰਾ ਦਾ ਪ੍ਰਬੰਧ ਕੀਤਾ, ਜਿਸ ਨੂੰ ਸਮਾਜ ਸੇਵੀ ਜਗਜੀਤ ਸਿੰਘ ਅਰੋੜਾ ਨੇ ਜੈਕਾਰਿਆਂ ਦੀ ਗੂੰਜ 'ਚ ਰਵਾਨਾ ਕੀਤਾ | ਇਸ ਮੌਕੇ ਜਗਜੀਤ ਸਿੰਘ ਅਰੋੜਾ ਤੇ ਪ੍ਰਧਾਨ ਦੀਪਾ ਨੇ ਦੱਸਿਆ ਕਿ ਇਹ ਯਾਤਰਾ ਗੁ: ਟਾਹਲੀਆਣਾ ਸਾਹਿਬ, ਰਾਏਕੋਟ, ਗੁ. ਅੜੀ ਸਾਹਿਬ ਗੁ: ਟੁੱਟੀ ਗੰਢੀ ਮੁਕਤਸਰ ਸਾਹਿਬ ਆਦਿ ਧਾਰਮਿਕ ਸਥਾਨਾਂ ਸਮੇਤ ਸ੍ਰੀ ਦਮਦਮਾ ਸਾਹਿਬ ਤੋਂ ਵਾਪਸ ਪਰਤਦੇ ਹੋਏ ਸ੍ਰੀ ਨਾਨਕਸਰ ਠਾਠ ਜਗਰਾਉਂ ਆਦਿ ਵਿਖੇ ਵੀ ਦਰਸ਼ਨ ਮੇਲੇ ਕਰਵਾਏ ਜਾਣਗੇ | ਇਸ ਮੌਕੇ ਅਰੋੜਾ ਨੇ ਕਿਹਾ ਕਿ ਦੀਪਾ ਪਿਛਲੇ 30 ਸਾਲਾਂ ਤੋਂ ਵੀ ਵੱਧ ਸਮੇਂ ਤੋਂ ਨਾ ਸਿਰਫ ਨਿਰਸਵਾਰਥ ਸੇਵਾ ਭਾਵਨਾ ਦੇ ਨਾਲ ਧਾਰਮਿਕ ਸਥਾਨਾਂ ਦੀਆਂ ਯਾਤਰਾਵਾਂ ਲਈ ਲੋੜਵੰਦ ਸੰਗਤਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ ਬਲਕਿ ਉਨ੍ਹਾਂ ਨੇ ਆਪਣਾ ਸਾਰਾ ਜੀਵਨ ਹੀ ਸੇਵਾ ਭਾਵਨਾ ਨੂੰ ਸਮਰਪਿਤ ਕੀਤਾ ਹੋਇਆ ਹੈ | ਜਗਜੀਤ ਸਿੰਘ ਅਰੋੜਾ ਨੇ ਕਿਹਾ ਕਿ ਉਸ ਅਕਾਲ ਪੁਰਖ ਵਾਹਿਗੁਰੂ ਵਲੋਂ ਮਿਲੀ ਡਿਊਟੀ ਤੇ ਪ੍ਰਭੂ ਪਰਮੇਸ਼ਵਰ ਦੀ ਕਿਰਪਾ ਸਦਕਾ ਹੀ ਇੰਨੀਆਂ ਵੱਡੀਆਂ ਸੇਵਾਵਾਂ ਨਿਭਾਈਆਂ ਜਾ ਸਕਦੀਆਂ ਹਨ | ਜਿਸ ਦੇ ਚਲਦਿਆਂ ਕੁਲਦੀਪ ਸਿੰਘ ਦੀਪਾ ਤੇ ਉਨ੍ਹਾਂ ਦੀ ਸਮੁੱਚੀ ਟੀਮ ਵਧਾਈ ਦੀ ਪਾਤਰ ਹੈ |

Ad Position 22
No active advertisement
ਪਿਛਲੀ ਖ਼ਬਰ ਪੀ. ਏ. ਯੂ. ਵਲੋਂ ਨਾਗਪੁਰ ਸਥਿਤ ਕੰਪਨੀ ਨਾਲ ਨਰਮੇ ਦੀ ਵਿਕਸਿਤ ਕਿਸਮ ਲਈ ਸਮਝੌਤਾ <br/> ਅਗਲੀ ਖ਼ਬਰ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਲੁਧਿਆਣਾ ਦਫਤਰ ਦਾ ਉਦਘਾਟਨ 30 ਨੂੰ -ਕਲੇਰ <br/>
Ad Position 24