21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਬੈਂਸ ਨੇ ਭਗਵਾਨ ਵਾਲਮੀਕਿ ਤੀਰਥ ਲਈ ਬੱਸਾਂ ਦੀ ਦਿੱਤੀ ਸੇਵਾ <br/>

Ad Position 21
No active advertisement
ਅਜੀਤ ਡੈਸਕ 26-05-2026
ਡਾਬਾ/ਲੁਹਾਰਾ, 25 ਮਈ (ਕੁਲਵੰਤ ਸਿੰਘ ਸੱਪਲ)-ਡਾਬਾ ਕਾਲੋਨੀ ਤੋਂ ਭਗਵਾਨ ਵਾਲਮੀਕਿ ਜੀ ਦੇ ਪਵਿੱਤਰ ਅਤੇ ਇਤਿਹਾਸਕ ਤੀਰਥ ਅਸਥਾਨ (ਸ਼੍ਰੀ ਅੰਮਿ੍ਤਸਰ ਸਾਹਿਬ) ਵਿਖੇ ਨਤਮਸਤਕ ਹੋਣ ਲਈ ਸੰਗਤਾਂ ਦਾ ਵਿਸ਼ਾਲ ਜਥਾ ਸ਼ਰਧਾ ਅਤੇ ਉਤਸ਼ਾਹ ਨਾਲ ਰਵਾਨਾ ਹੋਇਆ¢ ਇਸ ਯਾਤਰਾ ਦੌਰਾਨ ਸੰਗਤਾਂ ਦੀ ਸਹੂਲਤ ਲਈ ਬੱਸਾਂ ਦੀ ਮੁਫ਼ਤ ਸੇਵਾ ਸਾਬਕਾ ਵਿਧਾਇਕ ਅਤੇ ਸੀਨੀਅਰ ਆਗੂ ਸਿਮਰਜੀਤ ਸਿੰਘ ਬੈਂਸ ਵਲੋਂ ਕਰਵਾਈ ਗਈ | ਇਸ ਮÏਕੇ ਵਿਸ਼ੇਸ਼ ਤÏਰ 'ਤੇ ਗੱਲਬਾਤ ਕਰਦਿਆਂ ਪ੍ਰਧਾਨ ਬਲਦੇਵ ਸਿੰਘ ਨੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਸ਼ਲਾਘਾ ਕਰਦਿਆਂ ਕਿਹਾ ਕਿ“ਸ. ਬੈਂਸ ਹਮੇਸ਼ਾ ਗ਼ਰੀਬ, ਮਜ਼ਲੂਮ ਅਤੇ ਹਰ ਵਰਗ ਦੇ ਲੋਕਾਂ ਦੇ ਸੁੱਖ-ਦੁੱਖ ਵਿਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਦੇ ਹਨ¢ ਉਹ ਇਕ ਅਜਿਹੇ ਹਰਮਨ ਪਿਆਰੇ ਆਗੂ ਹਨ, ਜਿਨ੍ਹਾਂ ਦੇ ਦਿਲ ਵਿਚ ਸੰਗਤ ਅਤੇ ਇਲਾਕਾ ਨਿਵਾਸੀਆਂ ਲਈ ਅਥਾਹ ਸਤਿਕਾਰ ਹੈ¢ ਧਾਰਮਿਕ ਯਾਤਰਾਵਾਂ ਲਈ ਬੱਸਾਂ ਦੀ ਸੇਵਾ ਲਗਾ ਕੇ ਉਨ੍ਹਾਂ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਲੋਕਾਂ ਦੀ ਸੇਵਾ ਨੂੰ ਹੀ ਆਪਣਾ ਪਰਮ ਧਰਮ ਮੰਨਦੇ ਹਨ¢ ਪ੍ਰਧਾਨ ਬਲਦੇਵ ਸਿੰਘ ਅਤੇ ਸਮੂਹ ਸੰਗਤਾਂ ਨੇ ਭਗਵਾਨ ਵਾਲਮੀਕਿ ਦੇ ਚਰਨਾਂ 'ਚ ਅਰਦਾਸ ਕੀਤੀ ਕਿ ਪ੍ਰਭੂ ਸਿਮਰਜੀਤ ਸਿੰਘ ਬੈਂਸ ਨੂੰ ਚੜ੍ਹਦੀ ਕਲਾ, ਤੰਦਰੁਸਤੀ ਅਤੇ ਲੰਮੀ ਉਮਰ ਬਖ਼ਸ਼ਣ ਤਾਂ ਜੋ ਬੈਂਸ ਪਰਿਵਾਰ ਹਮੇਸ਼ਾ ਇਸੇ ਤਰ੍ਹਾਂ ਨਿਸ਼ਕਾਮ ਭਾਵਨਾ ਨਾਲ ਧਾਰਮਿਕ, ਸਮਾਜਿਕ ਅਤੇ ਲੋਕ-ਭਲਾਈ ਦੇ ਕਾਰਜਾਂ ਲਈ ਸੇਵਾਵਾਂ ਨਿਭਾਉਂਦਾ ਰਹੇ¢ ਜਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਸਮੇਂ ਹਲਕਾ ਦੱਖਣੀ ਦੇ ਬਲਾਕ ਪ੍ਰਧਾਨ ਬਲਜੀਤ ਸਿੰਘ ਗਿਆਸਪੁਰਾ ਵੀ ਵਿਸ਼ੇਸ਼ ਤÏਰ 'ਤੇ ਹਾਜ਼ਰ ਹੋਏ | ਇਸ ਮÏਕੇ ਇਲਾਕੇ ਦੇ ਹੋਰ ਵੀ ਕਈ ਪ੍ਰਮੁੱਖ ਆਗੂ ਅਤੇ ਵੱਡੀ ਗਿਣਤੀ ਵਿਚ ਸ਼ਰਧਾਲੂ ਮÏਜੂਦ ਸਨ, ਜਿਨ੍ਹਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਜਥੇ ਨੂੰ ਵਿਦਾ ਕੀਤਾ¢

Ad Position 22
No active advertisement
ਪਿਛਲੀ ਖ਼ਬਰ ਖੇੜੀ-ਝਮੇੜੀ ਵਿਖੇ ਰਾਸ਼ਟਰੀ ਯੋਗਾ ਸਮਾਗਮ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ 'ਆਪ' ਸਰਕਾਰ ਦੀ ਖੇਡ ਨੀਤੀ ਸ਼ਲਾਘਾਯੋਗ-ਖੰਨਾ
Ad Position 24