10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਪੰਜਾਬ ਕਲਚਰਲ ਸੁਸਾਇਟੀ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 27-05-2026
ਜਲੰਧਰ, 26 ਮਈ (ਅ.ਬ.)-ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਪੰਜਾਬ ਦੇ ਕਲਾ ਅਤੇ ਸੱਭਿਆਚਾਰ ਪ੍ਰਤੀ ਸੋਚ ਅਤੇ ਸਮਰਪਣ ਨੂੰ ਦੇਖਦਿਆਂ ਪੰਜਾਬ ਕਲਚਰਲ ਸੁਸਾਇਟੀ ਦੇ ਫਾਊਾਡਰ ਪ੍ਰਧਾਨ ਅਤੇ ਮੀਡੀਆ ਡਾਇਰੈਕਟਰ ਰਵਿੰਦਰ ਸਿੰਘ ਰੰਗੂਵਾਲ ਵਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਰਵਿੰਦਰ ਸਿੰਘ ਰੰਗੂਵਾਲ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਪੰਜਾਬੀ ਮਾਂ ਬੋਲੀ, ਪੰਜਾਬੀਅਤ ਅਤੇ ਲੋਕ ਕਲਾਵਾਂ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਇਤਿਹਾਸਕ ਫੈਸਲੇ ਲੈ ਰਹੇ ਹਨ | ਉਨ੍ਹਾਂ ਕਿਹਾ ਕਿ ਸੀਐਮ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਕਲਾਕਾਰਾਂ, ਲੇਖਕਾਂ, ਗਾਇਕਾਂ ਅਤੇ ਸੱਭਿਆਚਾਰਕ ਸੰਸਥਾਵਾਂ ਨੂੰ ਨਵੀਂ ਪਛਾਣ ਅਤੇ ਨਵਾਂ ਮਾਣ ਮਿਲ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਵਿਰਸੇ ਨੂੰ ਸੰਭਾਲਣ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਲਈ ਮੁੱਖ ਮੰਤਰੀ ਦੀ ਸੋਚ ਬਹੁਤ ਹੀ ਪ੍ਰੇਰਣਾਦਾਇਕ ਹੈ | ਇਸ ਵਿਸ਼ੇਸ਼ ਮੌਕੇ ਪੰਜਾਬ ਦੇ ਪ੍ਰਸਿੱਧ ਲੋਕ ਗਾਇਕ, ਸਾਬਕਾ ਸੰਸਦ ਮੈਂਬਰ ਅਤੇ ਵਿਧਾਇਕ ਮੁਹੰਮਦ ਸਦੀਕ, ਪਰਮਵੀਰ ਸਿੰਘ, ਵਾਈਸ ਚੇਅਰਮੈਨ ਮੀਡੀਅਮ ਇੰਡਸਟਰੀਜ਼ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਕਾਰਨ ਪੰਜਾਬ ਵਿੱਚ ਕਲਾ, ਮੀਡੀਆ ਅਤੇ ਸੱਭਿਆਚਾਰਕ ਖੇਤਰ ਨੂੰ ਨਵੀਂ ਤਾਕਤ ਮਿਲ ਰਹੀ ਹੈ ਅਤੇ ਪੰਜਾਬੀ ਸਭਿਆਚਾਰ ਨੂੰ ਹੋਰ ਮਜ਼ਬੂਤੀ ਮਿਲੇਗੀ |

Ad Position 22
No active advertisement
ਪਿਛਲੀ ਖ਼ਬਰ ਸਵਰਨਕਾਰ ਦੇ ਘਰੋਂ ਲੱਖਾਂ ਦੀ ਨਕਦੀ, ਗਹਿਣੇ ਅਤੇ ਪਿਸਤੌਲ ਚੋਰੀ ਕਰਨ ਵਾਲੀ ਅÏਰਤ ਕਾਬੂ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਦੁਗਰੀ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ <br/>
Ad Position 24