10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਸਵਰਨਕਾਰ ਦੇ ਘਰੋਂ ਲੱਖਾਂ ਦੀ ਨਕਦੀ, ਗਹਿਣੇ ਅਤੇ ਪਿਸਤੌਲ ਚੋਰੀ ਕਰਨ ਵਾਲੀ ਅÏਰਤ ਕਾਬੂ <br/>

Ad Position 21
No active advertisement
ਅਜੀਤ ਡੈਸਕ 27-05-2026
ਲੁਧਿਆਣਾ, 26 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਰਮੇਲ ਪਾਰਕ ਮੁਹੱਲੇ 'ਚ ਸਵਰਨਕਾਰ ਦੇ ਘਰੋਂ ਲੱਖਾਂ ਦੇ ਸੋਨੇ ਦੇ ਗਹਿਣੇ, ਨਕਦੀ ਅਤੇ ਪਸਤÏਲ ਚੋਰੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਇਕ ਅÏਰਤ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਸੀ.ਪੀ. ਰਾਜਕੁਮਾਰ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਥਾਣਾ ਟਿੱਬਾ ਦੇ ਐਸ.ਐਚ.ਓ. ਬਲਬੀਰ ਸਿੰਘ ਦੀ ਅਗਵਾਈ ਹੇਠ ਅਮਲ ਵਿਚ ਲਿਆਂਦੀ ਹੈ ਅਤੇ ਕਾਬੂ ਕੀਤੀ ਗਈ ਅÏਰਤ ਦੀ ਸ਼ਨਾਖ਼ਤ ਸੁਮਨ ਵਰਮਾ ਪਤਨੀ ਅਸ਼ੋਕ ਕੁਮਾਰ ਵਾਸੀ ਮਹਾਰਾਣਾ ਪ੍ਰਤਾਪ ਸਿੰਘ ਨਗਰ ਵਜੋਂ ਕੀਤੀ ਗਈ ਹੈ | ਉਨ੍ਹਾਂ ਦਸਿਆ ਕਿ ਪੁਲਿਸ ਨੇ ਉਸ ਦੇ ਕਬਜ਼ੇ 'ਚੋਂ 2 ਲੱਖ, 80 ਹਜ਼ਾਰ ਰੁਪਏ ਦੀ ਨਗਦੀ, ਇਕ ਪਿਸਤੌਲ ਅਤੇ ਲੱਖਾਂ ਰੁਪਏ ਮੁੱਲ ਦੇ ਸੋਨੇ ਅਤੇ ਹੀਰਿਆਂ ਦੇ ਗਹਿਣੇ ਬਰਾਮਦ ਕੀਤੇ ਹਨ | ਉਨ੍ਹਾਂ ਦੱਸਿਆ ਕਿ ਸਵਰਨਕਾਰ ਦਾ ਲੜਕਾ ਮੱਥਾ ਟੇਕਣ ਲਈ ਧਾਰਮਿਕ ਸਥਾਨ 'ਤੇ ਪਰਿਵਾਰ ਸਮੇਤ ਗਿਆ ਹੋਇਆ ਸੀ ਅਤੇ ਉਸ ਵਕਤ ਘਰ 'ਚ ਸਵਰਨਕਾਰ ਇਕੱਲਾ ਹੀ ਸੀ | ਐਸ.ਐਚ.ਓ. ਬਲਬੀਰ ਸਿੰਘ ਨੇ ਦੱਸਿਆ ਕਿ ਉਸ ਦੇ ਜਾਣ ਤੋਂ ਬਾਅਦ ਸੁਮਨ, ਜੋ ਕਿ ਅਕਸਰ ਸਵਰਨਕਾਰ ਨਾਲ ਗੱਲ ਕਰਦੀ ਸੀ, ਦੁਪਹਿਰ ਸਮੇਂ ਉਸਦੇ ਘਰ ਆਈ ਅਤੇ ਘਰ ਵਿਚੋਂ ਇਹ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਈ¢ ਐਸ.ਐਚ.ਓ. ਨੇ ਦੱਸਿਆ ਕਿ ਉਕਤ ਅÏਰਤ ਅਕਸਰ ਹੀ ਅਜਿਹਾਂ ਵਿਅਕਤੀ ਨੂੰ ਆਪਣੇ ਜਾਲ ਵਿਚ ਫਸਾ ਕੇ ਉਨ੍ਹਾਂ ਦੇ ਘਰਾਂ ਵਿਚ ਚੋਰੀ ਕਰਦੀ ਸੀ | ਉਨ੍ਹਾਂ ਦੱਸਿਆ ਕਿ ਕਾਬੂ ਕੀਤੀ ਅÏਰਤ ਪਾਸੋਂ ਉਕਤ ਸਾਮਾਨ ਬਰਾਮਦ ਕੀਤਾ ਹੈ ਤੇ ਉਸ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਪੁੱਛ ਪੜਤਾਲ 'ਚ ਜਿਹੜੇ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਚੋਰੀ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਵਲੋਂ ਇਲਾਕੇ ਵਿਚ ਲੱਗੇ ਸੀ.ਸੀ. ਟੀਵੀ ਕੈਮਰਿਆਂ ਦੀ ਜਦੋਂ ਫੁੱਟੇਜ ਚੈਕ ਕੀਤੀ ਤਾਂ ਇਹ ਸਾਰੀ ਸਥਿਤੀ ਸਪਸ਼ਟ ਹੋਈ | ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਜੇਕਰ ਕੋਈ ਹੋਰ ਵੀ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ¢

Ad Position 22
No active advertisement
ਪਿਛਲੀ ਖ਼ਬਰ ਡਿਜੀਟਲ ਜਨਗਣਨਾ 2027 ਦੇ ਗਣਨਾ... <br/> ਅਗਲੀ ਖ਼ਬਰ ਪੰਜਾਬ ਕਲਚਰਲ ਸੁਸਾਇਟੀ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਸਨਮਾਨ <br/>
Ad Position 24