ਇਆਲੀ/ਥਰੀਕੇ, 25 ਮਈ (ਮਨਜੀਤ ਸਿੰਘ ਦੁੱਗਰੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਹੀ ਪੰਜਾਬ ਦੀ ਇਕਲੌਤੀ ਖੇਤਰੀ ਪਾਰਟੀ ਹੈ, ਜਿਸ ਨੇ ਹੋਂਦ ਵਿਚ ਆਉਣ 'ਤੇ ਸਦਾ ਹੀ ਪੰਜਾਬ, ਪੰਜਾਬੀ, ਕਿਸਾਨੀ ਅਤੇ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਦਿ੍ੜ੍ਹਤਾ ਨਾਲ ਪਹਿਰਾ ਦਿੱਤਾ ਹੈ | ਇਸੇ ਕਰਕੇ ਮੌਕੇ ਦੀਆਂ ਹਕੂਮਤਾਂ ਨੂੰ ਇਹ ਰਾਸ ਨਹੀਂ ਆਈ, ਕੇਂਦਰ ਦੀ ਕੋਈ ਵੀ ਸਰਕਾਰ ਹੋਵੇ ਸਦਾ ਹੀ ਇਸ ਨੂੰ ਦਬਾਉਣ ਲਈ ਹਰ ਹੱਥਕੰਡਾ ਵਰਤਿਆ ਹੈ, ਜਿਸ ਦਾ ਜਵਾਬ ਦੇਣ ਲਈ ਅੱਜ ਸੂਬੇ ਅੰਦਰ ਨਗਰ ਪੰਚਾਇਤਾਂ ਅਤੇ ਨਗਰ ਕੌਂਸਲ ਦੀਆਂ ਹੋਣ ਵਾਲੀਆਂ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰਾਂ ਨੂੰ ਵੱਡੀ ਗਿਣਤੀ ਵਿਚ ਜਿਤਾ ਕੇ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹੱਕ 'ਚ ਵੋਟਾਂ ਪਾ ਕੇ ਪੰਜਾਬ ਦੇ ਵਿਕਾਸ ਲਈ ਦੂਰ ਅੰਦੇਸ਼ੀ ਸੋਚ ਦੇ ਮਾਲਕ ਸੁਖਬੀਰ ਸਿੰਘ ਬਾਦਲ ਦੇ ਹੱਥ ਮਜ਼ਬੂਤ ਕਰੀਏ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਵੀ ਰਾਹ ਪੱਧਰਾ ਹੋਵੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਸੰਸਦੀ ਸਕੱਤਰ ਬਿਕਰਮਜੀਤ ਸਿੰਘ ਖਾਲਸਾ ਅਤੇ ਸ਼ੋ੍ਰਮਣੀ ਅਕਾਲੀ ਦਲ ਬੀ.ਸੀ. ਵਿੰਗ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਗੁਰਦੀਪ ਸਿੰਘ ਲੀਲ ਨੇ ਆਪਣੇ ਸਾਥੀਆਂ ਸਮੇਤ ਪੈੱ੍ਰਸ ਵਾਰਤਾ ਦੌਰਾਨ ਕੀਤਾ | ਉਨ੍ਹਾਂ ਸੂਬੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੂਬੇ ਦੀ ਤਰੱਕੀ ਅਤੇ ਬੇਹਤਰੀ ਲਈ ਸ਼੍ਰੋਮਣੀ ਅਕਾਲੀ ਦਲ ਦੇ ਵੱਧ ਤੋਂ ਵੱਧ ਉਮੀਦਵਾਰਾਂ ਨੂੰ ਵੱਡੀ ਲੀਡ 'ਤੇ ਜਿਤਾਇਆ ਜਾਵੇ | ਇਸ ਮੌਕੇ ਕੁਲਦੀਪ ਸਿੰਘ ਖਾਲਸਾ, ਜਗਤਾਰ ਸਿੰਘ ਐਤੀਆਣਾ ਅਤੇ ਗੁਰਚਰਨ ਸਿੰਘ ਚੜਿੱਕ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ |