20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਖ਼ਿਲਾਫ਼ ਉਦਯੋਗਪਤੀਆਂ ਵਲੋਂ ਰੋਸ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 26-05-2026
ਲੁਧਿਆਣਾ, 25 ਮਈ (ਭੁਪਿੰਦਰ ਸਿੰਘ ਬੈਂਸ)-ਫੋਕਲ ਪੁਆਇੰਟ ਸਥਿਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫਤਰ ਦੇ ਬਾਹਰ ਸੋਮਵਾਰ ਨੰੂ ਵੱਖ-ਵੱਖ ਉਦਯੋਗਿਕ ਇਕਾਈਆਂ ਅਤੇ ਐਸੋਸੀਏਸ਼ਨਾਂ ਨਾਲ ਜੁੜੇ ਉਦਯੋਗਪਤੀਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਉਦਯੋਗਪਤੀਆਂ ਨੇ ਬੋਰਡ ਦੇ ਅਧਿਕਾਰੀਆਂ ਉਪਰ ਗੈਰ ਕਾਨੰੂਨੀ ਨੋਟਿਸ ਜਾਰੀ ਕਰਕੇ ਉਨ੍ਹਾਂ ਨੰੂ ਤੰਗ ਪਰੇਸ਼ਾਨ ਦੇ ਦੋਸ਼ ਲਗਾਏ | ਇਸ ਦੌਰਾਨ ਮੌਕੇ 'ਤੇ ਭਾਰੀ ਪੁਲਿਸ ਫੋਰਸ ਵੀ ਤਾਇਨਾਤ ਰਹੀ | ਰੋਸ ਪ੍ਰਦਰਸ਼ਨ ਕਰ ਰਹੇ ਉਦਯੋਗਪਤੀਆਂ ਨੇ ਦੋਸ਼ ਲਗਾਇਆ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਬਿਨ੍ਹਾਂ ਵਾਜਬ ਕਾਰਨ ਕਈ ਉਦਯੋਗਿਕ ਇਕਾਈਆਂ ਨੰੂ ਨੋਟਿਸ ਭੇਜੇ ਜਾ ਰਹੇ ਹਨ, ਜਿਸ ਕਾਰਨ ਉਦਯੋਗ ਜਗਤ ਨੰੂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਵਾਰ-ਵਾਰ ਦੀ ਕਾਰਵਾਈ ਕਾਰਨ ਕਾਰੋਬਾਰ ਪ੍ਰਭਾਵਿਤ ਹੋ ਰਹੇ ਹਨ ਅਤੇ ਉਦਯੋਗਪਤੀ ਮਾਨਸਿਕ ਤੌਰ 'ਤੇ ਵੀ ਪ੍ਰੇਸ਼ਾਨ ਹਨ | ਉਦਯੋਗਪਤੀਆਂ ਨੇ ਕਿਹਾ ਕਿ ਜੇਕਰ ਇਹ ਸਿਲਸਿਲਾ ਇੰਝ ਹੀ ਜਾਰੀ ਰਿਹਾ ਤਾਂ ਕਈ ਇਲਾਕਿਆਂ ਨੰੂ ਕੰਮ ਬੰਦ ਕਰਨ ਲਈ ਮਜ਼ਬੂਰ ਹੋਣਾ ਪੈ ਸਕਦਾ ਹੈ | ਪ੍ਰਸ਼ਾਸਨ ਵਲੋਂ ਮਾਮਲੇ ਨੰੂ ਗੰਭੀਰਤਾ ਨਾਲ ਵੇਖਣ ਅਤੇ ਮੰਗਾਂ ਤੇ ਵਿਚਾਰ ਕਰਨ ਦਾ ਭਰੋਸਾ ਮਿਲਣ ਤੋਂ ਬਾਅਦ ਉਦਯੋਗਪਤੀਆਂ ਨੇ ਫਿਲਹਾਲ ਆਪਣਾ ਰੋਸ ਪ੍ਰਦਰਸ਼ਨ ਸਮਾਪਤ ਕਰ ਦਿੱਤਾ | ਇਸ ਮੌਕੇ ਯੂਸੀਪੀਐਮਏ, ਫੀਕੋ, ਫਾਸਟਨਰਜ਼ ਮੈਨੰੂਫੈਕਚਰਜ਼ ਐਸੋਸੀਏਸ਼ਨ ਆਫ ਇੰਡੀਆ, ਐਸੋਸੀਏਸ਼ਨ ਆਫ ਟਰੇਡ ਐਂਡ ਇੰਡਸਟੀਰਿਅਲ ਅੰਡਰਟੇਕਿੰਗਸ, ਅਪੈਕਸ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ, ਇੰਡਕਸ਼ਨ ਫਰਨੇਸ ਐਸੋਸੀਏਸ਼ਨ ਆਫ ਨਾਰਥ ਇੰਡੀਆ, ਫਾਸਟਨਰਜ਼ ਸਪਲਾਇਰਸ ਐਸੋਸੀਏਸ਼ਨ, ਲਘੂ ਉਦਯੋਗ ਭਾਰਤੀ, ਲੁਧਿਆਣਾ ਸਟੀਲ ਬ੍ਰੋਕਰਸ ਵੈੈਲਫੇਅਰ ਐਸੋਸੀਏਸ਼ਨ, ਲੁਧਿਆਣਾ ਵਾਇਰ ਮੈਨੂੰਫੈਕਚਰਜ਼ ਐਸੋਸੀਏਸ਼ਨ, ਲੁਧਿਆਣਾ ਹੈਾਡ ਟੂਲਸ ਐਸੋਸੀਏਸ਼ਨ, ਸਮਾਲ ਸਕੇਲ ਇੰਡਸਟਰੀਜ਼ ਐਂਡ ਟ੍ਰੇਡਰਜ਼ ਐਸੋਸੀਏਸ਼ਨ, ਸਮਾਲ ਸਕੇਲ ਮਿਲਰ ਗੰਜ ਵੈਲਫੇਅਰ ਐਸੋਸੀਏਸ਼ਨ ਦੇ ਆਗੂ ਅਤੇ ਮੈਂਬਰ ਮੌਜੂਦ ਸਨ | ਇਸ ਮੌਕੇ ਡੀਸੀਪੀ ਦਿਹਾਤੀ ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਉਦਯੋਗਿਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਹੋਈ ਹੈ ਅਤੇ ਉਨ੍ਹਾਂ ਨੰੂ ਭਰੋਸਾ ਦਿਵਾਇਆ ਗਿਆ ਹੈ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਸਬੰਧੀ ਉਚ ਅਧਿਕਾਰੀਆਂ ਨਾਲ ਵਿਚਾਰ ਕੀਤਾ ਜਾਵੇਗਾ | ਉਥੇ ਹੀ ਪੰਜਾਬ ਪ੍ਰਦੂਸ਼ਣ ਕੰਟੋਰਲ ਬੋਰਡ ਦੇ ਮੁੱਖ ਅਧਿਕਾਰੀ ਨੇ ਉਦਯੋਗਪਤੀਆਂ ਵਲੋਂ ਲਗਾਏ ਗਏ ਦੋਸ਼ਾਂ ਨੰੂ ਨਕਾਰਦਿਆਂ ਕਿਹਾ ਕਿ ਬੋਰਡ ਵਲੋਂ ਕੇਂਦਰੀ ਅਤੇ ਸੂਬਾ ਪ੍ਰਦੂਸ਼ਣ ਨਿਯਮਾਂ ਦੇ ਤਹਿਤ ਹੀ ਕਾਰਵਾਈ ਕੀਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਜਿੱਥੇ ਵੀ ਜਾਂਚ ਦੌਰਾਨ ਖਾਮੀਆਂ ਮਿਲਦੀਆਂ ਹਨ ਉਥੇ ਨਿਯਮਾਂ ਅਨੁਸਾਰ ਨੋਟਿਸ ਜਾਰੀ ਕੀਤੇ ਜਾਂਦੇ ਹਨ ਅਤੇ ਕਿਸੇ ਨੰੂ ਵੀ ਨਜਾਇਜ਼ ਤੌਰ 'ਤੇ ਪ੍ਰੇਸ਼ਾਨ ਨਹੀਂ ਕੀਤਾ ਜਾਂਦਾ |

Ad Position 22
No active advertisement
ਪਿਛਲੀ ਖ਼ਬਰ ਖ਼ਤਰਨਾਕ ਆਟੋ ਰਿਕਸ਼ਾ ਗਰੋਹ ਦੇ 2 ਮੈਂਬਰ ਹਥਿਆਰਾਂ ਸਮੇਤ ਕਾਬੂ <br/> ਅਗਲੀ ਖ਼ਬਰ ਗਲਾਡਾ ਦੀ ਵੱਡੀ ਕਾਰਵਾਈ, 5 ਅਣਅਧਿਕਾਰਤ ਕਾਲੋਨੀਆਂ ਢਾਹੀਆਂ <br/>
Ad Position 24