20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਗਲਾਡਾ ਦੀ ਵੱਡੀ ਕਾਰਵਾਈ, 5 ਅਣਅਧਿਕਾਰਤ ਕਾਲੋਨੀਆਂ ਢਾਹੀਆਂ <br/>

Ad Position 21
No active advertisement
ਅਜੀਤ ਡੈਸਕ 26-05-2026
ਲੁਧਿਆਣਾ, 25 ਮਈ (ਜਸਵਿੰਦਰ ਸਿੰਘ)-ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਗਲਾਡਾ ਦੇ ਮੁੱਖ ਪ੍ਰਸ਼ਾਸਕ ਓਜਸਵੀ ਅਲੰਕਾਰ ਦੇ ਨਿਰਦੇਸ਼ਾਂ 'ਤੇ ਕਾਰਵਾਈ ਕਰਦੇ ਹੋਏ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਨੇ ਲੁਧਿਆਣਾ ਜ਼ਿਲ੍ਹੇ ਭਰ 'ਚ ਅਣਅਧਿਕਾਰਤ ਕਾਲੋਨੀਆਂ ਅਤੇ ਗੈਰ-ਕਾਨੂੰਨੀ ਉਸਾਰੀਆਂ ਵਿਰੁੱਧ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ | ਕਾਰਵਾਈ ਦੌਰਾਨ ਗਲਾਡਾ ਨੇ ਡੇਹਲੋਂ, ਜਸਪਾਲ ਬਾਂਗੜ ਅਤੇ ਉੱਚੀ ਮੰਗਲੀ ਵਿਖੇ ਸਥਿਤ ਪੰਜ ਅਣਅਧਿਕਾਰਤ ਕਾਲੋਨੀਆਂ ਨੂੰ ਢਾਹ ਦਿੱਤਾ | ਅਥਾਰਟੀ ਨੇ ਮਰਾਡੋ ਚੌਕੀ ਅਤੇ ਟਿੱਬਾ ਦੇ ਨੇੜੇ ਸੰਘੂ ਪੈਲੇਸ ਦੇ ਨੇੜੇ ਭੈਰੋਮੂਨਾ, ਗਿੱਲ, ਜੰਡਿਆਲੀ, ਜਸਪਾਲ ਬਾਂਗਰ, ਕੋਹਾੜਾ ਸਮੇਤ ਖੇਤਰਾਂ ਵਿਚ 12 ਅਣਅਧਿਕਾਰਤ ਇਮਾਰਤਾਂ ਅਤੇ ਗੈਰ-ਕਾਨੂੰਨੀ ਉਸਾਰੀਆਂ ਵਿਰੁੱਧ ਵੀ ਕਾਰਵਾਈ ਕੀਤੀ ਗਈ | ਇਸ ਤੋਂ ਇਲਾਵਾ ਚੂਰਪੁਰ, ਦਾਦ, ਕਾਂਜੀਆ, ਮਾਣਕਵਾਲ ਅਤੇ ਥਰੀਕੇ ਵਰਗੇ ਪਿੰਡਾਂ ਵਿੱਚ 20 ਅਣਅਧਿਕਾਰਤ ਕਲੋਨੀਆਂ ਬਾਰੇ ਰਿਪੋਰਟਾਂ ਅਗਲੇਰੀ ਮਾਲੀਆ ਅਤੇ ਕਾਨੂੰਨੀ ਕਾਰਵਾਈ ਲਈ ਸਬੰਧਤ ਤਹਿਸੀਲਦਾਰਾਂ ਨੂੰ ਭੇਜੀਆਂ ਗਈਆਂ ਹਨ | ਗਲਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਵਿਕਾਸ ਹੀਰਾ ਨੇ ਲੋਕਾਂ ਨੂੰ ਅਣਅਧਿਕਾਰਤ ਕਲੋਨੀਆਂ ਵਿਚ ਪਲਾਟ ਜਾਂ ਇਮਾਰਤਾਂ ਨਾ ਖਰੀਦਣ ਦੀ ਅਪੀਲ ਕੀਤੀ ਅਤੇ ਵਸਨੀਕਾਂ ਨੂੰ ਸਲਾਹ ਦਿੱਤੀ ਕਿ ਉਹ ਕੋਈ ਵੀ ਨਿਵੇਸ਼ ਜਾਂ ਜਾਇਦਾਦ ਖਰੀਦਣ ਤੋਂ ਪਹਿਲਾਂ ਗਲਾਡਾ ਦੀ ਅਧਿਕਾਰਤ ਵੈੱਬਸਾਈਟ ਰਾਹੀਂ ਕਲੋਨੀਆਂ ਅਤੇ ਪ੍ਰੋਜੈਕਟਾਂ ਦੀ ਪ੍ਰਵਾਨਗੀ ਸਥਿਤੀ ਦੀ ਪੁਸ਼ਟੀ ਕਰਨ ਨੂੰ ਯਕੀਨੀ ਬਣਾਉਣ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਖ਼ਿਲਾਫ਼ ਉਦਯੋਗਪਤੀਆਂ ਵਲੋਂ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਪੰਜਾਬ 'ਚ ਬੰਬ ਧਮਕੀਆਂ ਨਾਲ ਦਹਿਸ਼ਤ, ਮਾਨ ਸਰਕਾਰ ਨਾਕਾਮ-ਅਮਰਿੰਦਰ ਸਿੰਘ ਰਾਜਾ ਵੜਿੰਗ <br/>
Ad Position 24