22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਲਲਤੋਂ ਕਲਾਂ ਵਿਖੇ ਯੂਥ ਕਾਂਗਰਸ ਹਲਕਾ ਗਿੱਲ ਦੀ ਅਹਿਮ ਮੀਟਿੰਗ ਹੋਈ <br/>

Ad Position 21
No active advertisement
ਅਜੀਤ ਡੈਸਕ 26-05-2026
ਫੁੱਲਾਂਵਾਲ, 25 ਮਈ (ਮਨਜੀਤ ਸਿੰਘ ਦੁੱਗਰੀ)-ਯੂਥ ਕਾਂਗਰਸ ਹਲਕਾ ਗਿੱਲ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਿੰਡ ਲਲਤੋਂ ਕਲਾਂ ਵਿਖੇ ਦਵਿੰਦਰ ਗਰੇਵਾਲ ਲਲਤੋਂ ਕਲਾਂ ਵਲੋਂ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੀ ਅਗਵਾਈ ਹੇਠ ਅਹਿਮ ਮੀਟਿੰਗ ਹੋਈ, ਜਿਸ ਵਿਚ ਇਲਾਕੇ ਦੇ ਨੌਜਵਾਨਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਪੰਜਾਬ ਨੂੰ ਹਰ ਪੱਖ ਤੋਂ ਕੰਗਾਲ ਕਰਕੇ ਰੱਖ ਦਿੱਤਾ ਹੈ, ਜਿਸ ਨੂੰ ਚੱਲਦਾ ਕਰਨ ਲਈ ਸਾਨੂੰ ਸਾਰਿਆਂ ਨੂੰ ਰਲ ਮਿਲ ਕੇ ਹੰਭਲਾ ਮਾਰਨ ਦੀ ਜ਼ਰੂਰਤ ਹੈ | ਮੀਟਿੰਗ ਦੌਰਾਨ ਨੌਜਵਾਨਾਂ ਦੇ ਮੁੱਦਿਆਂ ਅਤੇ ਪੰਜਾਬ ਦੇ ਭਵਿੱਖ ਨੂੰ ਲੈ ਕੇ ਵੀ ਵਿਸਥਾਰ ਪੂਰਵਕ ਚਰਚਾ ਕੀਤੀ ਗਈ | ਆਗੂਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਯੂਥ ਕਾਂਗਰਸ ਵਲੋਂ ਖ਼ੂਨਦਾਨ ਕੈਂਪ ਲਗਾਏ ਜਾਣਗੇ ਅਤੇ ਵਾਤਾਵਰਣ ਦੀ ਸੰਭਾਲ ਲਈ ਵੱਡੇ ਪੱਧਰ 'ਤੇ ਪੌਦੇ ਲਗਾਉਣ ਅਤੇ ਇਨ੍ਹਾਂ ਦੀ ਸਾਂਭ ਸੰਭਾਲ ਦੀ ਸੇਵਾ ਵੀ ਕੀਤੀ ਜਾਵੇਗੀ | ਮੀਟਿੰਗ ਵਿਚ ਸਾਰੇ ਵਰਕਰਾਂ ਅਤੇ ਨੌਜਵਾਨਾਂ ਨੇ ਇਕਜੁੱਟ ਹੋ ਕੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ | ਇਸ ਮੌਕੇ ਸਹਿਜ ਗਰੇਵਾਲ, ਲਵਲੀ ਲਲਤੋਂ ਕਲਾਂ, ਰੁਪਿੰਦਰ ਲਲਤੋਂ ਕਲਾਂ, ਹਰਜੋਤ ਤੂਰ, ਪਰਮਵੀਰ ਬਾਵਾ, ਰਾਜੂ ਆੜ੍ਹਤੀਆ, ਦਵਿੰਦਰ ਗਿੱਲ, ਹਿਰਦੇਪਾਲ ਸਿੰਘ ਢੀਂਡਸਾ ਫੁੱਲਾਂਵਾਲ, ਸੁਖਦੇਵ ਸਿੰਘ ਚੇਅਰਮੈਨ ਮਨਸੂਰਾਂ, ਓਮ ਪ੍ਰਕਾਸ਼ ਮਨਸੂਰਾਂ, ਲਾਲੀ ਲਲਤੋਂ ਖ਼ੁਰਦ, ਲੱਕੀ ਸੰਧੂ ਸਾਹਨੇਵਾਲ, ਜਗਤਾਰ ਸਿੰਘ ਲਲਤੋਂ ਕਲਾਂ, ਸਿਮਨਾ ਲਲਤੋਂ ਕਲਾਂ, ਪ੍ਰੀਤ ਲਲਤੋਂ ਕਲਾਂ, ਗੁਰਜੋਤ ਮਨਸੂਰਾਂ, ਨਰਿੰਦਰ ਸਿੰਘ ਨਿੰਦਾ ਅਤੇ ਮਨਜਿੰਦਰ ਸਿੰਘ ਨੋਨੀ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਲਗਵਾਈ ਅਤੇ ਯੂਥ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਲਿਆ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਪਰਾਸ਼ਰ ਵਲੋਂ ਰਾਸ਼ਨ ਕਿੱਟਾਂ ਅਤੇ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ <br/> ਅਗਲੀ ਖ਼ਬਰ ਸੈਕਰਡ ਹਾਰਟ ਕਾਨਵੈਂਟ ਸਕੂਲ ਦਾ ਸੀ. ਆਈ. ਐਸ. ਸੀ. ਈ. ਜ਼ੋਨਲ ਮੁਕਾਬਲਿਆਂ ਚ ਸ਼ਾਨਦਾਰ ਪ੍ਰਦਰਸ਼ਨ <br/>
Ad Position 24