ਲੁਧਿਆਣਾ, 25 ਮਈ (ਜਸਵਿੰਦਰ ਸਿੰਘ)-ਐਸ.ਸੀ.ਡੀ. ਸਰਕਾਰੀ ਕਾਲਜ ਦੀ ਐਮ.ਏ. ਅੰਗਰੇਜ਼ੀ ਸਮੈਸਟਰ-1 ਦੀ ਵਿਦਿਆਰਥਣ ਗੁਰਨੂਰ ਕੌਰ ਗੁੰਬਰ ਨੇ ਯੂਨੀਵਰਸਿਟੀ ਪ੍ਰੀਖਿਆਵਾਂ 'ਚ 73.25 ਫ਼ੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ 'ਚ ਤੀਜਾ ਸਥਾਨ ਹਾਸਿਲ ਕੀਤਾ ਹੈ | ਐਮ.ਏ. ਅੰਗਰੇਜ਼ੀ ਦੇ ਨਤੀਜਿਆਂ ਵਿਚ ਕਾਲਜ ਦਾ ਕੁੱਲ ਪ੍ਰਦਰਸ਼ਨ ਵੀ ਸ਼ਾਨਦਾਰ ਰਿਹਾ | ਤਨੀਸ਼ਾ ਨੇ 69.5 ਫ਼ੀਸਦੀ ਅੰਕ ਹਾਸਲ ਕਰਕੇ ਕਾਲਜ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਇਮਰਾਨ ਨੇ 66.5 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ | ਕਾਲਜ ਦੇ ਪਿ੍ੰਸੀਪਲ ਪ੍ਰੋ. (ਡਾ.) ਗੁਰਸ਼ਰਨਜੀਤ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਇਸ ਸ਼ਾਨਦਾਰ ਉਪਲਬਧੀ ਲਈ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੋਵਾਂ ਦੀ ਅਕਾਦਮਿਕ ਨਿਸ਼ਠਾ ਦਾ ਪ੍ਰਤੀਕ ਹੈ | ਗੁਰਨੂਰ ਕੌਰ ਗੁੰਬਰ ਦੇ ਮਾਪਿਆਂ ਨੇ ਆਪਣੀ ਧੀ ਦੀ ਇਸ ਉਪਲਬਧੀ 'ਤੇ ਖੁਸ਼ੀ ਜਤਾਉਂਦਿਆਂ ਕਾਲਜ ਪ੍ਰਸ਼ਾਸਨ ਅਤੇ ਅਧਿਆਪਕਾਂ ਦਾ ਉਨ੍ਹਾਂ ਦੇ ਨਿਰੰਤਰ ਮਾਰਗਦਰਸ਼ਨ ਅਤੇ ਸਹਿਯੋਗ ਲਈ ਧੰਨਵਾਦ ਕੀਤਾ | ਗੁਰਨੂਰ ਕੌਰ ਗੁੰਬਰ ਨੇ ਆਪਣੇ ਭਵਿੱਖੀ ਟੀਚਿਆਂ ਬਾਰੇ ਗੱਲ ਕਰਦਿਆਂ ਕਿਹਾ ਕਿ ਉਹ ਯੂ.ਜੀ.ਸੀ. ਨੈਟ ਪ੍ਰੀਖਿਆ ਪਾਸ ਕਰਕੇ ਅਧਿਆਪਨ ਦੇ ਖੇਤਰ ਵਿਚ ਆਪਣਾ ਕਰੀਅਰ ਬਣਾਉਣਾ ਚਾਹੁੰਦੀ ਹੈ |