20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਰੋਡਵੇਜ਼ ਦੇ ਸੇਵਾ ਮੁਕਤ ਇੰਸਪੈਕਟਰ ਨੂੰ ਲੁੱਟਣ ਵਾਲੇ 2 ਨੌਜਵਾਨ ਹਥਿਆਰਾਂ ਸਮੇਤ ਕਾਬੂ <br/>

Ad Position 21
No active advertisement
ਅਜੀਤ ਡੈਸਕ 26-05-2026
ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਰੋਡਵੇਜ਼ ਦੇ ਸੇਵਾ ਮੁਕਤ ਇੰਸਪੈਕਟਰ ਨੂੰ ਲੁੱਟਣ ਵਾਲੇ 2 ਨੌਜਵਾਨਾਂ ਨੂੰ ਪੁਲਿਸ ਨੇ ਹਥਿਆਰਾਂ ਸਮੇਤ ਕਾਬੂ ਕੀਤਾ ਹੈ | ਪੁਲਿਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ 8 ਮੋਬਾਈਲ ਅਤੇ 4 ਚੋਰੀਸ਼ੁਦਾ ਵਾਹਨ ਵੀ ਬਰਾਮਦ ਕੀਤੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਸਮੀਰ ਵਰਮਾ ਨੇ ਦੱਸਿਆ ਕਿ ਇੰਸਪੈਕਟਰ ਹਰਸ਼ਵੀਰ ਸਿੰਘ ਮੁੱਖ ਅਫ਼ਸਰ ਥਾਣਾ ਸਲੇਮ ਟਾਬਰੀ ਲੁਧਿਆਣਾ ਅਤੇ ਸਬ ਇੰਸਪੈਕਟਰ ਜਿੰਦਰ ਲਾਲ ਸਿੱਧੂ ਇੰਚਾਰਜ ਚੌਂਕੀ ਐਲਡੀਕੋ ਵਲੋਂ ਵੱਡੀ ਸਫਲਤਾ ਹਾਸਿਲ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ 23 ਮਈ ਨੂੰ ਲੇਖ ਰਾਜ ਪੁੱਤਰ ਅਮਰ ਚੰਦ ਵਾਸੀ ਅਮਲਤਾਸ ਇਨਕਲੇਵ ਭੱਟੀਆਂ ਲੁਧਿਆਣਾ, ਜੋ ਕਿ ਪੰਜਾਬ ਰੋਡਵੇਜ਼ ਤੋਂ ਇੰਸਪੈਕਟਰ ਸੇਵਾ ਮੁਕਤ ਹੋਏ ਹਨ, ਨੇ ਬਿਆਨ ਦਰਜ ਕਰਵਾਇਆ ਕਿ ਉਹ ਸਵੇਰੇ ਕਰੀਬ 6 ਵਜੇ ਪਿੰਡ ਕਾਸਾਬਾਦ ਵੱਲ ਸੈਰ ਕਰ ਰਹੇ ਸਨ | ਇਸ ਦੌਰਾਨ 2 ਨੌਜਵਾਨ ਮੈਸਟਰੋ ਸਕੂਟਰੀ 'ਤੇ ਆਏ ਅਤੇ ਹਥਿਆਰ ਦਿਖਾ ਕੇ ਉਨ੍ਹਾਂ ਦਾ ਮੋਬਾਈਲ ਫ਼ੋਨ ਖੋਹ ਲਿਆ | ਇਸ ਤੋਂ ਇਲਾਵਾ ਦੋਸ਼ੀਆਂ ਨੇ ਮੋਬਾਈਲ ਦਾ ਪਾਸਵਰਡ ਪੁੱਛ ਕੇ ਖਾਤੇ 'ਚੋਂ 4500 ਰੁਪਏ ਵੀ ਕਢਵਾ ਲਏ, ਜਿਸ ਸੰਬੰਧੀ ਥਾਣਾ ਸਲੇਮ ਟਾਬਰੀ ਲੁਧਿਆਣਾ ਵਿਖੇ ਮਾਮਲਾ ਦਰਜ ਕੀਤਾ ਗਿਆ | ਪੁਲਿਸ ਵਲੋਂ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਵਲੋਂ ਤਕਨੀਕੀ ਜਾਂਚ ਅਤੇ ਗੁਪਤ ਸੂਚਨਾ ਦੇ ਆਧਾਰ 'ਤੇ ਦੋਸ਼ੀਆਂ ਇੰਦਰਜੀਤ ਸਿੰਘ ਉਰਫ਼ ਵਿੱਕੀ ਪੁੱਤਰ ਮਹਿੰਦਰ ਸਿੰਘ ਵਾਸੀ ਕੇਹਰ ਸਿੰਘ ਨਗਰ ਹੈਬੋਵਾਲ ਲੁਧਿਆਣਾ ਅਤੇ ਖੁਸ਼ ਮੁਹੰਮਦ ਪੁੱਤਰ ਹਿਸਬੂਦੀਨ ਅੰਸਾਰੀ ਵਾਸੀ ਪਿੰਡ ਬੱਲੋਕੇ ਨੇੜੇ ਬਿਜਲੀ ਘਰ ਹੈਬੋਵਾਲ ਲੁਧਿਆਣਾ ਨੂੰ ਭੱਟੀਆਂ ਤੋਂ ਗਿ੍ਫ਼ਤਾਰ ਕੀਤਾ ਗਿਆ | ਦੋਸ਼ੀਆਂ ਪਾਸੋਂ ਖੋਹ ਕੀਤਾ ਮੋਬਾਈਲ, ਇਕ ਲੋਹਾ ਦਾਤਰ ਅਤੇ ਵਾਰਦਾਤ ਵਿਚ ਵਰਤੀ ਗਈ ਮੈਸਟਰੋ ਸਕੂਟਰੀ ਬਰਾਮਦ ਕੀਤੀ ਗਈ | ਇਸ ਤੋਂ ਇਲਾਵਾ ਦੋਸ਼ੀਆਂ ਦੀ ਨਿਸ਼ਾਨਦੇਹੀ 'ਤੇ 3 ਹੋਰ ਚੋਰੀਸ਼ੁਦਾ ਮੋਟਰਸਾਈਕਲ ਵੀ ਬਰਾਮਦ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਨਸ਼ਾ ਕਰਦੇ ਵਿਅਕਤੀ ਗਿ੍ਫ਼ਤਾਰ <br/> ਅਗਲੀ ਖ਼ਬਰ ਅਕਾਲੀ ਉਮੀਦਵਾਰਾਂ ਖ਼ਿਲਾਫ਼ ਕਿਸੇ ਕਿਸਮ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ
Ad Position 24