ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਕ ਵਿਖੇ ਗੁਰਮਤਿ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ¢ ਅੰਮਿ੍ਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਗੁਰਮੇਲ ਸਿੰਘ ਬਰਨਾਲਾ, ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਪਰਮਵੀਰ ਸਿੰਘ ਲੁਧਿਆਣਾ ਵਾਲਿਆਂ ਅਤੇ ਵਿਸ਼ੇਸ਼ ਤÏਰ 'ਤੇ ਪੁੱਜੇ ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਵਾਲਿਆਂ ਅਤੇ ਉਨ੍ਹਾਂ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ ਗਈ¢ ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਕਥਾ ਵਾਚਕ ਭਾਈ ਮਨਪ੍ਰੀਤ ਸਿੰਘ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੀਆਂ ਆਖਿਆ ਕਿ ਗੁਰਬਾਣੀ ਨਾਲ ਜੁੜਨ, ਨਾਮ ਸਿਮਰਨ ਕਰਨ ਅਤੇ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ 'ਤੇ ਚੱਲਣ ਨਾਲ ਜੀਵਨ ਦੇ ਅਸਲ ਮਾਰਗ ਦੀ ਸਚਾਈ ਪ੍ਰਾਪਤ ਹੁੰਦੀ ਹੈ¢ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰਮਤਿ ਵਿਚਾਰ ਮਨੁੱਖ ਨੂੰ ਸਚਾਈ, ਨਿਮਰਤਾ ਅਤੇ ਸੇਵਾ ਭਾਵਨਾ ਨਾਲ ਜੀਵਨ ਜੀਉਣ ਦੀ ਪੇ੍ਰਰਨਾ ਦਿੰਦੇ ਹਨ | ਇਸ ਸਮੇਂ ਪਰਮਜੀਤ ਸਿੰਘ ਲਾਇਲਪੁਰੀ, ਤੇਜਿੰਦਰ ਸੀ ਡੰਗ, ਤਰਲੋਚਨ ਸਿੰਘ ਬੱਬਰ, ਮਨਪ੍ਰੀਤ ਸਿੰਘ ਪਿ੍ੰਸ, ਗੁਰਜੀਤ ਸਿੰਘ ਟੋਨੀ ਗਿੱਲ ਐਨ.ਆਰ.ਆਈ., ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਸੁਰਿੰਦਰਜੀਤ ਸਿੰਘ ਮੱਕੜ, ਬਲਜੀਤ ਸਿੰਘ ਦੁਖੀਆ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਇੰਦਰਜੀਤ ਸਿੰਘ ਗੋਲਾ, ਲਖਵਿੰਦਰ ਸਿੰਘ ਲੱਖਾ, ਸੁਰਿੰਦਰ ਸਿੰਘ ਨਾਰੰਗ, ਮੋਹਨ ਸਿੰਘ ਚÏਹਾਨ, ਅਰਜੁਨ ਸਿੰਘ ਚੀਮਾ, ਪਰਮਿੰਦਰ ਸਿੰਘ, ਰਵਿੰਦਰ ਸਿੰਘ ਰਵੀ, ਗੁਰਮੀਤ ਸਿੰਘ, ਸੁਨੀਲ ਕੁਮਾਰ, ਦਵਿੰਦਰ ਕÏਰ ਸੋਹਲ, ਜਸਮੇਲ ਕÏਰ ਖੇੜੀ ਕਲਾਂ, ਰਵਨੀਤ ਕÏਰ ਖੇੜੀ ਕਲਾਂ, ਅਰਵਿੰਦਰ ਕÏਰ ਆਦਿ ਹਾਜ਼ਰ ਸਨ¢