28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸੁਰੱਖਿਆ ਕਰਮਚਾਰੀਆਂ ਦਾ ਸਿਖਲਾਈ ਕੋਰਸ ਸਮਾਪਤ <br/>

Ad Position 21
No active advertisement
ਅਜੀਤ ਡੈਸਕ 25-05-2026
ਲੁਧਿਆਣਾ, 24 ਮਈ (ਜਸਵਿੰਦਰ ਸਿੰਘ)-ਸਕਿੱਲ ਡਿਵੈਲਪਮੈਂਟ ਸੈਂਟਰ ਵਲੋਂ ਅਸਟੇਟ ਦਫ਼ਤਰ ਦੇ ਸਹਿਯੋਗ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸੁਰੱਖਿਆ ਕਰਮਚਾਰੀਆਂ ਲਈ ਸਿਖਲਾਈ ਕੋਰਸ ਮੌਕੇ ਡਾ. ਰੁਪਿੰਦਰ ਕੌਰ (ਸਹਿਯੋਗੀ ਨਿਰਦੇਸ਼ਕ) ਸਕਿੱਲ ਡਿਵੈਲਪਮੈਂਟ ਸੈਂਟਰ ਨੇ ਦੱਸਿਆ ਕਿ ਇਸ ਸਿਖਲਾਈ ਕੋਰਸ ਦੌਰਾਨ ਤਿੰਨ ਦਿਨਾਂ 'ਚ 114 ਸੁਰੱਖਿਆ ਕਰਮਚਾਰੀਆਂ ਨੇ ਭਾਗ ਲਿਆ | ਉਨ੍ਹਾਂ ਨੇ ਦੱਸਿਆ ਕਿ ਇਹ ਆਪਣੀ ਇਸ ਕਿਸਮ ਦਾ ਪਹਿਲਾ ਸਿਖਲਾਈ ਕੋਰਸ ਕਰਵਾਇਆ, ਜਿਹੜਾ ਕਿ ਵਿਚ ਯੂਨੀਵਰਸਿਟੀ ਦੇ ਸੁਰੱਖਿਆ ਕਰਮਚਾਰੀਆਂ ਦੀ ਆਪਣੀਆਂ ਜ਼ਿੰਮੇਵਾਰੀਆਂ ਪ੍ਰਤੀ ਜਾਣਕਾਰੀ 'ਚ ਵਾਧਾ ਕਰਨ ਲਈ ਕੀਤਾ ਗਿਆ ਤਾਂ ਕਿ ਉਹ ਆਪਣੀ ਡਿਊਟੀ ਹੋਰ ਮੁਸਤੈਦੀ ਨਾਲ ਨਿਭਾ ਸਕਣ | ਪ੍ਰੋਗਰਾਮ ਦੇ ਉਦਘਾਟਨੀ ਸਮਾਰੋਹ 'ਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਾਮਿਲ ਹੋਏ | ਉਨ੍ਹਾਂ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਸੁਰੱਖਿਆ ਕਰਮਚਾਰੀਆਂ ਦਾ ਹੌਸਲਾ ਵਧਾਇਆ ਤੇ ਖਾਸ ਮੌਕਿਆਂ ਸਮੇਂ ਉਨ੍ਹਾਂ ਦੇ ਰੋਲ ਦੀ ਸ਼ਲਾਘਾ ਕੀਤੀ | ਹੋਰ ਜਾਣਕਾਰੀ ਦਿੰਦੇ ਹੋਏ ਡਾ. ਰੁਪਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਪੁਲਿਸ ਵਿਚ ਉੱਚ ਅਹੁਦਿਆ 'ਤੇ ਤਾਇਨਾਤ ਰਹਿ ਚੁੱਕੇ ਗੁਰਪ੍ਰੀਤ ਸਿੰਘ, ਰਿਟਾਇਰਡ ਆਈ. ਪੀ. ਐਸ., ਗੁਰਦੇਵ ਸਿੰਘ, ਰਿਟਾਇਰਡ ਪੀਪੀਐਸ, ਮੇਘਰਾਜ ਰਿਟਾਇਰਡ ਇੰਸਪੈਕਟਰ ਤੇ ਡਾ. ਸਿਮਰਨ ਕੰਗ ਸਿੱਧੂ, ਰਿਟਾਇਰਡ ਪ੍ਰੋਫੈਸਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਆਪਣੇ-ਆਪਣੇ ਵਿਸ਼ਿਆਂ ਉੱਪਰ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ | ਡਾ. ਤੇਜਿੰਦਰ ਸਿੰਘ ਰਿਆੜ ਨੇ ਆਪਣੇ ਸ਼ਬਦਾਂ ਨਾਲ ਸੁਰੱਖਿਆ ਕਰਮਚਾਰੀਆਂ ਨੂੰ ਡਿਊਟੀ ਪ੍ਰਤੀ ਉਤਸ਼ਾਹਿਤ ਕੀਤਾ | ਉਦਘਾਟਨੀ ਸਮਾਰੋਹ ਵਿਚ ਡਾ. ਮੱਖਣ ਸਿੰਘ ਭੁੱਲਰ ਨਿਰਦੇਸ਼ਕ ਪਸਾਰ ਸਿੱਖਿਆ ਵਿਸ਼ੇਸ ਤੌਰ 'ਤੇ ਸ਼ਾਮਿਲ ਹੋਏ | ਉਨ੍ਹਾਂ ਨੇ ਇਸ ਉੱਦਮ ਦੀ ਸ਼ਲਾਘਾ ਕੀਤੀ | ਇਸ ਮੌਕੇ ਕੋਰਸ ਦੇ ਕੋਆਰਡੀਨੇਟਰ ਡਾ. ਕੁਲਵੀਰ ਕੌਰ, ਡਾ. ਲਵਲੀਸ਼ ਗਰਗ ਤੇ ਮੈਡਮ ਕੰਵਲਜੀਤ ਕੌਰ ਸ਼ਾਮਿਲ ਸਨ | ਇਸ ਕੋਰਸ ਦੇ ਤਕਨੀਕੀ ਕੋਆਰਡੀਨੇਟਰ ਡਾ. ਸੁਖਪ੍ਰੀਤ ਸਿੰਘ ਸਕਿਉਰਟੀ ਅਫ਼ਸਰ ਨੇ ਸਾਰਿਆ ਦਾ ਧੰਨਵਾਦ ਕਰਦੇ ਕਿਹਾ ਕਿ ਇਹ ਕੋਰਸ ਸੁਰੱਖਿਆ ਕਰਮਚਾਰੀਆਂ ਦੀ ਸ਼ਖ਼ਸੀਅਤ ਨਿਖਾਰਨ ਲਈ ਅਹਿਮ ਯੋਗਦਾਨ ਪਾਵੇਗਾ | ਕੋਰਸ ਦੇ ਸਮਾਪਤੀ ਸਮਾਰੋਹ ਵਿਚ ਪੀ. ਏ. ਯੂ. ਦੇ ਅਸਟੇਟ ਅਫ਼ਸਰ ਡਾ. ਰਿਸ਼ੀਇੰਦਰਾ ਸਿੰਘ ਗਿੱਲ ਵਿਸ਼ੇਸ਼ ਤੌਰ 'ਤੇ ਪਹੁੰਚੇ |

Ad Position 22
No active advertisement
ਪਿਛਲੀ ਖ਼ਬਰ ਖੰਨਾ ਦੇ ਵਾਰਡ ਨੰਬਰ-24 'ਚ ਕਾਂਗਰਸੀ ਉਮੀਦਵਾਰ ਸ਼ਮਿੰਦਰ ਸਿੰਘ ਮਿੰਟੂ ਦੇ ਹੱਕ 'ਚ ਮੀਟਿੰਗਾਂ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਦੋ ਰੋਜ਼ਾ ਵਿਸ਼ੇਸ਼ ਗੁਰਮਤਿ ਸਮਾਗਮ <br/>
Ad Position 24