ਖੰਨਾ, 25 ਮਈ (ਹਰਜਿੰਦਰ ਸਿੰਘ ਲਾਲ)-ਖੰਨਾ ਨੇੜੇ ਰੇਲਵੇ ਲਾਈਨਾਂ ਕਰਾਸ ਕਰਦੇ ਸਮੇਂ ਇੱਕ ਅਣਪਛਾਤੀ ਮਹਿਲਾ ਦੀ ਟਰੇਨ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ | ਮਿ੍ਤਕ ਮਹਿਲਾ ਦੀ ਉਮਰ ਕਰੀਬ 58 ਤੋਂ 60 ਸਾਲ ਦੱਸੀ ਜਾ ਰਹੀ ਹੈ | ਜਾਣਕਾਰੀ ਅਨੁਸਾਰ ਇਹ ਹਾਦਸਾ ਰੇਲਵੇ ਕਿਲੋਮੀਟਰ ਨੰਬਰ 334/25-27 ਦੇ ਦਰਮਿਆਨ, ਰੇਲਵੇ ਸਟੇਸ਼ਨ ਖੰਨਾ ਤੋਂ ਚਾਵਾ ਸਾਈਡ ਵੱਲ ਹੋਇਆ | ਦੱਸਿਆ ਜਾ ਰਿਹਾ ਹੈ ਕਿ ਮਹਿਲਾ ਰੇਲਵੇ ਲਾਈਨਾਂ ਕਰਾਸ ਕਰ ਰਹੀ ਸੀ ਕਿ ਇਸ ਦੌਰਾਨ ਉਹ ਕਿਸੇ ਤੇਜ਼ ਰਫ਼ਤਾਰ ਟਰੇਨ ਦੀ ਲਪੇਟ ਵਿੱਚ ਆ ਗਈ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਘਟਨਾ ਦੀ ਸੂਚਨਾ ਮਿਲਣ 'ਤੇ ਜੀ ਆਰ ਪੀ ਖੰਨਾ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ | ਮਿ੍ਤਕ ਮਹਿਲਾ ਦੀ ਪਛਾਣ ਨਹੀਂ ਹੋ ਸਕੀ | ਜੀ ਆਰ ਪੀ ਇੰਚਾਰਜ ਪਰਸ਼ੋਤਮ ਕੁਮਾਰ ਨੇ ਦੱਸਿਆ ਕਿ ਮਹਿਲਾ ਦੀ ਲਾਸ਼ ਨੂੰ ਸ਼ਨਾਖਤ ਲਈ 72 ਘੰਟਿਆਂ ਵਾਸਤੇ ਸਿਵਲ ਹਸਪਤਾਲ ਖੰਨਾ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਮਿ੍ਤਕਾ ਦੀ ਪਛਾਣ ਲਈ ਯਤਨ ਜਾਰੀ ਹਨ |