ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ, ਜਿਸ 'ਚ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ | ਇਸ ਸੰਬੰਧੀ ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਇਸ ਸਮਾਗਮ 'ਚ ਭਾਈ ਵਰਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਮਨਦੀਪ ਸਿੰਘ, ਗਿਆਨੀ ਸੁਬੇਗ ਸਿੰਘ ਹਾਜ਼ਰੀਆਂ ਭਰੀਆਂ ਅਤੇ ਸੰਗਤਾਂ ਨੂੰ ਗੁਰਬਾਣੀ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਸੰਗਤਾਂ ਨੇ ਇਨ੍ਹਾਂ ਸਮਾਗਮਾਂ 'ਚ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਗੁਰਬਾਣੀ ਕਥਾ ਸਰਵਣ ਕਰਕੇ ਗੁਰੂ ਮਹਾਰਾਜ ਜੀ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ | ਸਮਾਗਮ 'ਚ ਜਰਨੈਲ ਸਿੰਘ ਜਨਰਲ ਸਕੱਤਰ, ਸੰਤੋਖ ਸਿੰਘ ਖੁਰਾਣਾ ਮੀਤ ਪ੍ਰਧਾਨ, ਭੁਪਿੰਦਰਪਾਲ ਸਿੰਘ ਧਵਨ ਮੀਤ ਪ੍ਰਧਾਨ, ਦਰਸ਼ਨ ਸਿੰਘ ਰਾਜੂ, ਮਹਿੰਦਰਪਾਲ ਸਿੰਘ ਧਵਨ, ਹਰਸ਼ਰਨ ਸਿੰਘ ਪਾਹਵਾ, ਦਰਸ਼ਨ ਸਿੰਘ ਦਰਸ਼ੀ, ਰਛਪਾਲ ਸਿੰਘ, ਹਰਮਿੰਦਰ ਸਿੰਘ ਬਿੱਟੂ, ਸੁਰਜੀਤ ਸਿੰਘ, ਚਰਨਜੀਤ ਸਿੰਘ, ਹਰਵਿੰਦਰ ਸਿੰਘ ਕਾਲਾ, ਹਰਕੀਰਤ ਸਿੰਘ ਆਦਿ ਹਾਜ਼ਰ ਸਨ |