ਲੁਧਿਆਣਾ, 25 ਮਈ (ਡਾ. ਤਰਲੋਚਨ ਸਿੰਘ)ਹਲਕਾ ਕੇਂਦਰੀ ਅਧੀਨ ਪੈਂਦੇ ਮੁਹੱਲਾ ਗਣੇਸ਼ ਨਗਰ ਵਿਖੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵਲੋਂ 'ਮੇਰੀ ਰਸੋਈ' ਸਕੀਮ ਤਹਿਤ ਆਮ ਲੋਕਾਂ ਦੀ ਸਹੂਲਤ ਲਈ ਵਿਸ਼ੇਸ਼ ਰਾਸ਼ਨ ਕਿੱਟਾਂ ਦੀ ਵੰਡ ਕੀਤੀ ਗਈ | ਇਸ ਮÏਕੇ ਵੱਡੀ ਗਿਣਤੀ ਵਿਚ ਲੋਕਾਂ ਨੇ ਇਸ ਉਪਰਾਲੇ ਦਾ ਸਵਾਗਤ ਕੀਤਾ¢ ਵਿਧਾਇਕ ਪਰਾਸ਼ਰ ਨੇ ਕਿਹਾ ਕਿ ਸਮਾਜ ਦੇ ਹਰ ਵਰਗ ਤੱਕ ਰਾਹਤ ਪਹੁੰਚਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਲੋਕਾਂ ਦੀਆਂ ਰੋਜ਼ਾਨਾ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦਿਆਂ ਇਸ ਤਰ੍ਹਾਂ ਦੇ ਸੇਵਾ ਕਾਰਜ ਲਗਾਤਾਰ ਜਾਰੀ ਰਹਿਣਗੇ¢ ਉਨ੍ਹਾਂ ਕਿਹਾ ਕਿ 'ਮੇਰੀ ਰਸੋਈ' ਸਕੀਮ ਦਾ ਮੁੱਖ ਉਦੇਸ਼ ਆਰਥਿਕ ਪੱਖ ਤੋਂ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਨੂੰ ਮਦਦ ਦੇਣਾ ਹੈ ਤਾਂ ਜੋ ਕੋਈ ਵੀ ਪਰਿਵਾਰ ਜ਼ਰੂਰੀ ਰਾਸ਼ਨ ਤੋਂ ਵਾਂਝਾ ਨਾ ਰਹੇ ਇਲਾਕਾ ਨਿਵਾਸੀਆਂ ਨੇ ਵੀ ਇਸ ਉਪਰਾਲੇ ਲਈ ਵਿਧਾਇਕ ਪਰਾਸ਼ਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਲੋਕ ਭਲਾਈ ਸਕੀਮਾਂ ਨਾਲ ਆਮ ਪਰਿਵਾਰਾਂ ਨੂੰ ਵੱਡੀ ਰਾਹਤ ਮਿਲਦੀ ਹੈ | ਇਸ ਮÏਕੇ ਕÏਾਸਲਰ, ਸਮਰਥਕ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ¢