10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਫ਼ੈਕਟਰੀ ਨੂੰ ਅੱਗ ਲਗਾਉਣ ਦੇ ਮਾਮਲੇ ਵਿਚ 2 ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 27-05-2026
ਲੁਧਿਆਣਾ, 26 ਮਈ (ਪਰਮਿੰਦਰ ਸਿੰਘ ਆਹੂਜਾ)-ਫ਼ੈਕਟਰੀ ਨੂੰ ਅੱਗ ਲਗਾਉਣ ਦੇ ਮਾਮਲੇ ਵਿਚ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪਲਾਸਟਿਕ ਫ਼ੈਕਟਰੀ ਦੇ ਮਾਲਕ ਅਭਿਸ਼ੇਕ ਗਰਗ ਵਾਸੀ ਆਜ਼ਾਦ ਨਗਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਨ੍ਹਾਂ ਦੀ ਬਿਹਾਰੀ ਚੌਕ ਜੁਗਿਆਣਾ ਵਿਖੇ ਇਕ ਫ਼ੈਕਟਰੀ ਹੈ ਅਤੇ ਕੁੱਝ ਸਮਾਂ ਪਹਿਲਾਂ ਉਨ੍ਹਾਂ ਦੀ ਫ਼ੈਕਟਰੀ ਵਿਚੋਂ ਚੋਰੀ ਹੋਈ ਸੀ, ਜਿਸ ਸਬੰਧੀ ਉਨ੍ਹਾਂ ਨੇ ਉਕਤ ਕਥਿਤ ਦੋਸ਼ੀਆਂ ਜੱਗਾ ਅਤੇ ਰੰਗ ਬਹਾਦਰ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕਰਵਾਇਆ ਸੀ | ਉਸ ਦੱਸਿਆ ਕਿ ਇਹ ਕਥਿਤ ਦੋਸ਼ੀ ਉਨ੍ਹਾਂ ਨਾਲ ਰੰਜਿਸ਼ ਰੱਖਦੇ ਸਨ ਅਤੇ ਉਨ੍ਹਾਂ ਨੂੰ ਕਈ ਵਾਰ ਧਮਕੀਆਂ ਦੇ ਚੁੱਕੇ ਸਨ | ਉਨ੍ਹਾਂ ਦੱਸਿਆ ਕਿ ਬੀਤੀ ਰਾਤ ਕਥਿਤ ਦੋਸ਼ੀਆਂ ਵਲੋਂ ਉਨ੍ਹਾਂ ਦੀ ਫ਼ੈਕਟਰੀ ਨੂੰ ਅੱਗ ਲਗਾ ਦਿੱਤੀ, ਜਿਸ ਕਾਰਨ ਕਰੋੜਾਂ ਰੁਪਏ ਦਾ ਨੁਕਸਾਨ ਹੋ ਗਿਆ | ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨÏਜਵਾਨ ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਪੰਜਾਬ ਕਲਚਰਲ ਸੁਸਾਇਟੀ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਸਨਮਾਨ <br/>
Ad Position 24