ਲਧਿਆਣਾ, 26 ਮਈ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਦੁਗਰੀ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ | ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਆਰਤੀ ਦੀ ਚੌਕੀ ਭਰੀ ਗਈ | 7 ਵਜੇ ਤੋਂ 8.30 ਵਜੇ ਤੱਕ ਬੀਬੀ ਭਾਨੀ ਜੀ ਭਲਾਈ ਕੇਂਦਰ ਮਾਡਲ ਟਾਊਨ ਦੇ ਜਥੇ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ, ਉਪਰੰਤ ਭਾਈ ਸਿਮਰਨਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਾਲਿਆਂ ਨੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ. ਅਰਵਿੰਦਰ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ 27 ਮਈ ਨੂੰ ਭਾਈ ਅਮਨਦੀਪ ਸਿੰਘ ਜੀ ਬੀਬੀ ਕੌਲਾਂ ਜੀ ਅੰਮਿ੍ਤਸਰ ਵਾਲੇ ਰਾਤ 8.30 ਤੋਂ 10 ਵਜੇ ਤੱਕ ਕੀਰਤਨ ਦੀ ਹਾਜ਼ਰੀ ਭਰਨਗੇ ਅਤੇ ਮਾਤਾ ਵਿਪਨਪ੍ਰੀਤ ਕੌਰ ਜੀ ਵੀ ਸੰਗਤਾਂ ਦੇ ਦਰਸ਼ਨ ਕਰਨਗੇ | ਦੀਵਾਨ ਦੀ ਸਮਾਪਤੀ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਮਹਿੰਦਰ ਸਿੰਘ, ਕੰਵਲਨੈਨ ਸਿੰਘ ਭਾਟੀਆ, ਰਾਮ ਸਿੰਘ, ਨਰਿੰਦਰ ਸਿੰਘ ਕਾਲਾ, ਸੁਖਵਿੰਦਰ ਸਿੰਘ, ਨਰਿੰਦਰ ਸਿੰਘ, ਪੂਰਨ ਸਿੰਘ, ਕੁਲਦੀਪ ਸਿੰਘ, ਪਿ੍ੰਸ ਗੰਭੀਰ, ਵਰਿੰਦਰ ਸਿੰਘ ਕਮਲ, ਜੀਵਨਜੋਤ ਸਿੰਘ, ਗੁਰਪ੍ਰੀਤ ਸਿੰਘ, ਸ਼ੰਟੀ ਬੱਤਰਾ, ਹਰਬੰਸ ਸਿੰਘ, ਨਿਰੰਜਨ ਸਿੰਘ ਆਦਿ ਹਾਜ਼ਰ ਸਨ |