21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਖੋਹ ਕੀਤੀ ਐਕਟਿਵਾ ਸਮੇਤ ਇਕ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 26-05-2026

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ ਇਕ ਮੈਂਬਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਐਕਟਿਵਾ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਥਾਣਾ ਡਵੀਜ਼ਨ ਨੰਬਰ 8 ਵਿਖੇ ਤਾਇਨਾਤ ਹੌਲਦਾਰ ਵਿਨੋਦ ਕੁਮਾਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਸੰਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਮੁਖ਼ਬਰ ਖਾਸ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਲੁੱਟਾਂ ਖੋਹਾਂ ਕਰਨ ਦੇ ਆਦੀ ਹਨ, ਜਿਸ 'ਤੇ ਦੌਰਾਨੇ ਰੇਡ ਰੋਜ਼ ਗਾਰਡਨ ਦੀ ਬੈਕਸਾਈਡ 'ਤੇ ਮੁਲਜ਼ਮ ਨੂੰ ਕਾਬੂ ਕਰਕੇ ਉਸ ਪਾਸੋਂ ਐਕਟਿਵਾ ਤੇ ਇਕ ਗੰਡਾਸਾ ਬਰਾਮਦ ਕੀਤਾ ਗਿਆ, ਜਦਕਿ ਉਸ ਦਾ ਦੂਜਾ ਸਾਥੀ ਫ਼ਰਾਰ ਹੋ ਗਿਆ | ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਮੁਲਜ਼ਮ ਦੀ ਸ਼ਨਾਖ਼ਤ ਰਾਜਵੀਰ ਸਿੰਘ ਪਿ੍ੰਸ ਅਤੇ ਫ਼ਰਾਰ ਹੋਏ ਮੁਲਜ਼ਮ ਦੀ ਸ਼ਨਾਖ਼ਤ ਮਨਪ੍ਰੀਤ ਸਿੰਘ ਮਨੀ ਵਜੋਂ ਹੋਈ ਹੈ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਫ਼ਰਾਰ ਹੋਏ ਮੁਲਜ਼ਮ ਨੂੰ ਜਲਦ ਹੀ ਗਿ੍ਫ਼ਤਾਰ ਕਰ ਲਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਦੇ ਹੁਕਮਾਂ ਨੂੰ ਟਿੱਚ ਸਮਝਦੇ ਨੇ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀ <br/> ਅਗਲੀ ਖ਼ਬਰ ਪੰਜਾਬ ਦੀਆਂ ਖਿਡਾਰਨਾਂ ਨੇ ਕੀਤਾ ਸੂਬੇ ਦਾ ਨਾਂਅ ਰÏਸ਼ਨ <br/>
Ad Position 24