ਲੁਧਿਆਣਾ, 26 ਮਈ (ਪਰਮਿੰਦਰ ਸਿੰਘ ਆਹੂਜਾ)-ਕੰਪਨੀ ਨਾਲ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਵਾਲੇ ਕੰਪਨੀ ਮੁਲਾਜ਼ਮ ਖ਼ਿਲਾਫ਼ ਕੇਸ.ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸੋਭਾਗਿਆ ਸੇਲਜ਼ ਪ੍ਰਾਈਵੇਟ ਲਿਮਟਿਡ ਮੈਨੇਜਰ ਪਾਰੁਲ ਸ਼ਰਮਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਨਵੀਨ ਵਰਮਾ ਵਾਸੀ ਦੁੱਗਰੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਸਟੋਰ ਵਿਚ ਕੰਮ ਕਰਦਾ ਸੀ ਅਤੇ ਉਸਨੇ ਕੰਮ ਕਰਨ ਦÏਰਾਨ 4 ਲੱਖ, 50 ਹਜ਼ਾਰ ਰੁਪਏ ਦੇ ਕਰੀਬ ਦਾ ਸਾਮਾਨ ਖ਼ੁਰਦ-ਬੁਰਦ ਕਰ ਦਿੱਤਾ ਅਤੇ ਧੋਖਾਧੜੀ ਕੀਤੀ | ਜਦੋਂ ਉਸ ਪਾਸੋਂ ਪੁੱਛਿਆ ਗਿਆ ਤਾਂ ਕਥਿਤ ਦੋਸ਼ੀ ਫ਼ਰਾਰ ਹੋ ਗਿਆ, ਜਿਸ 'ਤੇ ਸ਼ਿਕਾਇਤਕਰਤਾ ਨੇ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |