ਲੁਧਿਆਣਾ, 26 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੀ ਪੁਲਿਸ ਨੇ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਅੰਕਿਤ ਗÏਤਮ ਵਾਸੀ ਹੈਬੋਵਾਲ ਕਲਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਉਸਦਾ ਦਾ ਰਿਸ਼ਤੇਦਾਰ ਹੈ, ਜਿਸ ਕਾਰਨ ਉਹ ਅਕਸਰ ਉਸਦੇ ਘਰ ਆਉਂਦਾ-ਜਾਂਦਾ ਰਹਿੰਦਾ ਸੀ | ਉਸ ਦੱਸਿਆ ਕਿ ਬੀਤੇ ਦਿਨ ਉਹ ਘਰ ਵਿਚ ਇਕੱਲੀ ਸੀ ਅਤੇ ਕਥਿਤ ਦੋਸ਼ੀ ਨੇ ਉਸ ਨੂੰ ਡਰਾ ਧਮਕਾ ਕੇ ਜਬਰ ਜਨਾਹ ਕੀਤਾ | ਬਾਅਦ ਵਿਚ ਕਥਿਤ ਦੋਸ਼ੀ ਉਸ ਨੰੂ ਵਿਆਹ ਕਰਵਾਉਣ ਦਾ ਝਾਂਸਾ ਦਿੰਦਾ ਰਿਹਾ ਅਤੇ ਇਸ ਦÏਰਾਨ ਵੀ ਉਸਨੇ ਕਈ ਵਾਰ ਉਸ ਨਾਲ ਜਬਰ ਜਨਾਹ ਕੀਤਾ, ਪਰ ਹੁਣ ਕਥਿਤ ਦੋਸ਼ੀ ਵਿਆਹ ਕਰਵਾਉਣ ਤੋਂ ਮੁੱਕਰ ਰਿਹਾ ਹੈ¢ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਕਥਿਤ ਦੋਸ਼ੀ ਫ਼ਰਾਰ ਦੱਸਿਆ ਜਾਂਦਾ ਹੈ |