10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਸ੍ਰੀ ਅਖੰਡ ਪਾਠ ਅਤੇ ਸਹਿਜ ਸੰਪਟ ਪਾਠਾਂ ਦੇ ਪਾਏ ਭੋਗ <br/>

Ad Position 21
No active advertisement
ਅਜੀਤ ਡੈਸਕ 27-05-2026
ਲਾਡੋਵਾਲ, 25 ਮਈ (ਬਲਬੀਰ ਸਿੰਘ ਰਾਣਾ)- ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਆਲੋਵਾਲ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਰੱਖੇ 7 ਸ੍ਰੀ ਅਖੰਡ ਪਾਠ ਅਤੇ ਸਹਿਜ ਸੰਪਟ ਪਾਠਾਂ ਦੇ ਨਿਰਵਿਗਨ ਸੰਪੂਰਨ ਭੋਗ ਪਾਏ | ਉਪਰੰਤ ਭਾਈ ਹਰਜੀਤ ਸਿੰਘ, ਭਾਈ ਮਨਜੀਤ ਸਿੰਘ, ਭਾਈ ਓਾਕਾਰ ਸਿੰਘ ਦੇ ਕੀਰਤਨੀ ਜਥੇ ਵਲੋਂ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ | ਇਸ ਮੌਕੇ ਗੱਲਬਾਤ ਕਰਦਿਆਂ ਡੇਰੇ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਅਤੇ ਸੰਤ ਬਾਬਾ ਜਰਨੈਲ ਸਿੰਘ ਜੀ ਨੇ ਦੱਸਿਆ ਕਿ ਗੁਰੂ ਘਰ ਵਿਖੇ ਸੰਗਤਾਂ ਵੱਲੋਂ ਸਾਫ ਦਿਲ ਨਾਲ ਕੀਤੀਆਂ ਸ਼ੁਕਰਾਨੇ ਵਜੋਂ ਆਰੰਭ ਕਰਵਾਏ ਜਾਂਦੇ ਹਨ ਅਤੇ ਤਿੰਨੋਂ ਦਿਨ ਬੜੀ ਸ਼ਰਧਾ ਭਾਵਨਾ ਨਾਲ ਸੰਗਤਾਂ ਦੀ ਸੇਵਾ ਕੀਤੀ ਜਾਂਦੀ ਹੈ ਅਤੇ ਪਿਆਰ ਸਤਿਕਾਰ ਨਾਲ ਡੇਰੇ ਵਿਚ ਆਈਆਂ ਸੰਗਤਾਂ ਨੂੰ ਗੁਰੂ ਕੇ ਲੰਗਰ ਵੀ ਅਤੁੱਟ ਵਰਤਾਏ ਜਾਂਦੇ ਹਨ | ਉਨ੍ਹਾਂ ਦੱਸਿਆ ਕਿ ਸ੍ਰੀ ਅਖੰਡ ਪਾਠਾਂ ਦੇ ਭੋਗ ਉਪਰੰਤ ਉਨ੍ਹਾਂ ਖੁਦ ਵੱਲੋਂ ਸ੍ਰੀ ਮੁਖਵਾਕ ਦੀ ਵਿਸਥਾਰ ਸਹਿਤ ਵਿਆਖਿਆ ਅਤੇ ਗੁਰਮਤਿ ਵਿਚਾਰਾਂ ਸਾਂਝੀਆਂ ਕਰਕੇ ਸੰਗਤਾਂ ਨੂੰ ਗੁਰੂ ਸਾਹਿਬਾਂ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ | ਇਸ ਮੌਕੇ ਮਾਨਯੋਗ ਸ਼ਖਸੀਅਤਾਂ ਨੂੰ ਗੁਰੂ ਘਰ ਦੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਵੱਸਣ ਸਿੰਘ ਪਿਹੋਵਾ, ਸਤਵਿੰਦਰ ਸਿੰਘ ਜਲੰਧਰ, ਸਿਮਰਨ ਸਿੰਘ ਕਨੇਡਾ, ਇੰਦਰਜੀਤ ਸਿੰਘ, ਡਾ. ਅਮਰਜੋਤ ਸਿੰਘ ਸੰਧੂ, ਨੰਬਰਦਾਰ ਗੁਰਮੀਤ ਸਿੰਘ, ਬੀਬੀ ਕਰਮਜੀਤ ਕੌਰ ਅਤੇ ਬੀਬੀ ਕਰਮਵੀਰ ਕੌਰ ਯੂ.ਐਸ.ਏ. ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੰਪਨੀ ਨਾਲ ਲੱਖਾਂ ਦੀ ਧੋਖਾਧੜੀ ਕਰਨ ਵਾਲੇ ਮੁਲਾਜ਼ਮ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਡਿਜੀਟਲ ਜਨਗਣਨਾ 2027 ਦੇ ਗਣਨਾ... <br/>
Ad Position 24