10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਵਿਜੀਲੈਂਸ ਵਲੋਂ ਗਿ੍ਫ਼ਤਾਰ ਕੀਤੇ ਪਾਵਰਕਾਮ ਦੇ ਸਾਬਕਾ ਮੁੱਖ ਮੈਨੇਜਿੰਗ ਡਾਇਰੈਕਟਰ ਸਮੇਤ 3 ਦੀ ਜ਼ਮਾਨਤ 'ਤੇ ਸੁਣਵਾਈ ਅੱਜ <br/>

Ad Position 21
No active advertisement
ਅਜੀਤ ਡੈਸਕ 27-05-2026
ਲੁਧਿਆਣਾ, 26 ਮਈ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਵਲੋਂ ਗਿ੍ਫ਼ਤਾਰ ਕੀਤੇ ਪਾਵਰਕਾਮ ਦੇ ਸਾਬਕਾ ਮੁੱਖ ਮੈਨੇਜਿੰਗ ਡਾਇਰੈਕਟਰ ਕੇ.ਡੀ. ਚੌਧਰੀ, ਸਾਬਕਾ ਸੀਨੀਅਰ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਮੈਸਰਜ਼ ਦਾਮਿਨੀ ਰਿਜ਼ੋਰਟ ਐਂਡ ਬਿਲਡਰਜ਼ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਅਮਿਤ ਗਰਗ ਦੀ ਜ਼ਮਾਨਤ 'ਤੇ ਸੁਣਵਾਈ 27 ਮਈ ਨੂੰ ਕੀਤੀ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਪਰਉਪਕਾਰ ਸਿੰਘ ਘੰੁਮਣ ਨੇ ਦੱਸਿਆ ਕਿ ਅਮਰਿੰਦਰ ਪਾਲ ਸਿੰਘ ਸ਼ੇਰਗਿੱਲ ਦੀ ਅਦਾਲਤ ਵਿਚ ਦਾਇਰ ਜ਼ਮਾਨਤ ਦੀਆਂ ਅਰਜ਼ੀਆਂ 'ਤੇ ਵਿਜੀਲੈਂਸ ਬਿਊਰੋ ਵਲੋਂ 27 ਤਰੀਕ ਲਈ ਨੋਟਿਸ ਜਾਰੀ ਕੀਤਾ ਗਿਆ ਹੈ | ਵਿਜੀਲੈਂਸ ਵਲੋਂ ਇਹ ਕਾਰਵਾਈ ਇਕ ਸ਼ਿਕਾਇਤ ਦੀ ਜਾਂਚ ਕਰਨ ਉਪਰੰਤ ਕੀਤੀ ਗਈ ਸੀ | ਇਨ੍ਹਾਂ ਤਿੰਨਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਵਲੋਂ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਸੀ | ਵਿਜੀਲੈਂਸ ਅਨੁਸਾਰ ਬਸੰਤ ਐਵਿਨਿਊ ਦੇ ਕਾਲੋਨਾਈਜ਼ਰ ਨੇ ਪੀ.ਐਸ.ਪੀ.ਸੀ.ਐਲ. ਦੇ ਸਬੰਧਿਤ ਫ਼ੀਲਡ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਉਕਤ 66 ਕੇ.ਵੀ. ਸਬ ਸਟੇਸ਼ਨ ਨੂੰ ਆਪਣੀ ਕਾਲੋਨੀ ਵਿਚ 1015 ਵਰਗ ਗਜ਼ ਖੇਤਰ ਵਿਚ ਲਗਵਾ ਲਿਆ | ਇਸ ਦੀ ਕੀਮਤ ਪਾਵਰਕਾਮ ਵਲੋਂ ਅਦਾ ਕੀਤੀ ਗਈ | ਇਹ ਸਭ ਕੁੱਝ ਅਧਿਕਾਰੀਆਂ ਵਲੋਂ ਕਾਲੋਨਾਈਜ਼ਰ ਨਾਲ ਮਿਲੀਭੁਗਤ ਨਾਲ ਕੀਤਾ ਗਿਆ, ਜਿਸ ਨਾਲ ਪਾਵਰਕਾਮ ਦਾ ਨੁਕਸਾਨ ਹੋਇਆ | ਅਧਿਕਾਰੀਆਂ ਮੁਤਾਬਿਕ ਜੇਕਰ ਚੰਗੀ ਤਰ੍ਹਾਂ ਨਾਲ ਸਾਰੇ ਦਸਤਾਵੇਜ਼ ਤਸਦੀਕ ਕੀਤੇ ਜਾਂਦੇ ਤਾਂ ਇਸ ਦਾ ਖਰਚਾ ਕਾਲੋਨਾਈਜ਼ਰ ਵਲੋਂ ਕੀਤਾ ਜਾਣਾ ਸੀ, ਪਰ ਅਜਿਹਾ ਨਹੀਂ ਕੀਤਾ ਗਿਆ | ਇਸ ਦੇ ਚੱਲਦਿਆਂ ਬਿਜਲੀ ਮੰਤਰਾਲੇ ਵਲੋਂ ਸਬ ਸਟੇਸ਼ਨ ਲਗਾਉਣ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਨਾ ਨਹੀਂ ਕੀਤੀ ਗਈ | ਬੁਲਾਰੇ ਨੇ ਦੱਸਿਆ ਸੀ ਕਿ ਇਸ ਸਬ ਸਟੇਸ਼ਨ ਤੱਕ ਪਹੁੰਚਣ ਲਈ ਕੋਈ ਪੱਕੀ ਸੜਕ ਨਹੀਂ ਹੈ | ਤਤਕਾਲੀ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਫ਼ੀਲਡ ਵਿਚ ਤਾਇਨਾਤ ਤਤਕਾਲੀ ਹੋਰ ਸੀਨੀਅਰ ਅਧਿਕਾਰੀਆਂ ਵਲੋਂ 66 ਕੇ.ਵੀ.ਐਚ. ਸਬ ਸਟੇਸ਼ਨ ਬਸੰਤ ਐਵਿਨਿਊ ਸਥਾਪਤ ਕਰਨ ਸਬੰਧੀ ਭੇਜੇ ਗਏ ਪ੍ਰਸਤਾਵ ਨੂੰ ਤਤਕਾਲੀ ਮੁੱਖ ਮੈਨੇਜਿੰਗ ਡਾਇਰੈਕਟਰ ਕੇ.ਡੀ. ਚੌਧਰੀ ਨੇ ਮਨਜ਼ੂਰੀ ਦੇ ਦਿੱਤੀ ਸੀ, ਜਿਸ ਵਿਚ ਉਕਤ ਸਬ ਸਟੇਸ਼ਨ ਦੀ ਸਥਾਪਨਾ ਸਬੰਧੀ ਕਮੀਆਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਸੀ, ਜਿਸ ਕਾਰਨ ਬਸੰਤ ਐਵਿਨਿਊ ਕਾਲੋਨੀ ਨੂੰ ਸਿੱਧਾ ਲਾਭ ਹੋਇਆ | ਵਿਜੀਲੈਂਸ ਵਲੋਂ ਗਿ੍ਫ਼ਤਾਰ ਕੀਤੇ ਗਏ ਉਕਤ ਕਥਿਤ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿੱਥੇ ਕਿ ਇਕ ਦਿਨ ਦੇ ਪੁਲਿਸ ਰਿਮਾਂਡ ਤੋਂ ਬਾਅਦ ਇਨ੍ਹਾਂ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ | ਸਫ਼ਾਈ ਪੱਖ ਦੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੇ ਦੱਸਿਆ ਕਿ ਅਦਾਲਤ ਵਿਚ ਸੁਣਵਾਈ ਦੌਰਾਨ ਅਹਿਮ ਤੱਥ ਸਾਹਮਣੇ ਰੱਖੇ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਭਾਵਾਧਸ ਦਾ 62ਵਾਂ ਸਥਾਪਨਾ ਦਿਵਸ ਧੂਮ-ਧਾਮ ਨਾਲ ਮਨਾਇਆ <br/> ਅਗਲੀ ਖ਼ਬਰ ਕੰਪਨੀ ਨਾਲ ਲੱਖਾਂ ਦੀ ਧੋਖਾਧੜੀ ਕਰਨ ਵਾਲੇ ਮੁਲਾਜ਼ਮ ਖ਼ਿਲਾਫ਼ ਕੇਸ ਦਰਜ
Ad Position 24